28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸਰਕਾਰ ਕਿਸਾਨਾਂ ਦੀ ਜ਼ਿੰਦਗੀ ਸੁਖਾਲੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ-ਮੋਦੀ

ਅਜੀਤ ਡੈਸਕ 12-06-2026
ਨਵੀਂ ਦਿੱਲੀ, 11 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀਰਵਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਕਿਸਾਨ ਦੇਸ਼ ਦੀ ਭੋਜਨ ਸੁਰੱਖਿਆ ਦਾ ਆਧਾਰ ਹਨ ਅਤੇ ਸਰਕਾਰ ਉਨ੍ਹਾਂ ਦੀ ਜ਼ਿੰਦਗੀ ਸੌਖੀ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੀ | ਮੋਦੀ ਨੇ ਇਹ ਵੀ ਕਿਹਾ ਕਿ ਪੀ. ਐਮ.-ਕਿਸਾਨ ਸੰਮਾਨ ਨਿਧੀ ਅਤੇ ਫਸਲ ਬੀਮਾ ਯੋਜਨਾ ਵਰਗੀ ਪਹਿਲਕਦਮੀਆਂ ਕਿਸਾਨਾਂ ਦੀ ਆਮਦਨ ਸੁਰੱਖਿਅਤ ਕਰ ਰਹੀਆਂ ਹਨ ਅਤੇ ਖੇਤੀ ਨੂੰ ਮਜ਼ਬੂਤ ਬਣਾ ਰਹੀਆਂ ਹਨ, ਜਦਕਿ ਪੀ. ਐਮ.-ਕੁਸੁਮ ਯੋਜਨਾ ਆਸਾਨੀ ਨਾਲ ਸੋਲਰ ਊਰਜਾ ਉਪਲਬਧ ਕਰਵਾਉਂਦੀ ਹੈ, ਜਿਸ ਨਾਲ ਖੇਤੀ ਦਾ ਖ਼ਰਚ ਘੱਟ ਹੁੰਦਾ ਹੈ | ਪ੍ਰਧਾਨ ਮੰਤਰੀ ਦਫ਼ਤਰ ਤੋਂ ਜਾਰੀ ਬਿਆਨ 'ਚ ਉਨ੍ਹਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਸਾਡੇ ਕਿਸਾਨ ਭਰਾ ਅਤੇ ਭੈਣਾਂ ਦੇਸ਼ ਦੀ ਭੋਜਨ ਸੁਰੱਖਿਆ, ਪੋਸ਼ਣ ਅਤੇ ਖੁਸ਼ਹਾਲੀ ਦਾ ਆਧਾਰ ਹਨ ਅਤੇ ਸਰਕਾਰ ਉਨ੍ਹਾਂ ਦੀ ਜ਼ਿੰਦਗੀ ਸੁਖਾਲੀ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ | ਪ੍ਰਧਾਨ ਮੰਤਰੀ ਨੇ ਦੱਸਿਆ ਕਿ ਕਿਸਾਨ ਕ੍ਰੈਡਿਟ ਕਾਰਡ ਕਿਸਾਨਾਂ, ਪਸ਼ੂਪਾਲਕਾਂ ਅਤੇ ਮਛੇਰਿਆਂ ਨੂੰ ਆਸਾਨੀ ਨਾਲ ਘੱਟ ਵਿਆਜ 'ਤੇ ਕਰਜ਼ ਦਿਵਾਉਣ 'ਚ ਬਹੁਤ ਫਾਇਦੇਮੰਦ ਸਾਬਤ ਹੋ ਰਿਹਾ ਹੈ, ਜਦਕਿ 'ਬੀਜ ਤੋਂ ਬਾਜ਼ਾਰ ਤੱਕ' ਪਹਿਲ ਫਸਲਾਂ ਲਈ ਸਹੀ ਭਾਅ ਯਕੀਨੀ ਬਣਾ ਰਹੀ ਹੈ | ਮੋਦੀ ਨੇ ਕਿਹਾ ਕਿ ਕਿਸਾਨਾਂ ਦੀ ਭਲਾਈ ਸਰਕਾਰ ਦੀ ਸਰਬਉੱਚ ਤਰਜੀਹ 'ਚੋਂ ਇਕ ਹੈ, ਇਸ ਲਈ ਉਨ੍ਹਾਂ ਨੂੰ ਖੇਤੀ ਦੀਆਂ ਆਧੁਨਿਕ ਸਹੂਲਤਾਂ ਦੇਣ 'ਤੇ ਲਗਾਤਾਰ ਜ਼ੋਰ ਦਿੱਤਾ ਜਾ ਰਿਹਾ ਹੈ |

ਪਿਛਲੀ ਖ਼ਬਰ ਦਿੱਲੀ 'ਚ ਜਿੰਮ 'ਤੇ ਗੋਲੀਬਾਰੀ, ਗਾਇਕ ਗੁਰੂ ਰੰਧਾਵਾ ਹਨ ਇਸ ਦੇ ਬਰਾਂਡ ਅੰਬੈਸਡਰ ਅਗਲੀ ਖ਼ਬਰ ਖਾੜੀ ਖੇਤਰ 'ਚ 18,000 ਤੋਂ ਵੱਧ ਭਾਰਤੀ ਮਲਾਹ ਮੌਜੂਦ-ਸਰਕਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।