24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਵਿਰੋਧੀ ਝੂਠ ਬੋਲ ਕੇ ਮੁੱਖ ਮੰਤਰੀ ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ-ਕੇਜਰੀਵਾਲ

ਅਜੀਤ ਡੈਸਕ 17-06-2026
ਨਵੀਂ ਦਿੱਲੀ, 16 ਜੂਨ (ਜਗਤਾਰ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਕ ਇਤਰਾਜ਼ਯੋਗ ਵੀਡੀਓ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਨੂੰ 'ਪੰਥ ਵਿਰੋਧੀ' ਕਰਾਰ ਦੇਣ ਦੇ ਮਾਮਲੇ 'ਚ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਤੀਕਿਰਿਆ ਦਿੱਤੀ ਹੈ | ਕੇਜਰੀਵਾਲ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਭਗਵੰਤ ਮਾਨ ਦਾ ਇਕ ਵੀਡੀਓ ਸ਼ੇਅਰ ਕਰਕੇ ਇਹ ਦਾਅਵਾ ਕੀਤਾ ਹੈ ਕਿ 'ਆਪ' ਦੇ ਵਿਰੋਧੀਆਂ ਨੇ ਝੂਠ ਬੋਲ ਕੇ ਮੁੱਖ ਮੰਤਰੀ ਮਾਨ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਹੈ | ਭਗਵੰਤ ਮਾਨ ਦੇ ਬਚਾਅ 'ਚ ਉੱਤਰੇ ਕੇਜਰੀਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਚੰਗੇ ਕਾਰਜਾਂ ਤੋਂ ਬੌਖਲਾਹਟ 'ਚ ਆ ਕੇ ਵਿਰੋਧੀਆਂ ਵਲੋਂ ਝੂਠ ਫੈਲਾਇਆ ਜਾ ਰਿਹਾ ਹੈ ਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ |

ਪਿਛਲੀ ਖ਼ਬਰ ਇਟਲੀ ਦੀ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਅਗਲੀ ਖ਼ਬਰ ਆਦਮਪੁਰ ਹਵਾਈ ਅੱਡਾ ਹੁਣ 'ਗੁਰੂ ਰਵਿਦਾਸ ਮਹਾਰਾਜ ਜੀ' ਦੇ ਨਾਂਅ ਨਾਲ ਜਾਣਿਆ ਜਾਵੇਗਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।