01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਰਾਜਾ ਰਣਧੀਰ ਸਿੰਘ ਦਾ ਖੇਡਾਂ ਦੀ ਦੁਨੀਆ 'ਚ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ-ਸੰਧਵਾਂ

ਅਜੀਤ ਡੈਸਕ 28-05-2026
ਚੰਡੀਗੜ੍ਹ, 27 ਮਈ (ਅਜੀਤ ਬਿਊਰੋ)-ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਰਾਜਾ ਰਣਧੀਰ ਸਿੰਘ ਦੇ ਦਿਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਖੇਡਾਂ ਦੀ ਦੁਨੀਆ ਵਿਚ ਉਨ੍ਹਾਂ ਦਾ ਯੋਗਦਾਨ ਹਮੇਸ਼ਾ ਯਾਦ ਰੱਖਿਆ ਜਾਵੇਗਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਪ੍ਰੇਰਿਤ ਕਰਦਾ ਰਹੇਗਾ | ਸਪੀਕਰ ਸੰਧਵਾਂ ਨੇ ਉਨ੍ਹਾਂ ਦੇ ਦਿਹਾਂਤ ਦੀ ਖ਼ਬਰ ਸੁਣ ਕੇ ਬੇਹੱਦ ਦੁੱਖ ਮਹਿਸੂਸ ਕੀਤਾ ਅਤੇ ਉਨ੍ਹਾਂ ਨੇ ਪ੍ਰਮਾਤਮਾ ਅੱਗੇ ਵਿਛੜੀ ਰੂਹ ਦੀ ਸ਼ਾਂਤੀ ਅਤੇ ਇਸ ਦੁੱਖ ਦੀ ਘੜੀ ਵਿਚ ਦੁਖੀ ਪਰਿਵਾਰ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਕਰਨ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ |

ਪਿਛਲੀ ਖ਼ਬਰ ਰਾਜਾ ਰਣਧੀਰ ਸਿੰਘ ਨੇ ਭਾਰਤੀ ਖੇਡਾਂ ਨੂੰ ਵਿਸ਼ਵ ਪੱਧਰ 'ਤੇ ਪਛਾਣ ਦਿਵਾਈ <br/> ਅਗਲੀ ਖ਼ਬਰ ਸਰਕਾਰ ਵਲੋਂ ਈ.ਡੀ. ਲਈ 60 ਫ਼ੀਸਦੀ ਤੋਂ ਵੱਧ ਕਰਮਚਾਰੀਆਂ ਦੇ ਵਾਧੇ ਨੂੰ ਮਨਜ਼ੂਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।