24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਭਾਈ ਮੰਡ ਨੇ ਵੱਖਰੇ ਤੌਰ 'ਤੇ ਪੜਿ੍ਹਆ ਸੰਦੇਸ਼

ਅਜੀਤ ਡੈਸਕ 07-06-2026
ਮੁਤਵਾਜ਼ੀ ਕਾਰਜਕਾਰੀ ਜਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਸ਼ਹੀਦੀ ਯਾਦਗਾਰ ਨੇੜੇ ਵੱਖਰੇ ਤੌਰ 'ਤੇ ਆਪਣਾ ਸੰਦੇਸ਼ ਜਾਰੀ ਕਰਦਿਆਂ ਕੇਂਦਰ ਸਰਕਾਰ ਦੇ ਸਿੱਖਾਂ ਪ੍ਰਤੀ ਵਤੀਰੇ ਦੀ ਨਿੰਦਾ ਕੀਤੀ | ਉਨ੍ਹਾਂ ਕਿਹਾ ਕਿ 6 ਜੂਨ ਦਾ ਦਿਨ ਭਾਰਤੀ ਇਤਿਹਾਸ ਦਾ ਸਭ ਤੋਂ ਕਾਲਾ ਦਿਨ ਹੈ | ਕੇਂਦਰੀ ਸਰਕਾਰਾਂ ਨੇ ਹਮੇਸ਼ਾ ਸਿੱਖਾਂ ਨੂੰ ਦੂਸਰੇ ਦਰਜੇ ਦੇ ਸ਼ਹਿਰੀ ਸਮਝਿਆ ਹੈ ਅਤੇ ਧਾਰਮਿਕ, ਸਮਾਜਿਕ ਅਤੇ ਰਾਜਨੀਤਕ ਤੌਰ 'ਤੇ ਕਮਜ਼ੋਰ ਕਰਨ ਦੀਆਂ ਕੋਝੀਆਂ ਚਾਲਾਂ ਚੱਲੀਆਂ ਹਨ ਤੇ ਸਿੱਖੀ ਸਰੂਪ ਅਤੇ ਸਿਧਾਂਤਾਂ ਉੱਪਰ ਸਮੇਂ-ਸਮੇਂ ਹਮਲੇ ਕੀਤੇ ਗਏ | ਭਾਈ ਮੰਡ ਨੇ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ਼ਹੀਦਾਂ ਦੀ ਸੋਚ 'ਤੇ ਪਹਿਰਾ ਦੇਣ ਅਤੇ ਕੌਮੀ ਨਿਸ਼ਾਨੇ ਦੀ ਪ੍ਰਾਪਤੀ ਤੱਕ ਸੰਘਰਸ਼ ਜਾਰੀ ਰੱਖਣ ਦੀ ਵਚਨਬੱਧਤਾ ਦੁਹਰਾਈ |

ਪਿਛਲੀ ਖ਼ਬਰ ਸਿਮਰਨਜੀਤ ਸਿੰਘ ਮਾਨ ਨੇ ਟਕਸਾਲ ਮੁਖੀ ਦੀ ਕੀਤੀ ਨੁਕਤਾਚੀਨੀ ਅਗਲੀ ਖ਼ਬਰ ਅਦਾਲਤ ਨੇ ਜਗਦੀਸ਼ ਟਾਈਟਲਰ ਨੂੰ ਪਾਸਪੋਰਟ ਨਵਿਆਉਣ ਲਈ ਐੱਨ.ਓ.ਸੀ. ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।