03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸਾਊਥਾਲ 'ਚ ਪੰਜਾਬੀ ਨੌਜਵਾਨ ਦਾ ਕਤਲ

ਅਜੀਤ ਡੈਸਕ 13-06-2026

ਲੰਡਨ, 12 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਸਾਊਥਾਲ ਦੀ ਨੋਰਥ ਰੋਡ 'ਤੇ ਬੁੱਧਵਾਰ, 10 ਜੂਨ ਦੀ ਤੜਕਸਾਰ ਵਾਪਰੀ ਇਕ ਦਰਦਨਾਕ ਘਟਨਾ 'ਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਸੀ, ਜਿਸ ਦੀ ਪਛਾਣ ਖੇਮਕਰਨ ਦੇ ਨਜ਼ਦੀਕੀ ਸਰਹੱਦੀ ਪਿੰਡ ਮਹਿੰਦੀਪੁਰ ਵਾਸੀ ਗੁਰਭੇਜ ਸਿੰਘ (26) ਵਜੋਂ ਹੋਈ ਹੈ, ਜੋ ਕਰੀਬ ਚਾਰ ਸਾਲ ਪਹਿਲਾਂ ਇੰਗਲੈਂਡ ਗਿਆ ਸੀ | ਮੈਟਰੋਪੋਲੀਟਨ ਪੁਲਿਸ ਦੇ ਸਪੈਸ਼ਲਿਸਟ ਕ੍ਰਾਈਮ ਕਮਾਂਡ ਨੇ ਕਤਲ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਘਟਨਾ ਦੀ ਫਰਾਂਸਿਕ ਜਾਂਚ ਕੀਤੀ ਜਾ ਰਹੀ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪੁਲਿਸ ਤੇ ਲੰਡਨ ਐਂਬੂਲੈਂਸ ਸਰਵਿਸ ਨੂੰ ਬੁੱਧਵਾਰ ਰਾਤ ਦੇ ਕਰੀਬ 12:41 ਵਜੇ ਨੋਰਥ ਰੋਡ 'ਤੇ ਚਾਕੂ ਨਾਲ ਕੀਤੇ ਕਤਲ ਦੀ ਖ਼ਬਰ ਮਿਲੀ ਸੀ | ਮੌਕੇ 'ਤੇ ਪਹੁੰਚੀ ਪੁਲਿਸ ਨੂੰ 2 ਨੌਜਵਾਨ ਜ਼ਖ਼ਮੀ ਹਾਲਤ 'ਚ ਮਿਲੇ | ਉਨ੍ਹਾਂ 'ਚੋਂ ਗੁਰਭੇਜ ਸਿੰਘ ਨੂੰ ਮੌਕੇ 'ਤੇ ਹੀ ਮਿ੍ਤਕ ਐਲਾਨ ਦਿੱਤਾ ਗਿਆ | ਪੁਲਿਸ ਨੇ ਮੁਸਤੈਦੀ ਦਿਖਾਉਂਦੇ ਹੋਏ ਘਟਨਾ ਸਥਾਨ ਤੋਂ ਹੀ ਕਤਲ ਦੇ ਸ਼ੱਕ 'ਚ 7 ਲੋਕਾਂ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਉਮਰ 20 ਤੋਂ 40 ਸਾਲ ਦੇ ਵਿਚਕਾਰ ਹੈ | ਇਨ੍ਹਾਂ ਵਿੱਚੋਂ 6 ਮੁਲਜ਼ਮ ਪੁਲਿਸ ਹਿਰਾਸਤ 'ਚ ਹਨ, ਜਦਕਿ ਇਕ ਹੋਰ ਜ਼ਖ਼ਮੀ ਹਾਲਤ 'ਚ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ | ਜਾਂਚ ਦੀ ਅਗਵਾਈ ਕਰ ਰਹੇ ਡਿਟੈਕਟਿਵ ਚੀਫ਼ ਇੰਸਪੈਕਟਰ ਮੈਥਿਊ ਡੇਨਬੀ ਨੇ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ |
ਪਿੰਡ ਖੇਮਕਰਨ 'ਚ ਸੋਗ ਦੀ ਲਹਿਰ

ਖੇਮਕਰਨ, 12 ਜੂਨ (ਰਾਕੇਸ਼ ਕੁਮਾਰ ਬਿੱਲਾ)-ਤਿੰਨ ਭੈਣਾਂ ਦੇ ਇੱਕਲੌਤੇ ਭਰਾ ਤੇ ਨੰਬਰਦਾਰ ਮੁਖਤਿਆਰ ਸਿੰਘ ਦੇ ਲੜਕੇ ਗੁਰਭੇਜ ਸਿੰਘ (26) ਦੇ ਕਤਲ ਦੀ ਖ਼ਬਰ ਨਾਲ ਪੂਰੇ ਖੇਮਕਰਨ ਪਿੰਡ 'ਚ ਸੋਗ ਦੀ ਲਹਿਰ ਦੌੜ ਗਈ | ਪਰਿਵਾਰ ਨੂੰ ਇਸ ਘਟਨਾ ਸੰਬੰਧੀ ਮਿ੍ਤਕ ਦੇ ਦੋਸਤਾਂ ਨੇ ਜਾਣੂ ਕਰਵਾਇਆ | ਉਨ੍ਹਾਂ ਮੁਤਾਬਿਕ ਸਾਊਥਾਲ ਪੁਲਿਸ ਜਾਂਚ ਕਰ ਰਹੀ ਹੈ ਤੇ ਲਾਸ਼ ਹਸਪਤਾਲ 'ਚ ਪਈ ਹੈ |

ਪਿਛਲੀ ਖ਼ਬਰ ਮਮਤਾ ਬੈਨਰਜੀ ਖ਼ਿਲਾਫ਼ ਇਕ ਹੋਰ ਐੱਫ.ਆਈ.ਆਰ. ਦਰਜ ਅਗਲੀ ਖ਼ਬਰ ਦਿੱਗਜ ਨਿਸ਼ਾਨੇਬਾਜ਼ ਤੇ ਕੋਚ ਜਸਪਾਲ ਰਾਣਾ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।