31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮੁੱਖ ਮੰਤਰੀ ਅਹੁਦੇ 'ਤੇ ਬਣੇ ਰਹਿਣ ਦੇ ਨੈਤਿਕ ਹੱਕਦਾਰ ਨਹੀਂ- ਢਿੱਲੋਂ

ਅਜੀਤ ਡੈਸਕ 16-06-2026

ਚੰਡੀਗੜ੍ਹ, 15 ਜੂਨ (ਸੰਦੀਪ ਕੁਮਾਰ ਮਾਹਨਾ)–ਪੰਜ ਸਿੰਘ ਸਾਹਿਬਾਨ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੰਥ ਵਿਰੋਧੀ ਕਰਾਰ ਦਿੱਤੇ ਜਾਣ ਬਾਅਦ ਉਹ ਮੁੱਖ ਮੰਤਰੀ ਦੇ ਅਹੁਦੇ 'ਤੇ ਬਣੇ ਰਹਿਣ ਦੇ ਨੈਤਿਕ ਹੱਕਦਾਰ ਨਹੀਂ ਰਹੇ | ਮੁੱਖ ਮੰਤਰੀ ਨੂੰ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਦਿਆਂ ਤੁਰੰਤ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਸੋਸ਼ਲ ਮੀਡੀਆ 'ਤੇ ਪਾਈ ਪੋਸਟ 'ਚ ਕੀਤਾ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਧਾਰਮਿਕ ਸੰਸਥਾ ਹੈ ਅਤੇ ਇਸ ਦੇ ਫ਼ੈਸਲਿਆਂ ਅਤੇ ਹੁਕਮਾਂ ਦਾ ਸਤਿਕਾਰ ਕਰਨਾ ਹਰ ਸਿੱਖ ਦਾ ਫ਼ਰਜ਼ ਹੈ | ਉਨ੍ਹਾਂ ਕਿਹਾ ਕਿ ਪੰਜ ਸਿੰਘ ਸਾਹਿਬਾਨਾਂ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਕੀਤੀ ਕਾਰਵਾਈ ਬਹੁਤ ਗੰਭੀਰ ਹੈ ਤੇ ਇਸ ਨੂੰ ਕਿਸੇ ਵੀ ਤਰਾਂ ਅਣਦੇਖਿਆ ਨਹੀਂ ਕੀਤਾ ਜਾ ਸਕਦਾ |

ਪਿਛਲੀ ਖ਼ਬਰ ਮੁੱਖ ਮੰਤਰੀ ਨੈਤਿਕਤਾ ਦੇ ਆਧਾਰ 'ਤੇ ਤੁਰੰਤ ਅਸਤੀਫ਼ਾ ਦੇਣ-ਧਾਮੀ ਅਗਲੀ ਖ਼ਬਰ ਮੁੱਖ ਮੰਤਰੀ ਗੰਭੀਰ ਦੋਸ਼ਾਂ ਬਾਰੇ ਆਪਣੀ ਚੁੱਪੀ ਤੋੜਨ- ਵੜਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।