03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

'ਆਪ' ਦੀ ਵੱਡੀ ਜਿੱਤ ਨੇ ਸਾਬਿਤ ਕੀਤਾ ਲੋਕ 'ਆਪ' ਸਰਕਾਰ ਦੇ ਕੰਮ ਤੋਂ ਸੰਤੁਸ਼ਟ-ਮਨੀਸ਼ ਸਿਸੋਦੀਆ

ਅਜੀਤ ਡੈਸਕ 30-05-2026

ਚੰਡੀਗੜ੍ਹ, 29 ਮਈ (ਅਜਾਇਬ ਸਿੰਘ ਔਜਲਾ)-ਆਮ ਆਦਮੀ ਪਾਰਟੀ ਦੇ ਮੁੱਖ ਦਫ਼ਤਰ ਚੰਡੀਗੜ੍ਹ ਵਿਖੇ ਪਾਰਟੀ ਦੇ ਮੁੱਖ ਆਗੂ ਤੇ ਵਰਕਰਾਂ ਨੇ ਨਗਰ ਨਿਗਮ ਚੋਣਾਂ ਵਿਚ 'ਆਪ' ਦੀ ਵੱਡੀ ਜਿੱਤ 'ਤੇ ਮਿਠਾਈਆਂ ਵੰਡੀਆਂ ਤੇ ਨੱਚ-ਨੱਚ ਕੇ ਖੁਸ਼ੀ ਦਾ ਪ੍ਰਗਟਾਵਾ ਵੀ ਕੀਤਾ | ਇਸ ਜਿੱਤ ਦੇ ਮੌਕੇ 'ਤੇ 'ਆਪ' ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਅਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਵਿਸ਼ੇਸ਼ ਤੌਰ 'ਤੇ ਮੌਜੂਦ ਰਹੇ | ਇਸ ਮੌਕੇ ਮੌਜੂਦ ਸੀਨੀਅਰ ਆਗੂਆਂ ਨੇ ਪੰਜਾਬ ਦੀ ਜਨਤਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ਅਤੇ ਵਿਕਾਸ ਕਾਰਜਾਂ 'ਤੇ ਜਨਤਾ ਦੀ ਮੋਹਰ ਹੈ | ਨਗਰ ਨਿਗਮਾਂ ਵਿਚ ਵੀ ਹੁਣ 'ਆਪ' ਦੀ ਸਰਕਾਰ ਬਣਨ ਨਾਲ ਸ਼ਹਿਰਾਂ ਦਾ ਵਿਕਾਸ ਹੋਰ ਤੇਜ਼ੀ ਨਾਲ ਹੋਵੇਗਾ | ਉਨ੍ਹਾਂ ਕਿਹਾ ਕਿ ਕੁਝ ਸਮਾਂ ਪਹਿਲਾਂ ਜਦੋਂ ਪੰਜਾਬ ਵਿਚ ਜ਼ਿਲ੍ਹਾ ਪੰਚਾਇਤ ਦੀਆਂ ਚੋਣਾਂ ਹੋਈਆਂ ਸਨ, ਉਦੋਂ ਪਿੰਡਾਂ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਨੂੰ ਇੱਕਤਰਫ਼ਾ ਬੰਪਰ ਜਿੱਤ ਦਿਵਾਈ ਸੀ ਅਤੇ ਹੁਣ ਨਗਰ ਨਿਗਮ/ਕੌਂਸਲ ਦੀਆਂ ਚੋਣਾਂ ਵਿਚ ਖ਼ਾਸ ਕਰਕੇ ਸ਼ਹਿਰਾਂ ਦੇ ਲੋਕਾਂ ਨੇ ਇਹ ਸਪੱਸ਼ਟ ਸੰਦੇਸ਼ ਦੇ ਦਿੱਤਾ ਹੈ ਕਿ ਉਨ੍ਹਾਂ ਨੂੰ ਸਾਡੀ ਸਰਕਾਰ ਦੇ ਜਨਹਿਤ ਦੇ ਕੰਮ ਪਸੰਦ ਆ ਰਹੇ ਹਨ |

ਪਿਛਲੀ ਖ਼ਬਰ 5 Killed, 44 Injured In Massive Virginia Bus Crash - ਦਰਜਨਾਂ ਜ਼ਖਮੀ ,ਦੇਖੋ ਪ੍ਰਦੇਸਾਂ ਦੀਆਂ ਖ਼ਬਰਾਂ ਅਗਲੀ ਖ਼ਬਰ ਰੂਪਨਗਰ ਨਗਰ ਕੌਂਸਲ ਚੋਣਾਂ 'ਚ ਹਾਰ ਲਈ ਖ਼ੁਦ ਕਾਂਗਰਸ ਜ਼ਿੰਮੇਵਾਰ-ਐਡਵੋਕੇਟ ਬਾਵਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।