26-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਸ਼ਿਵ ਸੈਨਾ ਵਲੋਂ ਸੈਂਟਰ ਅੱਗੇ ਵਿਰੋਧ ਪ੍ਰਦਰਸ਼ਨ

ਅਜੀਤ ਡੈਸਕ 19-05-2026

ਲਾਤੂਰ, 18 ਮਈ (ਏਜੰਸੀ)-ਸੀ.ਬੀ.ਆਈ. ਵਲੋਂ ਸ਼ਿਵਰਾਜ ਰਘੁਨਾਥ ਨੂੰ ਗ੍ਰਿਫ਼ਤਾਰ ਕਰਨ ਤੋਂ ਬਾਅਦ ਸ਼ਿਵ ਸੈਨਾ ਨੇ ਲਾਤੂਰ 'ਚ ਰੇਣੁਕਾਈ ਕੈਰੀਅਰ ਸੈਂਟਰ ਦੇ ਦਫ਼ਤਰ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਪਾਰਟੀ ਦੇ ਕਾਰਕੁਨਾਂ ਨੇ ਸੈਂਟਰ ਦੇ ਸਾਈਨਬੋਰਡ 'ਤੇ ਸਿਆਹੀ ਸੁੱਟੀ ਤੇ ਸ਼ਿਵਰਾਜ ਖਿਲਾਫ਼ ਨਾਅਰੇ ਲਗਾਏ। ਉਨ੍ਹਾਂ ਸ਼ਿਵਰਾਜ 'ਤੇ ਵਿਦਿਆਰਥੀਆਂ ਦਾ ਕੈਰੀਅਰ ਬਰਬਾਦ ਕਰਨ ਦਾ ਦੋਸ਼ ਲਗਾਇਆ। ਇਕ ਅਧਿਕਾਰੀ ਨੇ ਦੱਸਿਆ ਕਿ ਇਮਾਰਤ ਕੋਲ ਸਵੇਰ ਤੋਂ ਹੀ ਭੀੜ ਜਮ੍ਹਾਂ ਹੋਣੀ ਸ਼ੁਰੂ ਹੋ ਗਈ ਸੀ, ਜਿਸ 'ਚ ਵਿਦਿਆਰਥੀ ਤੇ ਉਨ੍ਹਾਂ ਦੇ ਮਾਤਾ-ਪਿਤਾ ਵੀ ਸ਼ਾਮਿਲ ਸਨ, ਜਿਸ ਨੂੰ ਵੇਖਦੇ ਹੋਏ ਉਥੇ ਪੁਲਿਸ ਬਲ ਤੈਨਾਤ ਕਰ ਦਿੱਤਾ ਗਿਆ।

ਪਿਛਲੀ ਖ਼ਬਰ ਯੂਥ ਕਾਂਗਰਸ ਦੇ ਪ੍ਰਧਾਨ ਉਦੇ ਭਾਨੂ ਚਿਬ 'ਨੀਟ' ਅਗਲੀ ਖ਼ਬਰ 'ਆਪ' ਸਰਕਾਰ ਦੀਆਂ ਲੋਕ ਤੇ ਵਿਕਾਸ ਪੱਖੀ ਨੀਤੀਆਂ ਤੋਂ ਹਰ ਵਰਗ ਖੁਸ਼- ਪਿੰਦਰ ਪੰਡੋਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।