29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਕੇਂਦਰ ਅਤੇ ਰਾਜ ਸਰਕਾਰਾਂ ਦਰਮਿਆਨ ਅਹਿਮ ਭੂਮਿਕਾ ਨਿਭਾਅ ਸਕਦਾ ਹੈ ਨੀਤੀ ਆਯੋਗ-ਮੋਦੀ

ਅਜੀਤ ਡੈਸਕ 12-06-2026
ਨਵੀਂ ਦਿੱਲੀ, 11 ਜੂਨ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਨੀਤੀ ਆਯੋਗ ਦੀ 11ਵੀਂ ਗਵਰਨਿੰਗ ਕੌਂਸਲ ਦੀ ਮੀਟਿੰਗ 'ਚ ਕੇਂਦਰ ਅਤੇ ਰਾਜਾਂ ਦਰਮਿਆਨ ਆਪਸੀ ਸਹਿਯੋਗ, ਗੱਲਬਾਤ ਅਤੇ ਸੰਵਾਦ ਲਈ ਨੀਤੀ ਆਯੋਗ ਨੂੰ ਅਹਿਮ ਲੜੀ ਵਜੋਂ ਭੂਮਿਕਾ ਅਦਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ, ਤਾਂ ਜੋ ਸਭ ਰਲ ਮਿਲ ਕੇ ਇਕ ਹੀ 'ਵਿਜ਼ਨ' 'ਤੇ ਕੰਮ ਕਰ ਸਕਣ | ਇਸ ਮੀਟਿੰਗ 'ਚ ਦੇਸ਼ ਦੇ ਸਾਰੇ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੱੁਖ ਮੰਤਰੀ, ਉਪ ਮੁੱਖ ਮੰਤਰੀ, ਉਪ ਰਾਜਪਾਲ, ਕੇਂਦਰੀ ਮੰਤਰੀ ਅਤੇ ਨੀਤੀ ਆਯੋਗ ਦੇ ਅਧਿਕਾਰੀ ਸ਼ਾਮਿਲ ਹੋਏ | ਤਾਮਿਲਨਾਡੂ, ਕਰਨਾਟਕ ਅਤੇ ਪੱਛਮੀ ਬੰਗਾਲ ਦੇ ਨਵੇਂ ਮੁੱਖ ਮੰਤਰੀ ਪਹਿਲੀ ਵਾਰ ਇਸ ਮੀਟਿੰਗ 'ਚ ਸ਼ਾਮਿਲ ਹੋਏ | ਬੈਠਕ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਅੱਜ ਦੁਨੀਆ ਅਨਿਸਚਿਤਤਾ ਅਤੇ ਅਸਥਿਰਤਾ ਦੇ ਦੌਰ 'ਚੋਂ ਲੰਘ ਰਹੀ ਹੈ, ਪਰ ਭਾਰਤ ਆਤਮ-ਵਿਸ਼ਵਾਸ ਅਤੇ ਮਜ਼ਬੂਤ ਸੰਕਲਪ ਦੇ ਨਾਲ ਵਿਕਾਸ ਦੇ ਰਾਹ 'ਤੇ ਅੱਗੇ ਵਧ ਰਿਹਾ ਹੈ | ਬੈਠਕ ਦੌਰਾਨ 'ਵਿਕਸਿਤ ਭਾਰਤ 2047' 'ਤੇ ਜ਼ੋਰ ਦਿੰਦਿਆਂ, ਉਨ੍ਹਾਂ ਕਿਹਾ ਕਿ ਵਿਕਸਿਤ ਭਾਰਤ ਦੇ ਵਿਜ਼ਨ ਨੂੰ ਹਾਸਿਲ ਕਰਨ ਲਈ ਹੁਣ ਸਾਡੀ ਸਮੂਹਿਕ ਜ਼ਿੰਮੇਵਾਰੀ ਵਧ ਜਾਂਦੀ ਹੈ | ਮੋਦੀ ਨੇ ਭਾਰਤ ਦੀ ਵਿਭਿੰਨਤਾ ਨੂੰ ਇਤਿਹਾਸਕ ਦੱਸਦਿਆਂ ਕਿਹਾ ਕਿ ਅੱਜ ਚੰਗੀ ਸਿੱਖਿਆ, ਹੁਨਰ ਅਤੇ ਰੁਜ਼ਗਾਰ ਦੇ ਮੌਕਿਆਂ ਜ਼ਰੀਏ ਨੌਜਵਾਨਾਂ ਨੂੰ ਸਹੀ ਈਕੋਸਿਸਟਮ ਦੇਣਾ ਹੀ ਸਾਡੀ ਤਰਜੀਹ ਹੋਣਾ ਚਾਹੀਦਾ ਹੈ | ਉਨ੍ਹਾਂ ਦੁਨੀਆ ਦੇ ਕਈ ਦੇਸ਼ਾਂ ਨਾਲ ਕੀਤੇ ਮੁਕਤ ਵਪਾਰ ਸਮਝੌਤਿਆਂ ਨੂੰ ਐਮ.ਐਸ.ਐਮ.ਈ. ਲਈ ਮੌਕਾ ਕਰਾਰ ਦਿੱਤਾ | ਨਾਲ ਹੀ ਔਰਤਾਂ ਨੂੰ ਪੂਰੀ ਸਮਰੱਥਾ ਦੀ ਵਰਤੋਂ ਕਰਦਿਆਂ ਭਾਰਤ ਦੀ ਵਿਕਾਸ ਯਾਤਰਾ 'ਚ ਹਿੱਸੇਦਾਰ ਬਣਾਉਣ ਦੀ ਅਪੀਲ ਕੀਤੀ | ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਜਾਂ ਨੂੰ ਕਿਹਾ ਕਿ ਉਹ ਏ. ਆਈ. ਦੇ ਮੌਕਿਆਂ ਅਤੇ ਸਾਈਬਰ ਧੋਖਾਧੜੀ ਤੇ ਦਵਾਈਆਂ ਦੀ ਦੁਰਵਰਤੋਂ ਵਰਗੀਆਂ ਉਭਰਦੀਆਂ ਚੁਣੌਤੀਆਂ ਨਾਲ ਨਜਿੱਠਣ ਦੇ ਉਪਾਵਾਂ ਦਰਮਿਆਨ ਸੰਤੁਲਨ ਬਣਾਈ ਰੱਖਣ |

ਪਿਛਲੀ ਖ਼ਬਰ ਕੇਂਦਰ ਸਰਕਾਰ ਪੰਜਾਬ ਨੂੰ ਵਿਸ਼ੇਸ਼ ਸ਼੍ਰੇਣੀ ਦਾ ਦਰਜਾ ਅਤੇ ਸਰਹੱਦੀ ਖੇਤਰਾਂ ਲਈ ਵਿਸ਼ੇਸ਼ ਪੈਕੇਜ ਦੇਵੇ- ਭਗਵੰਤ ਮਾਨ... ਅਗਲੀ ਖ਼ਬਰ ਤਾਮਿਲਨਾਡੂ ਨੇ ਕੀਤਾ ਨੀਟ ਦਾ ਵਿਰੋਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।