04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-06-2026

ਭਾਰਤ-ਚੀਨ ਦੇ ਨਾਜ਼ੁਕ ਸੰਬੰਧਾਂ 'ਚ ਦਖ਼ਲ ਨਹੀਂ ਦੇਵੇਗਾ ਰੂਸ-ਪੁਤਿਨ

ਅਜੀਤ ਡੈਸਕ 06-06-2026

ਸੇਂਟ ਪੀਟਰਸਬਰਗ, 5 ਜੂਨ (ਪੀ.ਟੀ.ਆਈ.)-ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਕਿਹਾ ਹੈ ਕਿ ਮਾਸਕੋ ਭਾਰਤ ਅਤੇ ਚੀਨ ਦੇ 'ਨਾਜ਼ੁਕ' ਦੁਵੱਲੇ ਸੰਬੰਧਾਂ ਵਿਚ ਦਖ਼ਲ ਨਹੀਂ ਦੇਵੇਗਾ | ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਦੋਵੇਂ ਆਪਣੇ ਲੰਬੇ ਸਮੇਂ ਤੋਂ ਚੱਲ ਰਹੇ ਸਰਹੱਦੀ ਵਿਵਾਦ ਨੂੰ ਦੋਸਤਾਨਾ ਢੰਗ ਨਾਲ ਹੱਲ ਕਰਨ ਲਈ ਦਿ੍ੜ ਹਨ | ਪ੍ਰਮੁੱਖ ਗਲੋਬਲ ਨਿਊਜ਼ ਏਜੰਸੀਆਂ ਦੇ ਮੁਖੀਆਂ ਨਾਲ ਇਕ ਵਿਆਪਕ ਗੱਲਬਾਤ 'ਚ ਪੁਤਿਨ ਨੇ ਮੋਦੀ ਅਤੇ ਸ਼ੀ ਦੋਵਾਂ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਨਵੀਂ ਦਿੱਲੀ ਅਤੇ ਬੀਜਿੰਗ ਨਾਲ ਰੂਸ ਦੀਆਂ ਦਹਾਕਿਆਂ ਪੁਰਾਣੀਆਂ ਭਾਈਵਾਲੀ ਕੁਦਰਤੀ ਤੌਰ 'ਤੇ ਵਿਕਸਿਤ ਹੋਈਆਂ ਹਨ ਅਤੇ ਇਕ-ਦੂਜੇ ਤੋਂ ਪੂਰੀ ਤਰ੍ਹਾਂ ਸੁਤੰਤਰ ਹਨ | ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੂਸੀ ਰਾਸ਼ਟਰਪਤੀ ਨੇ ਕਿਹਾ ਕਿ ਇਹ ਭਾਰਤ ਅਤੇ ਚੀਨ ਵਿਚਕਾਰ ਇਕ ਨਾਜ਼ੁਕ, ਬਹੁਪੱਖੀ ਸੰਬੰਧ ਹਨ ਅਤੇ ਉਨ੍ਹਾਂ ਵਿਚ ਦਖ਼ਲ ਦੇਣਾ ਚੰਗਾ ਵਿਚਾਰ ਨਹੀਂ ਹੈ | ਬੇਸ਼ੱਕ ਅਸੀਂ ਆਪਣੇ ਦੋਵਾਂ ਦੋਸਤਾਂ ਭਾਰਤ ਅਤੇ ਚੀਨ ਦੋਵਾਂ ਨਾਲ ਗੱਲਬਾਤ ਕਰਦੇ ਹਾਂ | ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਸ਼ੀ ਅਤੇ ਪ੍ਰਧਾਨ ਮੰਤਰੀ ਮੋਦੀ ਦੋਵੇਂ ਆਪਸੀ ਹਿੱਤਾਂ ਦੇ ਸਾਰੇ ਮੁੱਦਿਆਂ ਨੂੰ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਵਿਚ ਸਰਹੱਦੀ ਮੁੱਦਾ ਵੀ ਸ਼ਾਮਿਲ ਹੈ | ਰੂਸੀ ਰਾਸ਼ਟਰਪਤੀ ਨੇ ਭਾਰਤ ਅਤੇ ਪਾਕਿਸਤਾਨ ਵਿਚਕਾਰ ਠੰਢੇ ਸੰਬੰਧਾਂ 'ਤੇ ਵੀ ਗੱਲ ਕੀਤੀ ਅਤੇ ਕਿਹਾ ਕਿ ਅਸੀਂ ਭਾਰਤ ਅਤੇ ਪਾਕਿਸਤਾਨ ਵਿਚਕਾਰ ਸਰਹੱਦ ਨਾਲ ਸੰਬੰਧਿਤ ਮੁੱਦਿਆਂ ਦੀਆਂ ਪੇਚੀਦਗੀਆਂ ਤੋਂ ਚੰਗੀ ਤਰ੍ਹਾਂ ਜਾਣੂ ਹਾਂ | ਇਸ ਦੇ ਨਾਲ ਹੀ ਪੁਤਿਨ ਨੇ ਕਿਹਾ ਕਿ ਉਨ੍ਹਾਂ ਨੂੰ ਨਹੀਂ ਲੱਗਦਾ ਕਿ ਪਾਕਿਸਤਾਨ ਚੀਨ ਦੇ ਕੰਟਰੋਲ ਵਿਚ ਹੈ |

ਪਿਛਲੀ ਖ਼ਬਰ ਬਿਜਲੀ ਦੇ ਸ਼ਾਰਟ ਸਰਕਟ ਨਾਲ ਕਬਾੜੀਏ ਦੇ ਗੋਦਾਮ ਨੂੰ ਭਿਆਨਕ ਅੱਗ ਅਗਲੀ ਖ਼ਬਰ ਨਾਰਵੇ ਸ਼ਤਰੰਜ ਖ਼ਿਤਾਬ ਜਿੱਤ ਕੇ ਭਾਰਤ ਦੇ ਪ੍ਰਗਿਆਨਾਨੰਦ ਨੇ ਰਚਿਆ ਇਤਿਹਾਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।