28-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਦਿੱਲੀ 'ਚ ਜਿੰਮ 'ਤੇ ਗੋਲੀਬਾਰੀ, ਗਾਇਕ ਗੁਰੂ ਰੰਧਾਵਾ ਹਨ ਇਸ ਦੇ ਬਰਾਂਡ ਅੰਬੈਸਡਰ

ਅਜੀਤ ਡੈਸਕ 12-06-2026
ਨਵੀਂ ਦਿੱਲੀ, 11 ਜੂਨ (ਡਾ. ਬਲਵਿੰਦਰ ਸਿੰਘ ਸੋਢੀ)-ਪੁਲਿਸ ਨੇ ਦੱਸਿਆ ਕਿ ਵੀਰਵਾਰ ਤੜਕੇ ਬਾਹਰੀ ਦਿੱਲੀ ਦੇ ਪੱਛਮ ਵਿਹਾਰ ਇਲਾਕੇ 'ਚ ਇਕ ਜਿੰਮ ਦੇ ਬਾਹਰ ਮੋਟਰਸਾਈਕਲ ਸਵਾਰ ਦੋ ਹਮਲਾਵਰਾਂ ਨੇ ਕਥਿਤ ਤੌਰ 'ਤੇ ਗੋਲੀਆਂ ਚਲਾਈਆਂ | ਲਾਰੈਂਸ ਬਿਸ਼ਨੋਈ ਗਰੋਹ ਨੇ ਸੋਸ਼ਲ ਮੀਡੀਆ 'ਤੇ ਇਸ ਘਟਨਾ ਦੀ ਜ਼ਿੰਮੇਵਾਰੀ ਲਈ ਹੈ | ਪੁਲਿਸ ਨੇ ਦੱਸਿਆ ਕਿ ਜਿੰਮ ਰਾਜੌਰੀ ਗਾਰਡਨ ਦੇ ਰਹਿਣ ਵਾਲੇ ਦੋ ਵਿਅਕਤੀਆਂ ਦਾ ਹੈ ਅਤੇ ਪੰਜਾਬੀ ਗਾਇਕ ਗੁਰੂ ਰੰਧਾਵਾ ਇਸ ਦੇ ਬਰਾਂਡ ਅੰਬੈਸਡਰ ਹਨ | ਸ਼ੁਰੂਆਤੀ ਜਾਣਕਾਰੀ ਅਨੁਸਾਰ ਹਮਲਾਵਰ ਸਵੇਰੇ ਕਰੀਬ 4 ਵਜੇ ਮੋਟਰਸਾਈਕਲ 'ਤੇ ਆਏ ਅਤੇ ਜਿੰਮ 'ਤੇ ਘੱਟੋ ਘੱਟ 7 ਗੋਲੀਆਂ ਚਲਾ ਕੇ ਫ਼ਰਾਰ ਹੋ ਗਏ | ਪੁਲਿਸ ਨੂੰ ਇਸ ਘਟਨਾ ਦੀ ਸੂਚਨਾ ਸਵੇਰੇ ਕਰੀਬ 5.15 ਵਜੇ ਮਿਲੀ, ਜਦੋਂ ਫਿਟਨੈੱਸ ਸੈਂਟਰ ਦੀ ਦੇਖਭਾਲ ਕਰਨ ਵਾਲੇ ਉਥੇ ਪਹੁੰਚੇ | ਪੁਲਿਸ ਨੇ ਦੱਸਿਆ ਕਿ ਕਿਸੇ ਦੇ ਜ਼ਖਮੀ ਹੋਣ ਦੀ ਖਬਰ ਨਹੀਂ ਹੈ ਤੇ ਫੋਰੈਂਸਿਕ ਟੀਮਾਂ ਘਟਨਾ ਸਥਾਨ ਦੀ ਜਾਂਚ ਕਰ ਰਹੀਆਂ ਹਨ | ਇਲਾਕੇ ਦੀ ਸੀ.ਸੀ.ਟੀ.ਵੀ. ਫੁਟੇਜ ਦੀ ਵੀ ਜਾਂਚ ਕੀਤੀ ਜਾ ਰਹੀ ਹੈ | ਘਟਨਾ ਦੇ ਕੁਝ ਸਮੇਂ ਬਾਅਦ ਸੋਸ਼ਲ ਮੀਡੀਆ 'ਤੇ ਇਕ ਪੋਸਟ ਰਾਹੀਂ ਲਾਰੈਂਸ ਬਿਸ਼ਨੋਈ ਗਰੋਹ ਦੇ ਅਨਿਲ ਪੰਡਿਤ ਗਰੁੱਪ ਨੇ ਕਥਿਤ ਤੌਰ 'ਤੇ ਗੋਲੀਬਾਰੀ ਦੀ ਜ਼ਿੰਮੇਵਾਰੀ ਲਈ |

ਪਿਛਲੀ ਖ਼ਬਰ ਮੈਕਸੀਕੋ ਨੇ ਕੀਤੀ ਜੇਤੂ ਸ਼ੁਰੂਆਤ ਦੱਖਣੀ ਅਫ਼ਰੀਕਾ ਨੂੰ 2-0 ਨਾਲ ਹਰਾਇਆ <br/> ਅਗਲੀ ਖ਼ਬਰ ਸਰਕਾਰ ਕਿਸਾਨਾਂ ਦੀ ਜ਼ਿੰਦਗੀ ਸੁਖਾਲੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕਰ ਰਹੀ ਹੈ-ਮੋਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।