04-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਐਡਮਿਰਲ ਸਵਾਮੀਨਾਥਨ ਨੇ ਜਲ ਸੈਨਾ ਮੁਖੀ ਵਜੋਂ ਅਹੁਦਾ ਸੰਭਾਲਿਆ <br/>

ਅਜੀਤ ਡੈਸਕ 01-06-2026
ਨਵੀਂ ਦਿੱਲੀ, 31 ਮਈ (ਏਜੰਸੀ)-ਐਡਮਿਰਲ ਕ੍ਰਿਸ਼ਨਾ ਸਵਾਮੀਨਾਥਨ ਨੇ ਦੇਸ਼ ਦੇ ਨਵੇਂ ਜਲ ਸੈਨਾ ਮੁਖੀ ਵਜੋਂ ਅਹੁਦਾ ਸੰਭਾਲ ਲਿਆ ਹੈ | ਉਨ੍ਹਾਂ ਐਡਮਿਰਲ ਦਿਨੇਸ਼ ਕੁਮਾਰ ਤਿ੍ਪਾਠੀ ਦੀ ਥਾਂ ਲਈ, ਜੋ ਅਹੁਦੇ ਤੋਂ ਸੇਵਾਮੁਕਤ ਹੋ ਗਏ ਹਨ | ਐਡਮਿਰਲ ਸਵਾਮੀਨਾਥਨ ਇਸ ਤੋਂ ਪਹਿਲਾਂ ਪੱਛਮੀ ਜਲ ਸੈਨਾ ਕਮਾਨ ਦੇ ਫਲੈਗ ਆਫ਼ੀਸਰ ਕਮਾਂਡਿੰਗ ਇਨ ਚੀਫ਼ ਵਜੋਂ ਸੇਵਾ ਨਿਭਾ ਰਹੇ ਸਨ | ਉਨ੍ਹਾਂ ਪੱਤਰਕਾਰਾਂ ਨੂੰ ਕਿਹਾ ਕਿ ਭਾਰਤੀ ਜਲ ਸੈਨਾ ਰਾਸ਼ਟਰੀ ਹਿੱਤਾਂ ਦੀ ਰੱਖਿਆ ਲਈ ਹਰ ਥਾਂ ਪੂਰੀ ਤਰ੍ਹਾਂ ਚੌਕਸ ਹੈ | ਉਨ੍ਹਾਂ ਕਿਹਾ ਕਿ ਮੇਰੀ ਸਭ ਤੋਂ ਵੱਡੀ ਪਹਿਲ ਇਹ ਯਕੀਨੀ ਕਰਨਾ ਹੋਵੇਗਾ ਕਿ ਭਾਰਤੀ ਜਲ ਸੈਨਾ ਆਪਣੀ ਉਚ ਪੱਧਰ ਦੀ ਸੰਚਾਲਨ ਤਿਆਰੀ ਅਤੇ ਜੰਗੀ ਪ੍ਰਭਾਵਸ਼ੀਲਤਾ ਬਣਾਈ ਰੱਖੇ ਤਾਂ ਕਿ ਉਹ ਦੇਸ਼ ਦੀ ਸੁਰੱਖਿਆ ਤੇ ਆਰਥਿਕ ਹਿੱਤਾਂ ਦੀ ਰੱਖਿਆ ਕਰ ਸਕੇ |

ਪਿਛਲੀ ਖ਼ਬਰ ਇਜ਼ਰਾਈਲ ਵਲੋਂ ਲਿਬਨਾਨ ਦੇ 900 ਸਾਲ ਪੁਰਾਣੇ ਕਿਲ੍ਹੇ 'ਤੇ ਕਬਜ਼ਾ-26 ਸਾਲਾਂ 'ਚ ਸਭ ਤੋਂ ਵੱਡੀ ਘੁਸਪੈਠ <br/> ਅਗਲੀ ਖ਼ਬਰ ਭਾਰਤੀ ਐਥਲੈਟਿਕਸ ਦਾ ਭਵਿੱਖ ਬਹੁਤ ਉੱਜਵਲ-ਮੋਦੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।