18-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਜੰਮੂ-ਕਸ਼ਮੀਰ ਦੇ ਰਾਜੌਰੀ ਤੋਂ 2 ਗਿ੍ਫ਼ਤਾਰ

ਅਜੀਤ ਡੈਸਕ 18-06-2026
ਚੰਡੀਗੜ੍ਹ, 17 ਜੂਨ (ਇੰਟ.)-ਚੰਡੀਗੜ੍ਹ ਪੁਲਿਸ ਨੇ ਇਕ ਵੱਡੀ ਸਫ਼ਲਤਾ ਹਾਸਿਲ ਕਰਦੇ ਹੋਏ ਜੰਮੂ-ਕਸ਼ਮੀਰ ਪੁਲਿਸ ਦੀ ਮਦਦ ਨਾਲ 13 ਜੂਨ ਨੂੰ ਸੈਕਟਰ 11 ਦੇ 'ਸ੍ਰੀ ਕੁਮਾਰ ਮੈਡੀਕਲ ਹਾਲ' ਵਿਚ ਦਿਨ-ਦਿਹਾੜੇ ਹੋਈ ਗੋਲੀਬਾਰੀ, ਜਿਸ 'ਚ 45 ਸਾਲਾ ਜਾਨਕੀ ਦਾਸ ਦੀ ਜਾਨ ਚਲੀ ਗਈ ਸੀ, ਦੇ ਸੰਬੰਧ 'ਚ ਦੋ ਮੁਲਜ਼ਮਾਂ ਆਰੀਅਨ ਅਤੇ ਸੰਨੀ ਮਹਿਰਾ ਨੂੰ ਗਿ੍ਫ਼ਤਾਰ ਕਰ ਲਿਆ ਹੈ | ਸੂਤਰਾਂ ਨੇ ਦੱਸਿਆ ਕਿ ਤੀਜਾ ਮੁਲਜ਼ਮ, ਜਿਸ ਨੇ ਹਮਲੇ ਦੌਰਾਨ ਇਕ ਆਧੁਨਿਕ ਹਥਿਆਰ ਨਾਲ ਕਰੀਬ 13 ਗੋਲੀਆਂ ਚਲਾਈਆਂ ਸਨ, ਅਜੇ ਵੀ ਫ਼ਰਾਰ ਹੈ | ਪੁਲਿਸ ਨੇ ਤਿੰਨ ਦਿਨਾਂ ਦੀ ਲਗਾਤਾਰ ਭਾਲ ਤੋਂ ਬਾਅਦ ਸ਼ੱਕੀਆਂ ਦਾ ਪਤਾ ਲਗਾਇਆ | ਅਖੀਰ 'ਚ ਪੁਲਿਸ ਨੇ ਉਨ੍ਹਾਂ ਨੂੰ ਰਾਜੌਰੀ (ਜੰਮੂ-ਕਸ਼ਮੀਰ) ਵਿਚ ਦਬੋਚ ਲਿਆ | ਉੱਚ ਪੱਧਰੀ ਸੂਤਰਾਂ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਬੁੱਧਵਾਰ ਨੂੰ ਚੰਡੀਗੜ੍ਹ ਲਿਆਂਦੇ ਜਾਣ ਦੀ ਉਮੀਦ ਹੈ, ਜਿਥੇ ਪੁਲਿਸ ਅਗਲੇਰੀ ਜਾਂਚ ਲਈ ਉਨ੍ਹਾਂ ਦਾ ਰਿਮਾਂਡ ਹਾਸਲ ਕਰੇਗੀ | ਸੂਤਰਾਂ ਅਨੁਸਾਰ, ਇਸ ਆਪ੍ਰੇਸ਼ਨ 'ਚ ਕਈ ਸੂਬਿਆਂ ਦੀਆਂ ਪੁਲਿਸ ਟੀਮਾਂ ਸ਼ਾਮਿਲ ਸਨ | ਗਿ੍ਫ਼ਤਾਰ ਕੀਤੇ ਗਏ ਮੁਲਜ਼ਮਾਂ 'ਚੋਂ ਇਕ ਮੁਲਜ਼ਮ ਪੁਲਿਸ ਅਧਿਕਾਰੀ ਦੇ ਰਿਸ਼ਤੇਦਾਰ ਨੂੰ ਧਮਕੀ ਦੇਣ ਦੇ ਦੋਸ਼ ਵਿੱਚ ਪਹਿਲਾਂ ਹੀ ਜੰਮੂ-ਕਸ਼ਮੀਰ ਪੁਲਿਸ ਦੇ ਰਾਡਾਰ 'ਤੇ ਸੀ |

ਪਿਛਲੀ ਖ਼ਬਰ ਪਾਕਿ ਦੇ ਗੁਰਦੁਆਰੇ 'ਚ ਗੋਲੀਬਾਰੀ ਮੁੱਖ ਸੇਵਾਦਾਰ ਤੇ ਪਤਨੀ ਦੀ ਮੌਤ ਅਗਲੀ ਖ਼ਬਰ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨਾਲ ਬੀ.ਐਲ.ਏ ਦੀ ਨਿਯੁਕਤੀ ਸੰਬੰਧੀ ਹੋਈ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।