ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਦ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਆਏ ਸਨ ਤਾਂ ਉਨ੍ਹਾਂ ਨੂੰ ਪਹਿਲਾਂ ਹੀ ਸਪਸ਼ਟ ਕਰ ਦੇਣਾ ਚਾਹੀਦਾ ਸੀ ਕਿ ਇਹ ਵੀਡੀਓ ਉਨ੍ਹਾਂ ਦੀ ਨਹੀਂ ਹੈ ਲੇਕਿਨ ਅੱਜ ਜਦ ਲੈਬ ਦੀ ਜਾਂਚ ਰਿਪੋਰਟ ਸਾਹਮਣੇ ਆਈ ਹੈ ਤਾਂ ਉਨ੍ਹਾਂ ਵਲੋਂ ਇਸ ਨੂੰ ਸਿਰੇ ਤੋਂ ਖ਼ਾਰਜ ਕਰ ਦਿੱਤਾ ਗਿਆ | ਉਨ੍ਹਾਂ ਕਿਹਾ ਉਹ ਮੁੱਖ ਮੰਤਰੀ ਨੂੰ ਪੁੱਛਣਾ ਚਾਹੁੰਦੇ ਹਨ ਕਿ ਜੇਕਰ ਉਹ ਵੀਡੀਓ ਉਨ੍ਹਾਂ ਦੀ ਨਹੀਂ ਹੈ ਤਾਂ ਆਮ ਆਦਮੀ ਪਾਰਟੀ ਹਾਈਕਮਾਨ ਨੇ ਉਨ੍ਹਾਂ ਦੀਆਂ ਅਜਿਹੀਆਂ ਕਿੰਨੀਆਂ ਕਾਪੀਆਂ ਬਣਾਈਆਂ ਹਨ | ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਸੰਬੰਧੀ ਚੱਲ ਰਹੇ ਮੰਥਨ 'ਤੇ ਤਨਜ਼ ਕੱਸਦੇ ਹੋਏ ਕੇਂਦਰੀ ਮੰਤਰੀ ਨੇ ਕਿਹਾ ਕਿ ਕਾਂਗਰਸ ਦਾ ਸਵੈਟਰ ਉੱਧੜ ਗਿਆ ਹੈ ਅਤੇ ਇਸ ਨੂੰ ਜਿੰਨਾ ਹਾਈਕਮਾਂਡ ਵਾਲੇ ਖਿੱਚਣਗੇ, ਉਨ੍ਹਾਂ ਹੀ ਉੱਧੜਦਾ ਜਾਵੇਗਾ | ਉਨ੍ਹਾਂ ਕਿਹਾ ਕਿ ਜਿਸਦਾ ਅਟੈਚੀ ਭਾਰਾ ਹੋਵੇਗਾ, ਉਸਦੀ ਸੁਣੀ ਜਾਵੇਗੀ |