01-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੰਜਾਬ ਭਾਜਪਾ ਪ੍ਰਧਾਨ ਵਲੋਂ ਅਹੁਦਾ ਸੰਭਾਲਣ ਤੋਂ ਬਾਅਦ ਦਿੱਲੀ 'ਚ ਕਈ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ <br/>

ਅਜੀਤ ਡੈਸਕ 05-06-2026
ਨਵੀਂ ਦਿੱਲੀ, 4 ਜੂਨ (ਉਪਮਾ ਡਾਗਾ ਪਾਰਥ)-ਪੰਜਾਬ ਭਾਜਪਾ ਦੇ ਨਵੇਂ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੂਬੇ 'ਚ ਅਹੁਦਾ ਸੰਭਾਲਣ ਤੋਂ ਬਾਅਦ ਵੀਰਵਾਰ ਨੂੰ ਦਿੱਲੀ 'ਚ ਕਈ ਕੇਂਦਰੀ ਮੰਤਰੀਆਂ ਨਾਲ ਮੁਲਾਕਾਤ ਕੀਤੀ | ਢਿੱਲੋਂ ਨੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ, ਕਾਨੂੰਨ ਮੰਤਰੀ ਅਰਜੁਨ ਰਾਮ ਮੇਘਵਾਲ ਅਤੇ ਦਿੱਲੀ ਦੇ ਉਪ-ਰਾਜਪਾਲ ਤਰਨਜੀਤ ਸਿੰਘ ਸੰਧੂ ਨਾਲ ਮੁਲਾਕਾਤ ਕੀਤੀ | ਢਿੱਲੋਂ ਨੇ ਕਾਨੂੰਨ ਮੰਤਰੀ ਨਾਲ ਮੁਲਾਕਾਤ ਦੌਰਾਨ ਉਨ੍ਹਾਂ ਨੂੰ ਸਰਹੱਦੀ ਸੂਬੇ ਪੰਜਾਬ ਦੀ ਮੌਜੂਦਾ ਹਾਲਾਤ ਨਾਲ ਜਾਣੂ ਕਰਵਾਉਂਦਿਆਂ ਕਾਨੂੰਨ ਵਿਵਸਥਾ ਨੂੰ ਹੋਰ ਮਜ਼ਬੂਤ ਕਰਨ, ਜੁਰਮਾਂ 'ਤੇ ਲਗਾਮ ਲਗਾਉਣ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਆਦਤ ਤੋਂ ਬਾਹਰ ਕੱਢਣ ਲਈ ਕੇਂਦਰ ਦਾ ਸਹਿਯੋਗ ਮੰਗਿਆ | ਖੇਤੀਬਾੜੀ ਅਤੇ ਦਿਹਾਤੀ ਵਿਕਾਸ ਮੰਤਰੀ ਸ਼ਿਵਰਾਜ ਚੌਹਾਨ ਨਾਲ ਬੈਠਕ 'ਚ ਢਿੱਲੋਂ ਨੇ ਪੰਜਾਬ ਦੇ ਦਿਹਾਤੀ ਇਲਾਕਿਆਂ 'ਚ ਕੇਂਦਰ ਦੀਆਂ ਯੋਜਨਾਵਾਂ ਜਿਵੇਂ ਪੀ.ਐਮ. ਆਵਾਸ ਯੋਜਨਾ, ਜਲ ਜੀਵਨ ਮਿਸ਼ਨ, ਸੜਕ ਨਿਰਮਾਣ ਆਦਿ ਨੂੰ ਤੇਜ਼ੀ ਨਾਲ ਲਾਗੂ ਕਰਨ ਦੀ ਅਪੀਲ ਕੀਤੀ | ਹਾਸਿਲ ਜਾਣਕਾਰੀ ਮੁਤਾਬਿਕ ਢਿੱਲੋਂ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਹੋਰ ਮੰਤਰੀਆਂ ਨਾਲ ਵੀ ਮੁਲਾਕਾਤ ਕਰਨਗੇ |

ਪਿਛਲੀ ਖ਼ਬਰ ਤਰੁਣ ਚੁੱਘ ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ 'ਚ <br/> ਅਗਲੀ ਖ਼ਬਰ ਐੱਨ.ਆਈ.ਏ. ਅਦਾਲਤ ਵਲੋਂ ਤਿੰਨ ਕਸ਼ਮੀਰੀ ਵਿਦਿਆਰਥੀਆਂ ਨੂੰ 10-10 ਸਾਲ ਦੀ ਕੈਦ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।