07-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਜਾਖੜ ਨੇ ਦਿੱਤੀਆਂ ਸ਼ੁੱਭਕਾਮਨਾਵਾਂ

ਅਜੀਤ ਡੈਸਕ 29-05-2026
ਮੌਜੂਦਾ ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਤਿੰਨ ਸਾਲ ਦਾ ਕਾਰਜਕਾਲ ਜੁਲਾਈ 'ਚ ਪੂਰਾ ਹੋ ਰਿਹਾ ਹੈ, ਜਦਕਿ ਅਸ਼ਵਨੀ ਕੁਮਾਰ ਕਾਰਜਕਾਰੀ ਪ੍ਰਧਾਨ ਦੀ ਜ਼ਿੰਮੇਵਾਰੀ ਨਿਭਾਅ ਰਹੇ ਹਨ | ਢਿੱਲੋਂ ਦੀ ਨਿਯੁਕਤੀ ਤੋਂ ਬਾਅਦ ਜਾਖੜ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪਾਏ ਸੰਦੇਸ਼ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਪ੍ਰਗਟਾਏ ਵਿਸ਼ਵਾਸ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਮਿਲੇ ਮਾਰਗਦਰਸ਼ਨ ਲਈ ਉਨ੍ਹਾਂ ਦਾ ਧੰਨਵਾਦ ਕੀਤਾ | ਉਨ੍ਹਾਂ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਬੀ.ਐਲ. ਸੰਤੋਸ਼, ਸਾਬਕਾ ਭਾਜਪਾ ਪ੍ਰਧਾਨ ਜੇ.ਪੀ. ਨੱਢਾ ਅਤੇ ਮੌਜੂਦਾ ਪ੍ਰਧਾਨ ਨਿਤਿਨ ਨਬੀਨ ਦਾ ਵੀ ਧੰਨਵਾਦ ਕੀਤਾ | ਨਾਲ ਹੀ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੂੰ ਵੀ ਸ਼ੁੱਭਕਾਮਨਾਵਾਂ ਦਿੱਤੀਆਂ | ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਦਾ ਪੰਜਾਬ, ਪੰਜਾਬ ਕੇ ਲੋਕਾਂ ਅਤੇ ਸੰਗਠਨ ਦੇ ਨਾਲ ਰਿਸ਼ਤਾ ਕਿਸੇ ਵੀ ਅਹੁਦੇ ਤੋਂ ਉਪਰ ਹੈ ਅਤੇ ਇਹ ਜੁੜਾਅ ਅੱਗੇ ਵੀ ਉਸੇ ਸਮਰਪਣ ਅਤੇ ਵਚਨਬੱਧਤਾ ਨਾਲ ਜਾਰੀ ਰਹੇਗਾ | ਜ਼ਿਕਰਯੋਗ ਹੈ ਕਿ ਕੇਵਲ ਸਿੰਘ ਢਿੱਲੋਂ 2007 ਅਤੇ 2012 'ਚ ਬਰਨਾਲਾ ਤੋਂ ਵਿਧਾਇਕ ਚੁਣੇ ਗਏ ਸਨ | ਹਾਲਾਂਕਿ 2017 ਵਿਧਾਨ ਸਭਾ ਚੋਣਾਂ ਅਤੇ 2019 ਦੀਆਂ ਲੋਕ ਸਭਾ ਚੋਣਾਂ 'ਚ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ | ਜੂਨ 2022 'ਚ ਉਹ ਭਾਜਪਾ 'ਚ ਸ਼ਾਮਿਲ ਹੋ ਗਏ | ਉਨ੍ਹਾਂ 2022 'ਚ ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ ਅਤੇ 2024 'ਚ ਬਰਨਾਲਾ ਵਿਧਾਨ ਸਭਾ ਜ਼ਿਮਨੀ ਚੋਣਾਂ ਵੀ ਭਾਜਪਾ ਵਲੋਂ ਚੋਣਾਂ ਲੜੀਆਂ ਸਨ |

ਪਿਛਲੀ ਖ਼ਬਰ Bikram Singh Majithia ਨੇ Returning officer ਨੂੰ ਕਿਉਂ ਲਾ’ਤਾ ਫ਼ੋਨ ? ਅਗਲੀ ਖ਼ਬਰ ਕੈਪਟਨ ਅਮਰਿੰਦਰ ਸਿੰਘ ਵਲੋਂ ਕੇਵਲ ਸਿੰਘ ਢਿੱਲੋਂ ਨੂੰ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।