ਨਵੀਂ ਦਿੱਲੀ, 17 ਜੂਨ (ਜਗਤਾਰ ਸਿੰਘ)- ਨੀਟ ਯੂ.ਜੀ. ਦੀ ਮੁੜ ਪ੍ਰੀਖਿਆ ਤੋਂ ਪਹਿਲਾਂ ਟੈਲੀਗ੍ਰਾਮ ਐਪ 'ਤੇ ਅਸਥਾਈ ਪਾਬੰਦੀ ਲਗਾਏ ਜਾਣ ਦੇ ਫ਼ੈਸਲੇ ਨੂੰ ਲੈ ਕੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਮੋਦੀ ਸਰਕਾਰ 'ਤੇ ਹਮਲਾ ਕੀਤਾ ਹੈ¢ ਕੇਜਰੀਵਾਲ ਨੇ ਆਪਣੇ ਸੋਸ਼ਲ ਮੀਡੀਆ ਮੰਚ 'ਤੇ ਲਿਖਿਆ ਕਿ ਮੋਦੀ ਸਰਕਾਰ ਦਾ ਪੇਪਰ ਲੀਕ ਰੋਕਣ ਦਾ ਕੋਈ ਇਰਾਦਾ ਨਹੀਂ ਹੈ, ਇਸੇ ਲਈ ਅਜਿਹੇ ਬੇਤੁਕੇ ਕਦਮ ਚੁੱਕੇ ਜਾ ਰਹੇ ਹਨ¢ ਕੇਜਰੀਵਾਲ ਨੇ ਕਿਹਾ ਕਿ ਪ੍ਰੀਖਿਆ ਪੇਪਰਾਂ ਨੂੰ ਫ਼Ïਜ ਦੇ ਜਹਾਜ਼ਾਂ ਰਾਹੀਂ ਲੈ ਕੇ ਜਾਣ ਅਤੇ ਟੈਲੀਗ੍ਰਾਮ ਐਪ ਨੂੰ ਆਰਜ਼ੀ ਤÏਰ 'ਤੇ ਬੰਦ ਕਰਨ ਦੇ ਫ਼ੈਸਲੇ ਪੇਪਰ ਲੀਕ ਨੂੰ ਨਹੀਂ ਰੋਕ ਸਕਦੇ ¢ ਕੇਜਰੀਵਾਲ ਨੇ ਸਰਕਾਰ ਦੇ ਇਸ ਕਦਮ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਸਰਕਾਰ ਪੇਪਰ ਲੀਕ ਦੀ ਸਮੱਸਿਆ ਨੂੰ ਰੋਕਣ ਦੀ ਬਜਾਏ ਦਿਖਾਵਟੀ ਉਪਾਅ ਕਰ ਰਹੀ ਹੈ ¢ ਉਨ੍ਹਾਂ ਪੁੱਛਿਆ ਕਿ ਜੇਕਰ ਪੇਪਰ ਲੀਕ ਦੀ ਸਮੱਸਿਆ ਇੰਨੀ ਗੰਭੀਰ ਹੈ ਤਾਂ ਸਿਰਫ਼ ਟੈਲੀਗ੍ਰਾਮ 'ਤੇ ਪਾਬੰਦੀ ਲਗਾਉਣ ਨਾਲ ਇਸ ਸਮੱਸਿਆ ਦਾ ਹੱਲ ਕਿਵੇਂ ਹੋਏਗਾ ¢ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਪੇਪਰ ਲੀਕ ਦਾ ਕਾਰੋਬਾਰ ਇਕ ਬਹੁ-ਅਰਬ ਡਾਲਰ ਦਾ ਕਾਰੋਬਾਰ ਹੈ ਅਤੇ ਪੈਸਾ ਉੱਪਰ ਵੱਲ ਜਾਂਦਾ ਹੈ ¢ ਕੇਜਰੀਵਾਲ ਨੇ ਤਨਜ਼ ਕੱਸਦਿਆਂ ਕਿਹਾ ਕਿ ਜੇਕਰ ਪੇਪਰ ਲੀਕ ਨੂੰ ਰੋਕਿਆ ਜਾਂਦਾ ਹੈ, ਤਾਂ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਖ਼ਰੀਦਣ ਲਈ ਪੈਸਾ ਕਿੱਥੋਂ ਆਵੇਗਾ?