10-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸੁਪਰੀਮ ਕੋਰਟ ਨੇ ਪੱਲਾ ਝਾੜਿਆ-ਮੇਨਕਾ ਗਾਂਧੀ

ਅਜੀਤ ਡੈਸਕ 20-05-2026
ਨਵੀਂ ਦਿੱਲੀ, 19 ਮਈ (ਪੀ.ਟੀ.ਆਈ.)-ਸਾਬਕਾ ਕੇਂਦਰੀ ਮੰਤਰੀ ਅਤੇ ਪਸ਼ੂ ਅਧਿਕਾਰ ਕਾਰਕੁੰਨ ਮੇਨਕਾ ਗਾਂਧੀ ਨੇ ਮੰਗਲਵਾਰ ਨੂੰ ਕਿਹਾ ਕਿ ਸੁਪਰੀਮ ਕੋਰਟ ਨੇ ਲਾਵਾਰਿਸ ਕੁੱਤਿਆਂ ਦੇ ਮੁੱਦੇ 'ਤੇ ਆਪਣੀ ਜ਼ਿੰਮੇਵਾਰੀ ਤੋਂ ਪੂਰੀ ਤਰ੍ਹਾਂ ਹੱਥ ਧੋ ਲਏ ਹਨ | ਉਨ੍ਹਾਂ ਦਲੀਲ ਦਿੱਤੀ ਕਿ ਇਸ ਦੇ ਪਿਛਲੇ ਨਿਰਦੇਸ਼ ਪੂਰੇ ਦੇਸ਼ ਵਿਚ ਲਾਗੂ ਨਹੀਂ ਕੀਤੇ ਗਏ ਹਨ ਅਤੇ ਤਕਨੀਕੀ ਤੌਰ 'ਤੇ ਉਨ੍ਹਾਂ ਨੂੰ ਲਾਗੂ ਕਰਨਾ ਸੰਭਵ ਨਹੀਂ ਹੈ | ਮੇਨਕਾ ਗਾਂਧੀ ਦੀਆਂ ਉਕਤ ਟਿੱਪਣੀਆਂ ਸੁਪਰੀਮ ਕੋਰਟ ਵਲੋਂ ਦਿਨ ਦੇ ਸ਼ੁਰੂ ਵਿਚ ਲਾਵਾਰਿਸ ਕੁੱਤਿਆਂ ਦੇ ਸਥਾਨਾਂਤਰਣ ਅਤੇ ਨਸਬੰਦੀ ਸੰਬੰਧੀ ਆਪਣੇ ਨਵੰਬਰ 2025 ਦੇ ਆਦੇਸ਼ ਨੂੰ ਵਾਪਸ ਲੈਣ ਤੋਂ ਇਨਕਾਰ ਕਰਨ ਤੋਂ ਬਾਅਦ ਆਈਆਂ ਹਨ, ਜਿਸ ਵਿਚ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਸਨਮਾਨ ਦੀ ਜ਼ਿੰਦਗੀ ਜਿਊਣ ਦੇ ਅਧਿਕਾਰ ਵਿਚ ਕੁੱਤਿਆਂ ਦੇ ਹਮਲਿਆਂ ਦੇ ਡਰ ਤੋਂ ਬਿਨਾਂ ਸੁਤੰਤਰ ਤÏਰ 'ਤੇ ਘੁੰਮਣ ਦਾ ਅਧਿਕਾਰ ਸ਼ਾਮਿਲ ਹੈ |

ਪਿਛਲੀ ਖ਼ਬਰ ਪੰਜਾਬ 'ਚ ਲਾਵਾਰਸ ਕੁੱਤਿਆਂ ਦੀ ਸਾਂਭ-ਸੰਭਾਲ ਲਈ ਅਜੇ ਤੱਕ ਨਹੀਂ ਕੀਤਾ ਗਿਆ ਕੋਈ ਪ੍ਰਬੰਧ <br/> ਅਗਲੀ ਖ਼ਬਰ ਖਾਦ ਅੰਤਰਰਾਸ਼ਟਰੀ ਬਾਜ਼ਾਰ 'ਚ ਆਸਾਨੀ ਨਾਲ ਉਪਲਬਧ ਨਹੀਂ-ਸ਼ਿਵਰਾਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।