24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਮਹਾਰਾਜਾ ਰਣਜੀਤ ਸਿੰਘ ਦੇ ਸੁਸ਼ਾਸਨ ਤੋਂ ਪ੍ਰੇਰਿਤ ਖ਼ੁਸ਼ਹਾਲ ਪੰਜਾਬ ਦਾ ਨਿਰਮਾਣ ਕਰੇਗੀ ਭਾਜਪਾ-ਢਿੱਲੋਂ

ਅਜੀਤ ਡੈਸਕ 08-06-2026

ਪਾਰਟੀ ਲੋਕਾਂ ਦੀ ਭਲਾਈ ਤੇ ਸਰਬਪੱਖੀ ਵਿਕਾਸ ਲਈ ਵਚਨਬੱਧ-ਸੈਣੀ
ਧੂਰੀ, 7 ਜੂਨ (ਲਖਵੀਰ ਸਿੰਘ ਧਾਂਦਰਾ)-ਨੇੜਲੇ ਪਿੰਡ ਬੱਬਨਪੁਰ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਵਿਸ਼ਾਲ ਰੈਲੀ ਕਰਵਾਈ ਗਈ | ਜਿਸ ਵਿੱਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਸ਼ਾਮਿਲ ਹੋਏ | ਇਸ ਮੌਕੇ ਸੰਗਰੂਰ ਅਤੇ ਧੂਰੀ ਹਲਕੇ ਦੀ ਭਾਜਪਾ ਲੀਡਰਸ਼ਿਪ ਤੋਂ ਇਲਾਵਾ ਵੱਡੀ ਗਿਣਤੀ 'ਚ ਪਾਰਟੀ ਵਰਕਰ ਅਤੇ ਸਮਰਥਕ ਹਾਜ਼ਰ ਰਹੇ | ਇਸ ਮੌਕੇ ਪੰਜਾਬ ਲਈ ਆਪਣਾ ਵਿਜ਼ਨ ਪੇਸ਼ ਕਰਦਿਆਂ ਢਿੱਲੋਂ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਸ਼ਾਸਨ ਮਾਡਲ ਅੱਜ ਵੀ ਪ੍ਰੇਰਣਾ ਦਾ ਸਦੀਵੀ ਸਰੋਤ ਹੈ ਅਤੇ ਸੂਬੇ ਦੇ ਭਵਿੱਖ ਲਈ ਇਕ ਮਾਪਦੰਡ ਹੈ | ਉਨ੍ਹਾਂ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਦੱਸਿਆ ਕਿ ਉਨ੍ਹਾਂ ਨੇ ਆਪਣੇ ਦਫ਼ਤਰ 'ਚ ਮਹਾਰਾਜਾ ਰਣਜੀਤ ਸਿੰਘ ਦੀ ਤਸਵੀਰ ਲਗਾਈ ਹੈ, ਜੋ ਨਿਆਂ, ਸਮਾਵੇਸ਼ਤਾ ਅਤੇ ਸੁਸ਼ਾਸਨ ਦੇ ਉਨ੍ਹਾਂ ਦੇ ਆਦਰਸ਼ਾਂ ਪ੍ਰਤੀ ਵਚਨਬੱਧਤਾ ਦਾ ਪ੍ਰਤੀਕ ਹੈ | ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਪੰਜਾਬ ਅਜਿਹਾ ਪੰਜਾਬ ਸੀ ਜਿਥੇ ਹਰ ਕਿਸਾਨ ਖੁਸ਼ਹਾਲ ਸੀ, ਹਰ ਧਰਮ ਦਾ ਸਤਿਕਾਰ ਹੁੰਦਾ ਸੀ ਅਤੇ ਕੋਈ ਵੀ ਨਾਗਰਿਕ ਡਰ ਦੇ ਸਾਏ ਹੇਠ ਨਹੀਂ ਰਹਿੰਦਾ ਸੀ | ਅਸੀਂ ਅਜਿਹਾ ਪੰਜਾਬ ਬਣਾਉਣ ਲਈ ਵਚਨਬੱਧ ਹਾਂ ਜਿਥੇ ਹਰ ਵਿਅਕਤੀ ਨੂੰ ਬਰਾਬਰੀ, ਮÏਕੇ ਅਤੇ ਸਨਮਾਨ ਪ੍ਰਾਪਤ ਹੋਵੇ | ਭਾਜਪਾ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ 2027 'ਚ ਭਾਜਪਾ ਦੀ ਸਰਕਾਰ ਬਣਨਾ ਤੈਅ ਹੈ ਅਤੇ ਉਹ ਅੱਜ ਇਸ ਦਾ ਐਲਾਨ ਕਰਦੇ ਹਨ | ਉਨ੍ਹਾਂ ਕਿਹਾ ਕਿ ਮੈਨੂੰ ਚੁਟਕਲੇ ਤਾਂ ਨਹੀਂ ਆਉਂਦੇ, ਪਰ ਵਿਕਾਸ ਕਰਨਾ ਜ਼ਰੂਰ ਆਉਂਦਾ ਹੈ, ਜੋ ਸਾਡੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਕਰਕੇ ਦਿਖਾਵਾਂਗੇ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਬਦਲਾਅ ਚਾਹੁੰਦੇ ਹਨ ਅਤੇ ਭਾਜਪਾ ਹੀ ਸੂਬੇ ਨੂੰ ਵਿਕਾਸ ਅਤੇ ਖ਼ੁਸ਼ਹਾਲੀ ਦੀ ਨਵੀਂ ਦਿਸ਼ਾ ਦੇ ਸਕਦੀ ਹੈ | ਉਨ੍ਹਾਂ ਪਾਰਟੀ ਵਰਕਰਾਂ ਨੂੰ ਆਉਣ ਵਾਲੀਆਂ ਚੋਣਾਂ ਲਈ ਮਜ਼ਬੂਤੀ ਨਾਲ ਜਨਤਾ 'ਚ ਜਾਣ ਅਤੇ ਭਾਜਪਾ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਸੱਦਾ ਦਿੱਤਾ | ਸੰਬੋਧਨ ਕਰਦਿਆਂ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਭਾਜਪਾ ਲੋਕਾਂ ਦੀ ਭਲਾਈ ਅਤੇ ਦੇਸ਼ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹੈ | ਚਾਹੇ ਉਹ ਕਿਸਾਨ ਭਰਾਵਾਂ ਲਈ ਐਮ.ਐਸ.ਪੀ. ਦੀ ਗੱਲ ਹੋਵੇ ਜਾਂ ਹੋਰ ਸਹੂਲਤਾਂ ਦੀ, ਕੇਂਦਰ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਲਾਭ ਹਰ ਵਰਗ ਤੱਕ ਪਹੁੰਚ ਰਿਹਾ ਹੈ ਤੇ ਦੇਸ਼ ਵਿਕਾਸ ਦੇ ਨਵੇਂ ਮਾਪਦੰਡ ਸਥਾਪਿਤ ਕਰ ਰਿਹਾ ਹੈ | ਭਾਜਪਾ ਆਗੂਆਂ ਨੇ ਪਾਰਟੀ ਦੀਆਂ ਨੀਤੀਆਂ, ਵਿਕਾਸ ਕਾਰਜਾਂ ਤੇ ਲੋਕ ਹਿਤ ਯੋਜਨਾਵਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਸਮਾਗਮ ਦੌਰਾਨ ਵਰਕਰਾਂ 'ਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਉਨ੍ਹਾਂ ਨੇ ਪਾਰਟੀ ਲੀਡਰਸ਼ਿਪ ਦਾ ਭਰਪੂਰ ਸਵਾਗਤ ਕੀਤਾ | ਇਹ ਰੈਲੀ ਭਾਜਪਾ ਆਗੂ ਰਣਦੀਪ ਸਿੰਘ ਦਿਓਲ ਦੀ ਅਗਵਾਈ ਹੇਠ ਕੀਤੀ ਗਈ | ਇਸ ਮੌਕੇ ਭਾਜਪਾ ਆਗੂ ਪ੍ਰੋ. ਓਾਕਾਰ ਸਿੰਘ ਸਿੱਧੂ, ਰਣਦੀਪ ਸਿੰਘ ਦਿਓਲ, ਸਰਜੀਵਨ ਜਿੰਦਲ, ਹੋਬੀ ਧਾਲੀਵਾਲ, ਹੀਰਾ ਸਿੰਘ ਅਮਰਗੜ੍ਹ, ਸਤਵੰਤ ਸਿੰਘ ਪੂਨੀਆ, ਅਸੀਸ ਗਰਗ ਪ੍ਰਧਾਨ, ਪਰਮਜੀਤ ਭਿੰਦੀ, ਹਰਕਿਸਨ ਨੀਲੂ ਮਿੱਤਲ ਅਤੇ ਹੋਰ ਵੀ ਹਾਜ਼ਰ ਸਨ | ਭਾਜਪਾ ਆਗੂਆਂ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅਤੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਨਮਾਨ ਕੀਤਾ |

ਪਿਛਲੀ ਖ਼ਬਰ ਵੱਧ ਗਰਮੀ ਤੇ ਝੋਨੇ ਦੀ ਲਵਾਈ ਤੋੜੇਗੀ ਬਿਜਲੀ ਦੀ ਮੰਗ ਦਾ ਰਿਕਾਰਡ <br/> ਅਗਲੀ ਖ਼ਬਰ ਸਭ ਤੋਂ ਖ਼ੁਸ਼ਹਾਲ ਤੇ ਆਰਥਿਕ ਤੌਰ 'ਤੇ ਮਜ਼ਬੂਤ ਪੰਜਾਬ 'ਚ ਹਰ 5ਵਾਂ ਪੇਂਡੂ ਨੌਜਵਾਨ ਬੇਰੁਜ਼ਗਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।