04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਪੰਜਾਬ 'ਚ ਬਦਲਿਆ ਸਕੂਲਾਂ ਤੇ ਸਰਕਾਰੀ ਦਫ਼ਤਰਾਂ ਦਾ ਸਮਾਂ

ਅਜੀਤ ਡੈਸਕ 23-05-2026
ਚੰਡੀਗੜ੍ਹ, 22 ਮਈ (ਪ੍ਰੋ. ਅਵਤਾਰ ਸਿੰਘ)-ਪੰਜਾਬ 'ਚ ਲਗਾਤਾਰ ਵਧ ਰਹੀ ਗਰਮੀ ਅਤੇ ਲੂਅ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਸੂਬੇ ਦੇ ਸਰਕਾਰੀ ਦਫ਼ਤਰਾਂ ਅਤੇ ਸਾਰੇ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਕਰਨ ਦਾ ਐਲਾਨ ਕੀਤਾ ਹੈ | ਸ਼ੋਸ਼ਲ ਮੀਡੀਆ 'ਤੇ ਪਾਈ ਪੋਸਟ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ 25 ਮਈ ਦਿਨ ਸੋਮਵਾਰ ਤੋਂ ਸਾਰੇ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਦੀਆਂ ਸਾਰੀਆਂ ਜਮਾਤਾਂ ਦਾ ਸਮਾਂ ਸਵੇਰੇ 7:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਰਹੇਗਾ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਬੱਚਿਆਂ, ਅਧਿਆਪਕਾਂ ਅਤੇ ਸਰਕਾਰੀ ਕਰਮਚਾਰੀਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਇਹ ਫ਼ੈਸਲਾ ਲਿਆ ਗਿਆ ਹੈ | ਉਨ੍ਹਾਂ ਕਿਹਾ ਕਿ ਪਿਛਲੇ ਕੁਝ ਦਿਨਾਂ ਦੌਰਾਨ ਤਾਪਮਾਨ 'ਚ ਲਗਾਤਾਰ ਵਾਧਾ ਹੋ ਰਿਹਾ ਹੈ, ਜਿਸ ਕਾਰਨ ਦਿਨ ਦੇ ਸਮੇਂ ਬਾਹਰ ਨਿਕਲਣਾ ਮੁਸ਼ਕਿਲ ਬਣਿਆ ਹੋਇਆ ਹੈ | ਸਰਕਾਰ ਲੋਕਾਂ ਦੀ ਸਿਹਤ ਨਾਲ ਕੋਈ ਸਮਝੌਤਾ ਨਹੀਂ ਕਰੇਗੀ | ਨਵੇਂ ਸਮੇਂ ਸੰਬੰਧੀ ਸਾਰੇ ਵਿਭਾਗਾਂ ਅਤੇ ਸਿੱਖਿਆ ਸੰਸਥਾਵਾਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ | ਸਕੂਲ ਮੁਖੀਆਂ ਨੂੰ ਵੀ ਵਿਦਿਆਰਥੀਆਂ ਲਈ ਪੀਣ ਵਾਲੇ ਪਾਣੀ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ | ਸੂਬੇ ਵਿਚ ਪੈ ਰਹੀ ਭਿਆਨਕ ਗਰਮੀ ਕਾਰਨ ਲੋਕਾਂ ਨੂੰ ਦਿਨ ਸਮੇਂ ਘਰਾਂ ਤੋਂ ਬਾਹਰ ਨਾ ਨਿਕਲਣ ਅਤੇ ਲੋੜ ਪੈਣ 'ਤੇ ਹੀ ਯਾਤਰਾ ਕਰਨ ਦੀ ਸਲਾਹ ਵੀ ਦਿੱਤੀ ਗਈ ਹੈ | ਉਧਰ ਮੌਸਮ ਵਿਭਾਗ ਵਲੋਂ ਵੀ ਆਉਣ ਵਾਲੇ ਦਿਨਾਂ ਦੌਰਾਨ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਪ੍ਰਗਟਾਈ ਗਈ ਹੈ |

ਪਿਛਲੀ ਖ਼ਬਰ ਈਰਾਨ ਨਾਲ ਗੱਲਬਾਤ 'ਚ ਥੋੜ੍ਹੀ ਪ੍ਰਗਤੀ ਹੋਈ-ਅਮਰੀਕਾ ਅਗਲੀ ਖ਼ਬਰ ਐਵਰੈਸਟ ਤੋਂ ਹੇਠਾਂ ਉਤਰਦਿਆਂ ਦੋ ਭਾਰਤੀ ਪਰਬਤਰੋਹੀਆਂ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।