31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਵੈਨੇਜ਼ੁਏਲਾ ਦੀ ਕਾਰਜਕਾਰੀ ਰਾਸ਼ਟਰਪਤੀ ਵਲੋਂ ਪ੍ਰਧਾਨ ਮੰਤਰੀ ਨਾਲ ਮੁਲਾਕਾਤ <br/>

ਅਜੀਤ ਡੈਸਕ 05-06-2026

ਨਵੀਂ ਦਿੱਲੀ, 4 ਜੂਨ (ਉਪਮਾ ਡਾਗਾ ਪਾਰਥ)-ਭਾਰਤ ਦੇ ਦੌਰੇ 'ਤੇ ਆਏ ਵੈਨੇਜ਼ੁਏਲਾ ਦੀ ਕਾਰਜਕਾਰੀ ਰਾਸ਼ਟਰਪਤੀ ਡੈਲਸੀ ਰੋਡਰਿਗਜ਼ ਨੇ ਵੀਰਵਾਰ ਨੂੰ ਦਿੱਲੀ ਦੇ ਹੈਦਰਾਬਾਦ ਹਾਊਸ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਗੱਲਬਾਤ ਕੀਤੀ | ਦੋਵਾਂ ਨੇਤਾਵਾਂ ਨੇ ਊਰਜਾ, ਵਪਾਰ ਅਤੇ ਨਿਵੇਸ਼ 'ਚ ਆਪਸੀ ਸਹਿਯੋਗ ਵਧਾਉਣ ਨੂੰ ਲੈ ਕੇ ਤਵਸੀਲੀ ਚਰਚਾ ਕੀਤੀ | ਵਿਦੇਸ਼ ਮੰਤਰਾਲੇ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪਾਏ ਸੰਦੇਸ਼ 'ਚ ਮੁਲਾਕਾਤ ਦਾ ਬਿਊਰਾ ਦਿੰਦਿਆਂ ਕਿਹਾ ਕਿ ਦੋਵਾਂ ਨੇਤਾਵਾਂ ਨੇ ਦੁਵੱਲੇ ਸੰਬੰਧਾਂ ਦੇ ਪੂਰੇ ਦਾਇਰੇ ਦੀ ਸਮੀਖਿਆ ਕੀਤੀ ਅਤੇ ਊਰਜਾ ਸਹਿਯੋਗ, ਵਪਾਰ ਤੇ ਨਿਵੇਸ਼, ਦਵਾਈ ਉਦਯੋਗ, ਸਿਹਤ ਸੇਵਾ ਆਟੋਮੋਬਾਈਲ ਜਿਹੇ ਖੇਤਰਾਂ 'ਚ ਨਵੇਂ ਮੌਕੇ ਲੱਭਣ ਬਾਰੇ ਚਰਚਾ ਕੀਤੀ | ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਦੋਵਾਂ ਨੇਤਾਵਾਂ ਨੇ ਆਪਸੀ ਹਿਤ ਦੇ ਆਲਮੀ ਅਤੇ ਖੇਤਰੀ ਮੁੱਦਿਆਂ 'ਤੇ ਵੀ ਵਿਚਾਰਾਂ ਦਾ ਅਦਾਨ-ਪ੍ਰਦਾਨ ਕੀਤਾ ਅਤੇ ਦੁਵੱਲੀ ਭਾਈਵਾਲੀ ਨੂੰ ਹੋਰ ਡੂੰਘਾ ਕਰਨ ਅਤੇ ਆਲਮੀ ਦੱਖਣ ਦੇ ਹਿੱਤਾਂ ਨੂੰ ਅੱਗੇ ਵਧਾਉਣ ਦੀ ਵਚਨਬੱਧਤਾ ਦੁਹਰਾਈ | ਵੈਨੇਜ਼ੁਏਲਾ ਦੀ ਕਾਰਜਕਾਰੀ ਰਾਸ਼ਟਰਪਤੀ ਡੈਲਸੀ ਰੋਡਰਿਗਜ਼, ਜੋ ਬੁੱਧਵਾਰ ਨੂੰ ਭਾਰਤ ਦੇ ਪੰਜ ਦਿਨਾ ਦੌਰੇ 'ਤੇ ਪਹੁੰਚੇ ਸਨ, ਦੇ ਵਿਦੇਸ਼, ਆਰਥਿਕ ਤੇ ਵਿੱਤ, ਸਾਇੰਸ ਤੇ ਤਕਨਾਲੋਜੀ, ਸੰਚਾਰ ਅਤੇ ਆਵਾਜਾਈ ਬਾਰੇ ਮੰਤਰੀਆਂ ਦੇ ਉੱਚ ਪੱਧਰੀ ਵਫ਼ਦ ਦੀ ਅਗਵਾਈ ਕਰ ਰਹੇ ਹਨ | ਦੌਰੇ ਦਾ ਉਦੇਸ਼ ਦੁਵੱਲੇ ਸੰਬੰਧਾਂ ਦੀ ਸਮੀਖਿਆ ਅਤੇ ਸੰਭਾਵਨਾਵਾਂ ਦੇ ਨਵੇਂ ਮੌਕੇ ਲੱਭਣਾ ਹੈ | ਇਹ ਮੁਲਾਕਾਤ ਅਜਿਹੇ ਸਮੇਂ 'ਤੇ ਹੋ ਰਹੀ ਹੈ ਜਦੋਂ ਭਾਰਤ ਵੈਨੇਜ਼ੁਏਲਾ ਦੇ ਨਾਲ ਊਰਜਾ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਕੱਚੇ ਤੇਲ ਦੀ ਸਪਲਾਈ ਕਰਨ ਵਾਲੇ ਦੇਸ਼ਾਂ ਦਾ ਦਾਇਰਾ ਵਧਾ ਰਿਹਾ ਹੈ | ਵੈਨੇਜ਼ੁਏਲਾ ਦੀ ਕਾਰਜਕਾਰੀ ਰਾਸ਼ਟਰਪਤੀ ਨੇ ਵੀਰਵਾਰ ਨੂੰ ਪਹਿਲਾਂ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨਾਲ ਵੀ ਮੁਲਾਕਾਤ ਕੀਤੀ |

ਪਿਛਲੀ ਖ਼ਬਰ ਅਮਰੀਕੀ ਸੰਸਦ ਵਲੋਂ ਈਰਾਨ ਨਾਲ ਜੰਗ ਰੋਕਣ ਲਈ ਮਤਾ ਪਾਸ <br/> ਅਗਲੀ ਖ਼ਬਰ ਤਰੁਣ ਚੁੱਘ ਮੱਧ ਪ੍ਰਦੇਸ਼ ਤੋਂ ਜਾਣਗੇ ਰਾਜ ਸਭਾ 'ਚ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।