10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਖਾਦ ਅੰਤਰਰਾਸ਼ਟਰੀ ਬਾਜ਼ਾਰ 'ਚ ਆਸਾਨੀ ਨਾਲ ਉਪਲਬਧ ਨਹੀਂ-ਸ਼ਿਵਰਾਜ <br/>

ਅਜੀਤ ਡੈਸਕ 20-05-2026
ਭੁਵਨੇਸ਼ਵਰ, 19 ਮਈ (ਪੀ.ਟੀ.ਆਈ.) ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚÏਹਾਨ ਨੇ ਮੰਗਲਵਾਰ ਨੂੰ ਅੰਤਰਰਾਸ਼ਟਰੀ ਬਾਜ਼ਾਰ ਤੋਂ ਖਾਦ ਪ੍ਰਾਪਤ ਕਰਨ 'ਚ ਚੁਣੌਤੀਆਂ ਨੂੰ ਸਵੀਕਾਰ ਕੀਤਾ ਅਤੇ ਸੂਬਿਆਂ ਅਤੇ ਕਿਸਾਨਾਂ ਨੂੰ ਇੱਕ ਵਿਕਲਪ ਵਜੋਂ ਜੈਵਿਕ ਖੇਤੀ ਨੂੰ ਜਲਦੀ ਅਪਣਾਉਣ ਦੀ ਅਪੀਲ ਕੀਤੀ¢ਭੁਵਨੇਸ਼ਵਰ ਵਿੱਚ ਪੂਰਬੀ ਜ਼ੋਨਲ ਖੇਤੀਬਾੜੀ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ | ਚÏਹਾਨ ਨੇ ਕਿਹਾ ਕਿ ਕੇਂਦਰ ਵਿਸ਼ਵ ਵਿਆਪੀ ਸਪਲਾਈ ਦੀਆਂ ਹੱਦਾਂ ਦੇ ਬਾਵਜੂਦ ਕਿਸਾਨਾਂ ਨੂੰ ਖਾਦ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ¢ ਉਨ੍ਹਾਂ ਨੇ ਸੂਬਿਆਂ ਅਤੇ ਕਿਸਾਨਾਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਮਿੱਟੀ ਦੀ ਸਿਹਤ ਨੂੰ ਸੁਰੱਖਿਅਤ ਰੱਖਣ ਲਈ ਜੈਵਿਕ ਖੇਤੀ ਨੂੰ ਉਤਸ਼ਾਹਿਤ ਕਰਨ ਦਾ ਸੱਦਾ ਵੀ ਦਿੱਤਾ¢ਚÏਹਾਨ ਨੇ ਕਿਹਾ ਕਿ ਕਿਸਾਨਾਂ ਵਿੱਚ ਆਧੁਨਿਕ ਖੇਤੀਬਾੜੀ ਤਕਨਾਲੋਜੀ ਅਤੇ ਸਰਕਾਰੀ ਯੋਜਨਾਵਾਂ ਬਾਰੇ ਜਾਗਰੂਕਤਾ ਫੈਲਾਉਣ ਲਈ 1 ਜੂਨ ਤੋਂ 15 ਜੂਨ ਤੱਕ 'ਖਿੱਟੀ ਬਚਾਓ ਮੁਹਿੰਮ' ਸ਼ੁਰੂ ਕੀਤੀ ਜਾਵੇਗੀ¢

ਪਿਛਲੀ ਖ਼ਬਰ ਸੁਪਰੀਮ ਕੋਰਟ ਨੇ ਪੱਲਾ ਝਾੜਿਆ-ਮੇਨਕਾ ਗਾਂਧੀ ਅਗਲੀ ਖ਼ਬਰ ਚੰਡੀਗੜ੍ਹ ਵਾਸੀ ਕੂਟਨੀਤਿਕ ਦੀ ਬੰਗਲਾਦੇਸ਼ ਵਿਚਲੇ ਭਾਰਤੀ ਸਫ਼ਾਰਤਖਾਨੇ 'ਚੋਂ ਲਾਸ਼ ਮਿਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।