24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਆਦਮਪੁਰ ਹਵਾਈ ਅੱਡਾ ਹੁਣ 'ਗੁਰੂ ਰਵਿਦਾਸ ਮਹਾਰਾਜ ਜੀ' ਦੇ ਨਾਂਅ ਨਾਲ ਜਾਣਿਆ ਜਾਵੇਗਾ <br/>

ਅਜੀਤ ਡੈਸਕ 17-06-2026
ਨਵੀਂ ਦਿੱਲੀ, 16 ਜੂਨ (ਜਗਤਾਰ ਸਿੰਘ)-ਕੇਂਦਰ ਸਰਕਾਰ ਨੇ ਜਲੰਧਰ ਦੇ ਆਦਮਪੁਰ ਹਵਾਈ ਅੱਡੇ ਦਾ ਅਧਿਕਾਰਤ ਤੌਰ 'ਤੇ ਨਾਂਅ ਬਦਲ ਕੇ ਗੁਰੂ ਰਵਿਦਾਸ ਮਹਾਰਾਜ ਜੀ ਹਵਾਈ ਅੱਡਾ ਰੱਖ ਦਿੱਤਾ ਹੈ ¢ ਇਸ ਸੰਬੰਧੀ 12 ਜੂਨ ਨੂੰ ਇਕ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ ¢ ਜਿਸ ਦੇ ਨਾਲ ਹੀ ਨਾਂਅ ਬਦਲਣ ਦੀ ਪ੍ਰਕਿਰਿਆ ਪੂਰੀ ਹੋ ਗਈ ਹੈ ¢ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਗੁਰੂ ਰਵਿਦਾਸ ਜੀ ਦੇ 649ਵੇਂ ਜਨਮ ਦਿਵਸ ਦੇ ਮੌਕੇ 'ਤੇ ਨਵੇਂ ਨਾਂਅ ਦਾ ਉਦਘਾਟਨ ਕੀਤਾ ਸੀ ¢ ਕੇਂਦਰ ਸਰਕਾਰ ਨੇ ਇਹ ਇਤਿਹਾਸਕ ਫ਼ੈਸਲਾ ਦੋਆਬਾ ਖੇਤਰ ਦੇ ਵਿਕਾਸ ਅਤੇ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਲਿਆ ਹੈ ¢ ਆਦਮਪੁਰ ਹਵਾਈ ਅੱਡਾ ਲੰਬੇ ਸਮੇਂ ਤੋਂ ਜਲੰਧਰ ਅਤੇ ਹੁਸ਼ਿਆਰਪੁਰ ਸਮੇਤ ਪੂਰੇ ਦੋਆਬਾ ਖੇਤਰ ਲਈ ਹਵਾਈ ਸੇਵਾਵਾਂ ਦਾ ਪ੍ਰਮੁੱਖ ਕੇਂਦਰ ਰਿਹਾ ਹੈ ¢ ਹੁਣ ਇਹ ਹਵਾਈ ਅੱਡਾ ਗੁਰੂ ਰਵਿਦਾਸ ਮਹਾਰਾਜ ਜੀ ਦੇ ਨਾਂਅ ਨਾਲ ਜਾਣਿਆ ਜਾਵੇਗਾ, ਜੋ ਸਮਾਜਿਕ ਸਮਾਨਤਾ, ਭਾਈਚਾਰੇ ਅਤੇ ਇਨਸਾਨੀਅਤ ਦੇ ਸੰਦੇਸ਼ ਦੇ ਪ੍ਰਤੀਕ ਮੰਨੇ ਜਾਂਦੇ ਹਨ ¢ ਸਰਕਾਰੀ ਨੋਟੀਫ਼ਿਕੇਸ਼ਨ ਜਾਰੀ ਹੋਣ ਤੋਂ ਬਾਅਦ ਇਸ ਫ਼ੈਸਲੇ 'ਤੇ ਅੰਤਿਮ ਮੋਹਰ ਲੱਗ ਗਈ ਹੈ ¢ ਲੋਕਾਂ ਦਾ ਮੰਨਣਾ ਹੈ ਕਿ ਆਦਮਪੁਰ ਹਵਾਈ ਅੱਡੇ ਦਾ ਨਵਾਂ ਨਾਂਅ ਆਉਣ ਵਾਲੀਆਂ ਪੀੜ੍ਹੀਆਂ ਨੂੰ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ, ਸਮਾਜਿਕ ਸਾਂਝ ਅਤੇ ਮਨੁੱਖਤਾ ਦੇ ਕਦਰਾਂ-ਕੀਮਤਾਂ ਨਾਲ ਜੋੜਨ 'ਚ ਅਹਿਮ ਭੂਮਿਕਾ ਨਿਭਾਏਗਾ ¢

ਪਿਛਲੀ ਖ਼ਬਰ ਵਿਰੋਧੀ ਝੂਠ ਬੋਲ ਕੇ ਮੁੱਖ ਮੰਤਰੀ ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ-ਕੇਜਰੀਵਾਲ ਅਗਲੀ ਖ਼ਬਰ ਦਿੱਲੀ-ਕਟੜਾ ਕਾਰੀਡੋਰ ਨੂੰ ਅੰਮਿ੍ਤਸਰ ਨਾਲ ਜੋੜਿਆ ਜਾਵੇ-ਤਰਲੋਚਨ ਸਿੰਘ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।