17-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਦਿੱਤਾ ਅਸਤੀਫ਼ਾ

ਅਜੀਤ ਡੈਸਕ 23-06-2026

ਮਨਪ੍ਰੀਤ ਸਿੰਘ ਬੱਧਨੀ ਕਲਾਂ
ਲੰਡਨ, 22 ਜੂਨ -ਬਰਤਾਨੀਆ ਦੇ ਪ੍ਰਧਾਨ ਮੰਤਰੀ ਕੀਰ ਸਟਾਰਮਰ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ । ਉਨ੍ਹਾਂ ਪ੍ਰਧਾਨ ਮੰਤਰੀ ਨਿਵਾਸ 10 ਡਾਊਨਿੰਗ ਸਟ੍ਰੀਟ ਲੰਡਨ ਤੋਂ ਮੀਡੀਆ ਸਾਹਮਣੇ ਦੇਸ਼ ਵਾਸੀਆਂ ਨੂੰ ਸੰਬੋਧਨ ਕਰਦਿਆਂ ਇਕ ਬਿਆਨ ਜਾਰੀ ਕਰਦਿਆਂ ਆਪਣੇ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਤੇ ਲੇਬਰ ਪਾਰਟੀ ਦੀ ਲੀਡਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਰਸਮੀ ਐਲਾਨ ਕੀਤਾ । ਪ੍ਰਧਾਨ ਮੰਤਰੀ ਨਿਵਾਸ ਡਾਊਨਿੰਗ ਸਟ੍ਰੀਟ ਦੇ ਬਾਹਰ ਸਵੇਰ ਤੋਂ ਹੀ ਹਲਚਲ ਨਜ਼ਰ ਆ ਰਹੀ ਸੀ ਅਤੇ ਬੀਤੇ ਕੁਝ ਹਫ਼ਤਿਆਂ ਤੋਂ ਲਗਾਤਾਰ ਸਟਾਰਮਰ ਤੋਂ ਅਸਤੀਫ਼ਾ ਮੰਗਿਆ ਜਾ ਰਿਹਾ ਸੀ। ਉਨ੍ਹਾਂ ਨੇ ਮਹਾਰਾਜਾ ਚਾਰਲਸ ਨੂੰ ਵੀ ਆਪਣੇ ਇਸ ਫ਼ੈਸਲੇ ਤੋਂ ਜਾਣੂ ਕਰਵਾ ਦਿੱਤਾ ਹੈ। ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਨਵੇਂ ਨੇਤਾ ਦੀ ਚੋਣ ਪ੍ਰਕਿਰਿਆ ਸ਼ੁਰੂ ਕਰਨ ਲਈ ਲੇਬਰ ਪਾਰਟੀ ਦੀ ‘ਨੈਸ਼ਨਲ ਐਗਜ਼ੀਕਿਊਟਿਵ ਕਮੇਟੀ’ ਨੂੰ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਨੇ ਆਪਣੇ ਸੰਬੋਧਨ ‘ਚ ਦੇਸ਼ ਵਾਸੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਸਰਕਾਰ ਚਲਾਉਣ ਲਈ ਬਿਹਤਰ ਪ੍ਰਬੰਧ ਕਰਨ ਦੀ ਕੋਸ਼ਿਸ਼ ਕੀਤੀ ਹੈ। ਸਰ ਕੀਰ ਸਟਾਰਮਰ ਵਲੋਂ ਸਾਂਝੀ ਕੀਤੀ ਗਈ ਰੂਪ-ਰੇਖਾ ਅਨੁਸਾਰ ਨਵੇਂ ਪ੍ਰਧਾਨ ਮੰਤਰੀ ਦੀ ਚੋਣ ਲਈ 9 ਜੁਲਾਈ ਨੂੰ ਨਵੇਂ ਲੇਬਰ ਨੇਤਾ ਦੇ ਅਹੁਦੇ ਲਈ ਨਾਮਜ਼ਦਗੀਆਂ ਖੁੱਲ੍ਹਣਗੀਆਂ। 16 ਜੁਲਾਈ ਨੂੰ ਸੰਸਦ ਦੀਆਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣ ਤੋਂ ਪਹਿਲਾਂ ਨਾਮਜ਼ਦਗੀਆਂ ਦਾਖ਼ਲ ਕਰਨ ਦੀ ਪ੍ਰਕਿਰਿਆ ਬੰਦ ਹੋ ਜਾਵੇਗੀ। ਜੇਕਰ ਪਾਰਟੀ ਅੰਦਰ ਮੁਕਾਬਲਾ ਹੁੰਦਾ ਹੈ, ਤਾਂ ਸਤੰਬਰ ’ਚ ਸੰਸਦ ਦੇ ਦੁਬਾਰਾ ਖੁੱਲ੍ਹਣ ਤੱਕ ਦੇਸ਼ ਨੂੰ ਨਵਾਂ ਪ੍ਰਧਾਨ ਮੰਤਰੀ ਮਿਲ ਜਾਵੇਗਾ। ਹਾਲਾਂਕਿ, ਜੇਕਰ ਕੋਈ ਹੋਰ ਉਮੀਦਵਾਰ ਸਾਹਮਣੇ ਨਹੀਂ ਆਉਂਦਾ, ਤਾਂ ਇਹ ਪ੍ਰਕਿਰਿਆ ਹੋਰ ਵੀ ਤੇਜ਼ ਹੋ ਸਕਦੀ ਹੈ ਪਰ ਅਗਲੇ ਪ੍ਰਧਾਨ ਮੰਤਰੀ ਦੇ ਅਹੁਦਾ ਸੰਭਾਲਣ ਤੱਕ ਉਹ ਆਪਣੀਆਂ ਸੇਵਾਵਾਂ ਜਾਰੀ ਰੱਖਣਗੇ।

ਪਿਛਲੀ ਖ਼ਬਰ ਮੈਂ ਦੇਸ਼ ਹਿਤ ਨੂੰ ਹਮੇਸ਼ਾ ਅੱਗੇ ਰੱਖਿਆ-ਸਟਾਰਮਰ ਅਗਲੀ ਖ਼ਬਰ ਲਖਨਊ ਵਿਖੇ ਕੋਚਿੰਗ ਸੈਂਟਰ ਨੂੰ ਲੱਗੀ ਅੱਗ-16 ਮੌਤਾਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।