31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮੁੱਖ ਮੰਤਰੀ ਨੈਤਿਕਤਾ ਦੇ ਆਧਾਰ 'ਤੇ ਤੁਰੰਤ ਅਸਤੀਫ਼ਾ ਦੇਣ-ਧਾਮੀ

ਅਜੀਤ ਡੈਸਕ 16-06-2026

ਅੰਮਿ੍ਤਸਰ, 15 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਵਿਵਾਦਿਤ ਵੀਡੀਓ ਦੇ ਅਸਲ ਸਾਬਤ ਹੋਣ ਮਗਰੋਂ ਮੁੱਖ ਮੰਤਰੀ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ | ਅੱਜ-ਕੱਲ੍ਹ ਵਿਦੇਸ਼ ਗਏ ਪ੍ਰਧਾਨ ਧਾਮੀ ਨੇ ਦੇਰ ਸ਼ਾਮ ਜਾਰੀ ਬਿਆਨ 'ਚ ਕਿਹਾ ਕਿ ਹੁਣ ਜਦੋਂ ਜਾਂਚ ਦੌਰਾਨ ਇਹ ਵੀਡੀਓ ਅਸਲ ਅਤੇ ਪ੍ਰਮਾਣਿਕ ਸਾਬਤ ਹੋਈ ਹੈ ਤਾਂ ਨੈਤਿਕਤਾ ਦੇ ਆਧਾਰ 'ਤੇ ਮੁੱਖ ਮੰਤਰੀ ਨੂੰ ਤੁਰੰਤ ਆਪਣਾ ਅਹੁਦਾ ਛੱਡ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਦਾ ਸਤਿਕਾਰ ਕਰਨਾ ਹਰ ਸਿੱਖ ਤੇ ਜਨਤਕ ਜੀਵਨ ਨਾਲ ਜੁੜੇ ਵਿਅਕਤੀ ਦਾ ਫਰਜ਼ ਹੈ ਤੇ ਇਸ ਮਾਮਲੇ ਨੂੰ ਰਾਜਨੀਤਕ ਰੰਗਤ ਦੇਣ ਦੀ ਬਜਾਏ ਸੱਚਾਈ ਤੇ ਜਵਾਬਦੇਹੀ ਦੇ ਅਸੂਲਾਂ ਦੇ ਆਧਾਰ 'ਤੇ ਦੇਖਿਆ ਜਾਣਾ ਚਾਹੀਦਾ ਹੈ |

ਪਿਛਲੀ ਖ਼ਬਰ ਜਥੇਦਾਰ ਨੂੰ ਬਾਦਲ ਪਰਿਵਾਰ ਦੇ ਸਿਆਸੀ ਮੋਹਰੇ ਵਜੋਂ ਕੰਮ ਨਹੀਂ ਕਰਨਾ ਚਾਹੀਦਾ-ਬਲਤੇਜ ਪੰਨੂ <br/> ਅਗਲੀ ਖ਼ਬਰ ਮੁੱਖ ਮੰਤਰੀ ਅਹੁਦੇ 'ਤੇ ਬਣੇ ਰਹਿਣ ਦੇ ਨੈਤਿਕ ਹੱਕਦਾਰ ਨਹੀਂ- ਢਿੱਲੋਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।