ਪੰਥਕ ਏਕਤਾ ਸੰਬੰਧੀ ਪਾਰਟੀ ਨੇ ਪਹਿਲਾ ਪੜਾਅ ਕੀਤਾ ਪਾਰ-ਗਿਆਨੀ ਹਰਪ੍ਰੀਤ ਸਿੰਘ
ਜਲੰਧਰ, 17 ਜੂਨ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਅੱਜ ਉਸ ਸਮੇਂ ਤਕੜਾ ਹੁਲਾਰਾ ਮਿਲਿਆ ਜਦੋਂ ਰਾਜ ਦੀਆਂ ਤਿੰਨ ਪ੍ਰਮੁੱਖ ਪੰਥਕ ਧਿਰਾਂ ਯੂਨਾਈਟਿਡ ਅਕਾਲੀ ਦਲ, ਇੰਟਰਨੈਸ਼ਨਲ ਪੰਥਕ ਅਕਾਲੀ ਦਲ ਅਤੇ ਬੇਗਮਪੁਰਾ ਖ਼ਾਲਸਾ ਰਾਜ ਪਾਰਟੀ ਦੇ ਆਗੂਆਂ ਨੇ ਅੱਜ ਇਥੇ ਇਕ ਮੀਟਿੰਗ ਉਪਰੰਤ ਸਾਂਝੇ ਪੰਜਾਬ ਏਜੰਡੇ ਦੇ ਤਹਿਤ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨਾਲ ਚੱਲਣ ਦਾ ਐਲਾਨ ਕੀਤਾ ¢ ਇਸ ਫ਼ੈਸਲੇ ਦੀ ਸ਼ਲਾਘਾ ਤੇ ਸਵਾਗਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਨੇ ਦਾਅਵਾ ਕੀਤਾ ਕਿ ਪਾਰਟੀ ਨੇ ਪੰਥਕ ਏਕਤਾ ਸੰਬੰਧੀ ਪਹਿਲਾ ਪੜਾਅ ਪਾਰ ਕਰ ਲਿਆ ਹੈ ਤੇ ਸਾਰੇ ਆਗੂਆਂ ਨੇ ਪੁਨਰ ਸੁਰਜੀਤ ਨਾਲ ਬਿਨਾਂ ਸ਼ਰਤ ਚੱਲਣ ਦਾ ਐਲਾਨ ਕੀਤਾ ਹੈ¢ ਉਨ੍ਹਾਂ ਦੱਸਿਆ ਕਿ ਗੁਰੂ ਤੇਗ ਬਹਾਦਰ ਨਗਰ ਜਲੰਧਰ ਦੇ ਗੁਰੂ ਤੇਗ ਬਹਾਦਰ ਸਾਹਿਬ ਗੁਰਦੁਆਰੇ ਵਿਚ ਹੋਈ ਮੀਟਿੰਗ ਵਿਚ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਸਰਪ੍ਰਸਤ ਰਵੀਇੰਦਰ ਸਿੰਘ, ਸਕੱਤਰ ਜਨਰਲ ਗੁਰਪ੍ਰਤਾਪ ਸਿੰਘ ਵਡਾਲਾ, ਬੀਬੀ ਜਗੀਰ ਕÏਰ, ਸੁੱਚਾ ਸਿੰਘ ਛੋਟੇਪੁਰ, ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਗੁਰਦੀਪ ਸਿੰਘ ਬਠਿੰਡਾ, ਬੂਟਾ ਸਿੰਘ ਰਣਸੀਂਹ, ਪੰਥਕ ਅਕਾਲੀ ਦਲ ਦੇ ਪ੍ਰਧਾਨ ਸਿੰਘ ਸਾਹਿਬ ਭਾਈ ਜਸਵੀਰ ਸਿੰਘ ਰੋਡੇ ਅਤੇ ਬੇਗਮਪੁਰਾ ਖ਼ਾਲਸਾ ਰਾਜ ਪਾਰਟੀ ਦੇ ਪ੍ਰਧਾਨ ਗੁਰਿੰਦਰ ਸਿੰਘ ਬਾਜਵਾ ਵਿਸ਼ੇਸ਼ ਤÏਰ 'ਤੇ ਸ਼ਾਮਿਲ ਹੋਏ ¢ ਉਨ੍ਹਾਂ ਦੱਸਿਆ ਕਿ ਗੰਭੀਰ ਵਿਚਾਰਾਂ ਕਰਨ ਤੋਂ ਬਾਅਦ ਸਾਰੇ ਆਗੂਆਂ ਨੇ ਸਹਿਮਤੀ ਪ੍ਰਗਟ ਕੀਤੀ ਕਿ ਪੰਥ ਤੇ ਪੰਜਾਬ ਦੇ ਚਿਰਾਂ ਤੋਂ ਲਟਕਦੇ ਮਸਲੇ ਹੱਲ ਕਰਵਾਉਣ ਲਈ ਸਾਰੀਆਂ ਧਿਰਾਂ ਨੂੰ ਇਕ ਸਾਂਝੇ ਏਜੰਡੇ ਤਹਿਤ ਇਕ ਝੰਡੇ ਹੇਠ ਇਕੱਠੇ ਹੋਣਾ ਜ਼ਰੂਰੀ ਹੈ¢ ਜਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਅੱਜ ਦੀ ਮੀਟਿੰਗ ਨਾਲ ਏਕਤਾ ਦਾ ਮੁੱਢ ਬੱਝ ਗਿਆ ਹੈ ਤੇ ਹੌਲੀ-ਹੌਲੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਸਾਰੀਆਂ ਧਿਰਾਂ
ਨੂੰ ਪੰਥਕ ਕਲਾਵੇ ਵਿਚ ਲੈ ਲਿਆ ਜਾਵੇਗਾ ¢ ਗੁਰਪ੍ਰਤਾਪ ਸਿੰਘ ਵਡਾਲਾ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਵਲੋਂ ਸਾਰੇ ਪਾਰਟੀ ਪ੍ਰਧਾਨਾਂ ਅਤੇ ਆਗੂਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ¢ ਅੱਜ ਦੀ ਮੀਟਿੰਗ ਵਿਚ ਉਪਰੋਕਤ ਆਗੂਆਂ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਆਗੂ ਸ: ਸਰਵਣ ਸਿੰਘ ਫਿਲÏਰ, ਬੀਬੀ ਹਰਜੀਤ ਕÏਰ ਤਲਵੰਡੀ, ਕੁਲਵਿੰਦਰ ਸਿੰਘ ਲਵਲੀ, ਜਰਨੈਲ ਸਿੰਘ ਗੜ੍ਹਦੀਵਾਲ, ਸੁਖਦੇਵ ਸਿੰਘ ਫਗਵਾੜਾ, ਪਰਮਪਾਲ ਸਿੰਘ ਸਭਰਾ, ਸੁਖਵੰਤ ਸਿੰਘ ਰÏਲੀ, ਮਹਿੰਦਰਪਾਲ ਸਿੰਘ ਬਿਨਾਕਾ, ਅਮਰਜੀਤ ਸਿੰਘ ਕਿਸ਼ਨਪੁਰਾ, ਜਸਵਿੰਦਰ ਸਿੰਘ ਜੱਸਾ, ਯੁਵਰਾਜ ਸਿੰਘ ਬੇਗੋਵਾਲ, ਗੁਰਵਿੰਦਰ ਸਿੰਘ ਝਬਾਲ, ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਅਤੇ ਮੀਡੀਆ ਇੰਚਾਰਜ ਤਜਿੰਦਰ ਸਿੰਘ ਪੰਨੂ, ਇੰਟਰਨੈਸ਼ਨਲ ਪੰਥਕ ਅਕਾਲੀ ਦਲ ਦੇ ਸੰਤ ਚਰਨਜੀਤ ਸਿੰਘ ਜੱਸੋਵਾਲ, ਸੰਯੁਕਤ ਅਕਾਲੀ ਦਲ ਦੇ ਜਤਿੰਦਰ ਸਿੰਘ ਈਸੜੂ, ਬਹਾਦਰ ਸਿੰਘ ਭਾਰਟਾ, ਰਸ਼ਪਾਲ ਸਿੰਘ ਚੰਡੀਗੜ੍ਹ, ਸਰਬਜੀਤ ਸਿੰਘ ਧੂਰੀ ਅਤੇ ਸਰਬਜੀਤ ਸਿੰਘ ਅੱਲਾਲ ਆਦਿ ਆਗੂ ਹਾਜ਼ਰ ਸਨ¢
ਤਿੰਨ ਪ੍ਰਮੁੱਖ ਪੰਥਕ ਧਿਰਾਂ ਵਲੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਨਾਲ ਮਿਲ ਕੇ ਚੱਲਣ ਦਾ ਐਲਾਨ <br/>
ਅਜੀਤ ਡੈਸਕ
18-06-2026