04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-06-2026

ਆਫ਼ਸ਼ੋਰ ਖਾਤਿਆਂ ਰਾਹੀਂ ਕੇ.ਜੈੱਡ.ਐਫ. ਦੇ ਕਾਰਕੁਨਾਂ ਨੂੰ ਫੰਡਿੰਗ ਉਪਲਬਧ ਕਰਾਉਣ ’ਚ ਮਦਦ ਕਰ ਰਹੇ ਸਨ ਮੁਲਜ਼ਮ- ਡੀ.ਜੀ.ਪੀ.

ਅਜੀਤ ਡੈਸਕ 20-06-2026

ਚੰਡੀਗੜ੍ਹ, 19 ਜੂਨ (ਅਜੀਤ ਬਿਊਰੋ)-ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ ਸਹਿਯੋਗ ਨਾਲ ਪਾਬੰਦੀਸ਼ੁਦਾ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ (ਕੇ.ਜ਼ੈੱਡ.ਐਫ਼.) ਨਾਲ ਜੁੜੇ ਦੋ ਲੋੜੀਂਦੇ ਕਾਰਕੁਨਾਂ ਨੂੰ ਮਲੇਸ਼ੀਆ ਤੋਂ ਡਿਪੋਰਟ ਕਰਵਾਉਣ ਵਿਚ ਸਫ਼ਲਤਾ ਹਾਸਿਲ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਪੱਧਰ ਦੀ ਸਾਜਿਸ਼ ਦੇ ਅਗਲੇ-ਪਿਛਲੇ ਸੰਬੰਧਾਂ ਦੀ ਜਾਂਚ ਵਿਚ ਮਲੇਸ਼ੀਆ ਤੋਂ ਕੰਮ ਕਰ ਰਹੇ ਕੇ.ਜ਼ੈਡ.ਐਫ. ਹੈਂਡਲਰਾਂ ਅਤੇ ਵਿੱਤੀ ਸਹਾਇਤਾ ਕਰਨ ਵਾਲਿਆਂ ਦੀ ਸ਼ਮੂਲੀਅਤ ਦਾ ਖੁਲਾਸਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਡਿਪੋਰਟ ਕੀਤੇ ਗਏ ਮੁਲਜ਼ਮ, ਪੰਜਾਬ ਵਿਚ ਕੇ.ਜੈਡ.ਐਫ਼. ਦੇ ਕਾਰਕੁਨਾਂ ਨੂੰ ਆਫਸ਼ੋਰ ਖਾਤਿਆਂ ਰਾਹੀਂ ਅੱਤਵਾਦੀ ਫੰਡ ਭੇਜਣ, ਰਾਜ ਵਿੱਚ ਅਮਨ-ਸ਼ਾਂਤੀ ਅਤੇ ਵਿਵਸਥਾ ਨੂੰ ਭੰਗ ਕਰਨ ਲਈ ਅੱਤਵਾਦੀ ਹਮਲਿਆਂ ਨੂੰ ਅੰਜਾਮ ਦੇਣ ਦੀਆਂ ਯੋਜਨਾਵਾਂ ਵਿਚ ਮਦਦ ਕਰਨ ‘ਚ ਅਹਿਮ ਭੂਮਿਕਾ ਨਿਭਾਉਂਦੇ ਸਨ।

ਪਿਛਲੀ ਖ਼ਬਰ ਮੋਦੀ ਮਹਾਨ ਤੇ ਸਿਆਣੇ ਆਗੂ- ਟਰੰਪ ਅਗਲੀ ਖ਼ਬਰ ਦਿੱਲੀ ਹਾਈ ਕੋਰਟ ਵਲੋਂ ਟੈਲੀਗ੍ਰਾਮ ’ਤੇ ਅਸਥਾਈ ਪਾਬੰਦੀ ਖ਼ਿਲਾਫ਼ ਚੁਣੌਤੀ ਖ਼ਾਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।