25-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਡੀ.ਕੇ. ਸ਼ਿਵਕੁਮਾਰ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਅਜੀਤ ਡੈਸਕ 04-06-2026

ਬੈਂਗਲੁਰੂ, 3 ਜੂਨ (ਪੀ.ਟੀ.ਆਈ.)-ਡੀ.ਕੇ. ਸ਼ਿਵਕੁਮਾਰ ਨੇ ਬੁੱਧਵਾਰ ਨੂੰ ਬੈਂਗਲੁਰੂ ਦੇ ਲੋਕ ਭਵਨ 'ਚ ਕਰਨਾਟਕ ਦੇ 24ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ | ਇਸ ਸਹੁੰ ਚੁੱਕ ਸਮਾਰੋਹ ਦੌਰਾਨ ਉਨ੍ਹਾਂ ਨੇ ਆਪਣੇ ਹੱਥਾਂ ਵਿਚ ਸੰਵਿਧਾਨ ਫੜਿਆ ਹੋਇਆ ਸੀ | 30 ਮਈ ਨੂੰ ਹੋਈ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਵਿਚ ਸ਼ਿਵਕੁਮਾਰ ਨੂੰ ਨੇਤਾ ਚੁਣਿਆ ਗਿਆ ਸੀ | ਉਨ੍ਹਾਂ ਤੋਂ ਇਲਾਵਾ ਜੀ. ਪਰਮੇਸ਼ਵਰ ਨੇ ਨਵੇਂ ਉਪ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ | ਉਨ੍ਹਾਂ ਤੋਂ ਇਲਾਵਾ 12 ਹੋਰ ਵਿਧਾਇਕਾਂ ਨੇ ਵੀ ਮੰਤਰੀ ਵਜੋਂ ਸਹੁੰ ਚੁੱਕੀ¢ ਇਨ੍ਹਾਂ 'ਚ ਸਾਬਕਾ ਮੁੱਖ ਮੰਤਰੀ ਸਿੱਧਾਰਮਈਆ ਦੇ ਐਮ.ਐਲ.ਸੀ. ਪੁੱਤਰ ਯਤਿੰਦਰ ਸਿੱਧਾਰਮਈਆ ਸ਼ਾਮਿਲ ਸਨ | ਹੁਣ ਸ਼ਿਵਕੁਮਾਰ ਸਿੱਧਾਰਮਈਆ ਤੋਂ ਬਾਅਦ ਰਾਜ ਦੀ ਵਾਗਡੋਰ ਸੰਭਾਲਣਗੇ | ਸਿੱਧਾਰਮਈਆ ਨੇ 28 ਮਈ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ | ਉਨ੍ਹਾਂ ਨੇ 20 ਮਈ, 2023 ਤੋਂ 28 ਮਈ, 2026 ਤੱਕ ਮੁੱਖ ਮੰਤਰੀ ਵਜੋਂ ਸੇਵਾ ਨਿਭਾਈ | ਅੱਜ ਹੋਏ ਸਹੁੰ ਚੁੱਕ ਸਮਾਗਮ 'ਚ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਪ੍ਰਧਾਨ ਮਲਿਕਅਰੁਜਨ ਖੜਗੇ, ਸਿੱਧਾਰਮਈਆ, ਜਨਰਲ ਸਕੱਤਰ ਕੇ. ਸੀ. ਵੇਣੂਗੋਪਾਲ ਅਤੇ ਰਣਦੀਪ ਸਿੰਘ ਸੂਰਜੇਵਾਲਾ ਤੋਂ ਇਲਾਵਾ ਕਾਂਗਰਸ ਸ਼ਾਸਿਤ ਰਾਜਾਂ ਦੇ ਮੁੱਖ ਮੰਤਰੀ, ਕਈ ਚੋਟੀ ਦੇ ਕਾਂਗਰਸੀ ਨੇਤਾ ਅਤੇ ਪਤਵੰਤੇ ਸ਼ਾਮਿਲ ਹੋਏ | ਵੱਖ-ਵੱਖ ਮੱਠਾਂ ਦੇ ਮੁਖੀਆਂ ਸਮੇਤ ਸਾਰੇ ਪ੍ਰਮੁੱਖ ਭਾਈਚਾਰਿਆਂ ਦੇ ਧਾਰਮਿਕ ਆਗੂ ਵੀ ਮÏਜੂਦ ਸਨ¢ ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਡੀ.ਕੇ. ਸ਼ਿਵਕੁਮਾਰ ਨੂੰ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ |

ਪਿਛਲੀ ਖ਼ਬਰ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵਲੋਂ ਸਵਰਗੀ ਚੌਧਰੀ ਭਜਨ ਲਾਲ ਨੂੰ ਬਰਸੀ 'ਤੇ ਸ਼ਰਧਾਂਜਲੀ ਅਗਲੀ ਖ਼ਬਰ ਅਦਾਲਤ ਵਲੋਂ ਹਵਾਲਾ ਮਾਮਲੇ 'ਚ ਜੈਕਲੀਨ ਅਤੇ ਸੁਕੇਸ਼ ਵਿਰੁੱਧ ਦੋਸ਼ ਤੈਅ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।