01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਰਾਜਾ ਰਣਧੀਰ ਸਿੰਘ ਨੇ ਪੂਰਾ ਜੀਵਨ ਖੇਡਾਂ ਨੂੰ ਉੱਚਾ ਚੁੱਕਣ ਲਈ ਸਮਰਪਿਤ ਕੀਤਾ- ਬਾਜਵਾ

ਅਜੀਤ ਡੈਸਕ 28-05-2026
ਜਲੰਧਰ, 27 ਮਈ (ਅ.ਬ.)-ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਉਲੰਪੀਅਨ ਅਤੇ ਏਸ਼ਿਆਈ ਖੇਡਾਂ 'ਚ ਸੋਨ ਤਗਮਾ ਜੇਤੂ ਰਾਜਾ ਰਣਧੀਰ ਸਿੰਘ ਦੇ ਦਿਹਾਂਤ 'ਤੇ ਬਹੁਤ ਦੁੱਖ ਹੋਇਆ | 'ਐਕਸ' 'ਤੇ ਪਾਏ ਇਕ ਸੰਦੇਸ਼ 'ਚ ਉਨ੍ਹਾਂ ਕਿਹਾ ਕਿ ਪੰਜਾਬ ਅਤੇ ਪੂਰਾ ਦੇਸ਼ ਉਲੰਪਿਕ ਲਹਿਰ 'ਚ ਰਣਧੀਰ ਸਿੰਘ ਦੇ ਵਿਸ਼ਾਲ ਯੋਗਦਾਨ ਨੂੰ ਹਮੇਸ਼ਾ ਯਾਦ ਰੱਖੇਗਾ | ਪੰਜ ਵਾਰ ਦੇ ਉਲੰਪੀਅਨ ਅਤੇ ਭਾਰਤੀ ਨਿਸ਼ਾਨੇਬਾਜ਼ੀ ਦੇ ਮੋਢੀ ਨੇ ਆਪਣਾ ਪੂਰਾ ਜੀਵਨ ਵਿਸ਼ਵ ਪੱਧਰ 'ਤੇ ਭਾਰਤੀ ਖੇਡਾਂ ਨੂੰ ਉੱਚਾ ਚੁੱਕਣ ਲਈ ਸਮਰਪਿਤ ਕਰ ਦਿੱਤਾ |

ਪਿਛਲੀ ਖ਼ਬਰ ਗਰਮੀ 'ਚ ਹਰ ਪਿਆਸੇ ਨੂੰ ਪਾਣੀ ਪਿਆਓ-ਮੋਦੀ <br/> ਅਗਲੀ ਖ਼ਬਰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ-ਮਜੀਠੀਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।