08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਜਾਂਚ ਕਮੇਟੀ ਨੇ ਜਸਟਿਸ ਵਰਮਾ ਬਾਰੇ ਰਿਪੋਰਟ ਸਪੀਕਰ ਨੂੰ ਸੌਂਪੀ

ਅਜੀਤ ਡੈਸਕ 20-05-2026
ਨਵੀਂ ਦਿੱਲੀ, 19 ਮਈ (ਪੀ.ਟੀ.ਆਈ.)-ਜਸਟਿਸ ਯਸ਼ਵੰਤ ਵਰਮਾ ਵਿਰੁੱਧ ਲਗਾਏ ਗਏ ਦੋਸ਼ਾਂ ਦੀ ਜਾਂਚ ਕਰ ਰਹੀ ਇਕ ਜਾਂਚ ਕਮੇਟੀ ਨੇ ਲੋਕ ਸਭਾ ਸਪੀਕਰ ਓਮ ਬਿਰਲਾ ਨੂੰ ਆਪਣੀ ਰਿਪੋਰਟ ਸੌਂਪ ਦਿੱਤੀ ਹੈ | ਜਸਟਿਸ ਵਰਮਾ ਵਿਰੁੱਧ ਉਨ੍ਹਾਂ ਦੇ ਸਰਕਾਰੀ ਨਿਵਾਸ ਤੋਂ ਬੇਹਿਸਾਬੀ ਨਕਦੀ ਦੀ ਬਰਾਮਦਗੀ ਤੋਂ ਬਾਅਦ ਬਰਖਾਸਤਗੀ ਦੀ ਕਾਰਵਾਈ ਸ਼ੁਰੂ ਕੀਤੀ ਗਈ ਸੀ | ਲੋਕ ਸਭਾ ਸਕੱਤਰੇਤ ਨੇ ਕਿਹਾ ਕਿ ਜੱਜ (ਜਾਂਚ) ਐਕਟ 1968 ਦੇ ਤਹਿਤ ਕਾਨੂੰਨੀ ਜ਼ਰੂਰਤਾਂ ਦੇ ਅਨੁਸਾਰ ਸੋਮਵਾਰ ਨੂੰ ਪੇਸ਼ ਕੀਤੀ ਗਈ ਰਿਪੋਰਟ ਨੂੰ ਢੁਕਵੇਂ ਸਮੇਂ 'ਤੇ ਸੰਸਦ ਦੇ ਦੋਵਾਂ ਸਦਨਾਂ ਦੇ ਸਾਹਮਣੇ ਰੱਖਿਆ ਜਾਵੇਗਾ | ਸੰਸਦ ਦਾ ਮੌਨਸੂਨ ਇਜਲਾਸ ਜੋ ਕਿ ਆਮ ਤੌਰ 'ਤੇ ਜੁਲਾਈ ਦੇ ਤੀਜੇ ਹਫ਼ਤੇ ਸ਼ੁਰੂ ਹੁੰਦਾ ਹੈ ਦੀ ਅਗਲੀ ਬੈਠਕ ਵੀ ਇਸ ਮੌਕੇ ਹੋਣ ਦੀ ਸੰੰਭਾਵਨਾ ਹੈ | ਸਪੀਕਰ ਦੁਆਰਾ 12 ਅਗਸਤ, 2025 ਨੂੰ ਤਿੰਨ ਮੈਂਬਰੀ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਸੀ | 14 ਮਾਰਚ, 2025 ਦੀ ਰਾਤ ਨੂੰ ਜਸਟਿਸ ਵਰਮਾ ਦੇ ਸਰਕਾਰੀ ਨਿਵਾਸ ਸਥਾਨ ਵਿਚ ਅੱਗ ਲੱਗ ਗਈ ਸੀ ਅਤੇ ਅੱਗ ਬੁਝਾਉਣ ਵਾਲਿਆਂ ਨੂੰ ਦਿੱਲੀ ਬੰਗਲੇ ਦੇ ਇਕ ਸਟੋਰਰੂਮ ਵਿਚ ਕਥਿਤ ਤੌਰ 'ਤੇ ਵੱਡੀ ਮਾਤਰਾ ਵਿਚ ਸੜੀ ਹੋਈ ਕਰੰਸੀ ਮਿਲੀ ਸੀ |

ਪਿਛਲੀ ਖ਼ਬਰ 'ਆਪ' ਆਗੂ ਦੀਪਕ ਸਿੰਗਲਾ ਨੂੰ ਅੱਜ ਮੁੜ ਅਦਾਲਤ 'ਚ ਕੀਤਾ ਜਾਵੇਗਾ ਪੇਸ਼ ਅਗਲੀ ਖ਼ਬਰ ਬਟਾਲਾ ਨੇੜੇ ਸੜਕ ਹਾਦਸੇ 'ਚ 4 ਨੌਜਵਾਨਾਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।