31-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-06-2026

ਮੋਦੀ ਵਲੋਂ ਸਵਾਗਤ-ਸ਼ਾਂਤੀ ਬਹਾਲ ਹੋਣ ਦੀ ਉਮੀਦ ਪ੍ਰਗਟਾਈ

ਅਜੀਤ ਡੈਸਕ 16-06-2026

ਨਵੀਂ ਦਿੱਲੀ, 15 ਜੂਨ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਮਵਾਰ ਨੂੰ ਅਮਰੀਕਾ ਅਤੇ ਈਰਾਨ ਵਿਚ ਪੱਛਮੀ ਏਸ਼ੀਆ 'ਚ ਚੱਲ ਰਹੇ ਟਕਰਾਅ ਨੂੰ ਖਤਮ ਕਰਨ ਲਈ ਬਣੀ ਸਹਿਮਤੀ ਦਾ ਸਵਾਗਤ ਕੀਤਾ ਅਤੇ ਆਸ ਪ੍ਰਗਟਾਈ ਕਿ ਸਮਝੌਤਾ ਲਾਗੂ ਹੋਣ ਨਾਲ ਖੇਤਰ 'ਚ ਸ਼ਾਂਤੀ ਬਹਾਲ ਕਰਨ ਅਤੇ ਸਮੁੰਦਰੀ ਆਵਾਜਾਈ ਦੀ ਸੁਤੰਤਰਤਾ ਨੂੰ ਯਕੀਨੀ ਬਣਾਉਣ 'ਚ ਮਦਦ ਮਿਲੇਗੀ | ਮੋਦੀ ਨੇ 'ਐਕਸ' 'ਤੇ ਪੋਸਟ ਕੀਤਾ ਕਿ ਪੱਛਮੀ ਏਸ਼ੀਆ 'ਚ ਟਕਰਾਅ ਨੂੰ ਖਤਮ ਕਰਨ ਲਈ ਅਮਰੀਕਾ ਅਤੇ ਈਰਾਨ ਵਿਚ ਬਣੀ ਸਹਿਮਤੀ ਦਾ ਉਹ ਸਵਾਗਤ ਕਰਦੇ ਹਨ | ਟਕਰਾਅ ਨੇ ਦੁਨੀਆ ਭਰ ਕਈ ਆਰਥਿਕ ਰੁਕਾਵਟਾਂ ਪਾਈਆਂ ਅਤੇ ਕਈ ਦੇਸ਼ਾਂ 'ਚ ਜਾਨੀ ਨੁਕਸਾਨ ਹੋਇਆ | ਉਨ੍ਹਾਂ ਕਿਹਾ ਕਿ ਭਾਰਤ ਉਮੀਦ ਕਰਦਾ ਹੈ ਕਿ ਇਸ ਸਮਝੌਤੇ ਦੇ ਲਾਗੂ ਹੋਣ ਨਾਲ ਖੇਤਰ 'ਤੇ ਸ਼ਾਂਤੀ ਅਤੇ ਸਥਿਰਤਾ ਬਹਾਲ ਕਰਨ 'ਚ ਮਦਦ ਮਿਲੇਗੀ |

ਪਿਛਲੀ ਖ਼ਬਰ ਤੇਲ ਤੇ ਗੈਸ ਸਪਲਾਈ ਆਮ ਹੋਣ 'ਚ ਲੱਗ ਸਕਦੇ ਹਨ ਕਈ ਮਹੀਨੇ ਅਗਲੀ ਖ਼ਬਰ ਅਮਰੀਕਾ ਤੇ ਈਰਾਨ ਵਿਚਕਾਰ ਸ਼ਾਂਤੀ ਸਮਝੌਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।