31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਬਰਤਾਨੀਆ 'ਚ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਮੁਕੰਮਲ ਪਾਬੰਦੀ <br/>

ਅਜੀਤ ਡੈਸਕ 16-06-2026
ਮਨਪ੍ਰੀਤ ਸਿੰਘ ਬੱਧਨੀ ਕਲਾਂ
ਲੰਡਨ, 15 ਜੂਨ-ਬਰਤਾਨਵੀ ਪ੍ਰਧਾਨ ਮੰਤਰੀ ਸਰ ਕੀਰ ਸਟਾਰਮਰ ਨੇ ਦੇਸ਼ ਦੇ ਬੱਚਿਆਂ ਦੇ ਬਚਪਨ ਨੂੰ ਵਾਪਸ ਲਿਆਉਣ ਅਤੇ ਉਨ੍ਹਾਂ ਦੀ ਮਾਨਸਿਕ ਸਿਹਤ ਦੀ ਰੱਖਿਆ ਲਈ ਇਤਿਹਾਸਕ ਫ਼ੈਸਲਾ ਲੈਂਦਿਆਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਦੀ ਵਰਤੋਂ 'ਤੇ ਮੁਕੰਮਲ ਪਾਬੰਦੀ ਲਗਾਉਣ ਦਾ ਐਲਾਨ ਕੀਤਾ ਹੈ | ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਸੰਬੰਧੀ ਕਾਨੂੰਨ ਇਸੇ ਸਾਲ ਕ੍ਰਿਸਮਸ ਤੱਕ ਪਾਸ ਕਰ ਦਿੱਤਾ ਜਾਵੇਗਾ ਤੇ ਇਹ ਪਾਬੰਦੀ ਅਗਲੇ ਸਾਲ ਬਸੰਤ ਤੱਕ ਪੂਰੀ ਤਰ੍ਹਾਂ ਲਾਗੂ ਹੋ ਜਾਵੇਗੀ | ਲੰਡਨ ਦੀ ਡਾਊਨਿੰਗ ਸਟਰੀਟ ਤੋਂ ਬੋਲਦਿਆਂ ਪ੍ਰਧਾਨ ਮੰਤਰੀ ਨੇ ਇਸ ਨੂੰ ਦੇਸ਼ ਲਈ ਇਕ ਵੱਡਾ ਪਲ ਦੱਸਦਿਆਂ ਕਿਹਾ ਕਿ ਸੋਸ਼ਲ ਮੀਡੀਆ ਬੱਚਿਆਂ ਨੂੰ ਨਿਰਾਸ਼ ਕਰ ਰਿਹਾ ਹੈ, ਜਿਸ ਨਾਲ ਉਨ੍ਹਾਂ ਦੀ ਮਾਨਸਿਕ ਸਿਹਤ ਨੂੰ ਨੁਕਸਾਨ ਪਹੁੰਚ ਰਿਹਾ ਹੈ ਤੇ ਬੁਿਲੰਗ ਨੂੰ ਹੁੰਗਾਰਾ ਮਿਲ ਰਿਹਾ ਹੈ | ਇਹ ਪਾਬੰਦੀ ਸਨੈਪਚੈਟ, ਟਿਕਟਾਕ, ਯੂਟਿਊਬ, ਇੰਸਟਾਗ੍ਰਾਮ, ਫੇਸਬੁੱਕ ਅਤੇ ਐਕਸ (ਟਵਿੱਟਰ) ਵਰਗੇ ਪਲੇਟਫਾਰਮਾਂ 'ਤੇ ਲਾਗੂ ਹੋਵੇਗੀ | ਜਦ ਕਿ ਵਟਸਐਪ ਅਤੇ ਸਿਗਨਲ ਵਰਗੀਆਂ ਮੈਸੇਜਿੰਗ ਸੇਵਾਵਾਂ ਇਸ ਪਾਬੰਦੀ ਤੋਂ ਬਾਹਰ ਰਹਿਣਗੀਆਂ | ਇਸ ਤੋਂ ਇਲਾਵਾ ਯੂਟਿਊਬ ਕਿਡਜ਼, ਲੈਗੋ ਪਲੇਅ ਅਤੇ ਗੂਗਲ ਕਲਾਸਰੂਮ 'ਤੇ ਕੋਈ ਰੋਕ ਨਹੀਂ ਹੋਵੇਗੀ | ਕਾਨੂੰਨ ਦੀ ਉਲੰਘਣਾ ਹੋਣ 'ਤੇ ਬੱਚਿਆਂ ਦੀ ਬਜਾਏ ਸੋਸ਼ਲ ਮੀਡੀਆ ਕੰਪਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਬੱਚਿਆਂ ਨੂੰ ਗੇਮਿੰਗ ਅਤੇ ਲਾਈਵ-ਸਟ੍ਰੀਮਿੰਗ ਪਲੇਟਫਾਰਮਾਂ 'ਤੇ ਅਣਜਾਣ ਬਾਲਗਾਂ ਨਾਲ ਗੱਲਬਾਤ ਕਰਨ ਤੋਂ ਰੋਕਿਆ ਜਾਵੇਗਾ | ਇਸ ਤੋਂ ਇਲਾਵਾ, ਅਸ਼ਲੀਲ ਜਾਂ ਰੋਮਾਂਟਿਕ ਗੱਲਬਾਤ ਕਰਨ ਵਾਲੇ ਏ ਆਈ ਚੈਟਬੋਟਸ ਦੀ ਵਰਤੋਂ ਲਈ ਘੱਟੋ-ਘੱਟ ਉਮਰ 18 ਸਾਲ ਤੈਅ ਕੀਤੀ ਗਈ ਹੈ | ਪ੍ਰਧਾਨ ਮੰਤਰੀ ਨੇ ਆਸਟ੍ਰੇਲੀਆ 'ਚ ਲਾਗੂ ਅਜਿਹੀ ਪਾਬੰਦੀ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਜਿੱਥੇ ਬੱਚੇ ਵੀ. ਪੀ. ਐਨ. ਰਾਹੀਂ ਇਸ ਨੂੰ ਬਾਈਪਾਸ ਕਰ ਲੈਂਦੇ ਹਨ, ਇਸੇ ਤਰ੍ਹਾਂ ਬੱਚੇ ਹੋਰ ਰਸਤੇ ਲੱਭਣ ਦੀ ਕੋਸ਼ਿਸ਼ ਕਰਨਗੇ ਪਰ ਸਰਕਾਰ ਇਸ ਨੂੰ ਸਖ਼ਤੀ ਨਾਲ ਲਾਗੂ ਕਰੇਗੀ |

ਪਿਛਲੀ ਖ਼ਬਰ 'ਫੀਫਾ ਵਿਸ਼ਵ ਕੱਪ' 2026-ਅੱਜ ਦੇ ਮੈਚ ਅਗਲੀ ਖ਼ਬਰ ਜੇਨੇਵਾ 'ਚ ਸਮਝੌਤੇ 'ਤੇ ਦਸਤਖ਼ਤ ਸਮਾਰੋਹ ਦੀ ਮੇਜ਼ਬਾਨੀ ਕਰੇਗਾ ਪਾਕਿਸਤਾਨ-ਸ਼ਾਹਬਾਜ਼ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।