28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪੰਜਾਬ 'ਚ ਖੜਗੇ, ਰਾਹੁਲ ਦੀ ਅਗਵਾਈ ਹੇਠ ਚੋਣਾਂ ਲੜੇਗੀ ਕਾਂਗਰਸ- ਰਾਜਾ ਵੜਿੰਗ

ਅਜੀਤ ਡੈਸਕ 12-06-2026

ਬਹਿਬਲ ਕਲਾਂ ਗੋਲੀਕਾਂਡ ਤੇ ਬੇਅਦਬੀ ਮਾਮਲੇ 'ਤੇ 'ਆਪ' ਸਰਕਾਰ ਵਲੋਂ ਕਾਰਵਾਈ ਨਾ ਕਰਨ 'ਤੇ ਚੁੱਕੇ ਸਵਾਲ
ਚੰਡੀਗੜ੍ਹ, 11 ਜੂਨ (ਅਜੀਤ ਬਿਊਰੋ)-ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ 'ਚ ਹੋਣ ਵਾਲੀਆਂ ਅਗਲੀਆਂ ਚੋਣਾਂ ਕਾਂਗਰਸ ਪਾਰਟੀ ਦੇ ਕÏਮੀ ਪ੍ਰਧਾਨ ਮਲਿਕਅਰਜੁਨ ਖੜਗੇ ਅਤੇ ਲੋਕ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਦੀ ਅਗਵਾਈ ਹੇਠ ਲੜੀਆਂ ਜਾਣਗੀਆਂ | ਵੜਿੰਗ ਦੀ ਭੂਮਿਕਾ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਉਹ ਹਮੇਸ਼ਾ ਤੋਂ ਪਾਰਟੀ ਦੇ ਇਕ ਵਰਕਰ ਰਹੇ ਹਨ ਅਤੇ ਅੱਗੇ ਵੀ ਵਰਕਰ ਵਜੋਂ ਹੀ ਪਾਰਟੀ ਦੀ ਸੇਵਾ ਕਰਦੇ ਰਹਿਣਗੇ | ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਪੰਜਾਬ 'ਚ ਕਾਂਗਰਸ ਮਜ਼ਬੂਤ ਸਥਿਤੀ 'ਚ ਹੈ ਅਤੇ ਇਹ ਕੰਧ 'ਤੇ ਲਿਖਿਆ ਹੋਇਆ ਸਾਫ਼ ਨਜ਼ਰ ਆ ਰਿਹਾ ਹੈ ਕਿ ਅਗਲੀ ਸਰਕਾਰ ਕਾਂਗਰਸ ਦੀ ਬਣੇਗੀ | ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਹਰ ਕਾਂਗਰਸੀ ਦਾ ਟੀਚਾ ਹੈ ਤੇ ਹਰ ਕੋਈ ਇਸ ਟੀਚੇ ਨੂੰ ਹਾਸਿਲ ਕਰਨ ਲਈ ਵਚਨਬੱਧ ਹੈ | ਵੜਿੰਗ ਨੇ ਬੇਅਦਬੀ ਅਤੇ ਬਹਿਬਲ ਕਲਾਂ ਪੁਲਿਸ ਗੋਲੀਕਾਂਡ ਦੇ ਮੁੱਦੇ 'ਤੇ ਭਗਵੰਤ ਮਾਨ ਦੀ ਅਗਵਾਈ ਵਾਲੀ 'ਆਪ' ਸਰਕਾਰ ਦੀ ਸੁਸਤੀ ਅਤੇ ਮਾਮਲੇ ਵਿਚ ਕਾਰਵਾਈ ਨਾ ਕਰਨ 'ਤੇ ਸਵਾਲ ਚੁੱਕੇ | ਉਨ੍ਹਾਂ ਹੈਰਾਨੀ ਜਤਾਈ ਕਿ ਸਾਢੇ ਚਾਰ ਸਾਲ ਬੀਤ ਜਾਣ ਅਤੇ ਤਤਕਾਲੀਨ ਗ੍ਰਹਿ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਸਾਹਮਣੇ ਆਪਣੀ ਜ਼ਿੰਮੇਵਾਰੀ ਮੰਨਣ ਦੇ ਬਾਵਜੂਦ ਸਰਕਾਰ ਕੋਈ ਕਾਰਵਾਈ ਕਿਉਂ ਨਹੀਂ ਕਰ ਰਹੀ | ਵੜਿੰਗ ਨੇ ਕਿਹਾ ਕਿ ਭਾਜਪਾ ਨਿਸਚਿਤ ਤÏਰ 'ਤੇ ਦੇਸ਼ ਭਰ 'ਚ ਵਿਰੋਧੀ ਧਿਰ ਦੇ ਆਗੂਆਂ ਖ਼ਿਲਾਫ਼ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ, ਪਰ 'ਆਪ' ਵੀ ਇਸ ਮਾਮਲੇ 'ਚ ਕਿਸੇ ਤੋਂ ਘੱਟ ਨਹੀਂ | ਵੜਿੰਗ ਨੇ ਕਿਹਾ ਕਿ ਪੰਜਾਬ 'ਚ ਰਵਨੀਤ ਸਿੰਘ ਬਿੱਟੂ ਆਪਣੀ ਸਿਆਸੀ ਅਹਿਮੀਅਤ ਪਹਿਲਾਂ ਹੀ ਗੁਆ ਚੁੱਕੇ ਹਨ, ਉਹ ਹੁਣ ਰਾਜ ਸਭਾ ਮੈਂਬਰ ਵੀ ਨਹੀਂ ਰਹਿਣਗੇ ਤੇ ਸੰਭਵ ਹੈ ਕਿ ਜਲਦੀ ਆਪਣਾ ਮੰਤਰੀ ਦਾ ਅਹੁਦਾ ਵੀ ਗੁਆ ਬੈਠਣ |

ਪਿਛਲੀ ਖ਼ਬਰ ਸਿਖ਼ਰ 'ਤੇ ਪਹੁੰਚਿਆ ਮਕਬੂਜ਼ਾ ਕਸ਼ਮੀਰ 'ਚ ਵਿਰੋਧ ਪ੍ਰਦਰਸ਼ਨ ਅਗਲੀ ਖ਼ਬਰ ਕਾਂਗਰਸ ਵਲੋਂ ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਦਾ ਜਾਇਜ਼ਾ ਲੈਣ ਲਈ 3 ਨਿਗਰਾਨ ਨਿਯੁਕਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।