18-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-06-2026

ਜਲ ਸੁਰੱਖਿਆ ਖ਼ਤਰੇ ’ਚ ਪਈ ਤਾਂ ਭਾਰਤ ਖ਼ਿਲਾਫ਼ ਜੰਗ ਛੇੜੇਗਾ ਪਾਕਿ-ਖ਼ਵਾਜਾ ਆਸਿਫ਼

ਅਜੀਤ ਡੈਸਕ 23-06-2026
ਅੰਮ੍ਰਿਤਸਰ, 22 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਰੱਖਿਆ ਮੰਤਰੀ ਖ਼ਵਾਜਾ ਮੁਹੰਮਦ ਆਸਿਫ਼ ਨੇ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰਨ ਨੂੰ ਲੈ ਕੇ ਭਾਰਤ ਨੂੰ ਇਕ ਵਾਰ ਫਿਰ ਧਮਕੀ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਪਾਕਿ ਨੂੰ ਲੱਗਿਆ ਕਿ ਉਸ ਦੀ ਜਲ ਸੁਰੱਖਿਆ ਖ਼ਤਰੇ ’ਚ ਹੈ ਤਾਂ ਉਹ ਭਾਰਤ ਖ਼ਿਲਾਫ਼ ਜੰਗ ਛੇੜ ਸਕਦਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਭਾਰਤ ਪਾਕਿ ਦੇ ਪਾਣੀ ਦੇ ਪ੍ਰਵਾਹ ਦੇ ਹਿੱਸੇ ‘ਚ ਦਖ਼ਲਅੰਦਾਜ਼ੀ ਕਰ ਰਿਹਾ ਹੈ ਅਤੇ ਇਸ ਨੂੰ ਇਕ ਰਣਨੀਤਕ ਹਥਿਆਰ ਵਜੋਂ ਵਰਤ ਰਿਹਾ ਹੈ। ਹਾਲਾਂਕਿ, ਉਨ੍ਹਾਂ ਇਹ ਵੀ ਮੰਨਿਆ ਕਿ ਉਹ ਪਿਛਲੇ ਇਕ ਸਾਲ ’ਚ ਇਸ ਮਾਮਲੇ ’ਚ ਕਿਸੇ ਵੀ ਨਵੇਂ ਵਿਕਾਸ ਬਾਰੇ ਪੂਰੀ ਤਰ੍ਹਾਂ ਜਾਣੂ ਨਹੀਂ ਹਨ। ਦਰਅਸਲ, ਭਾਰਤ ਨੇ ਅਪ੍ਰੈਲ 2025 ’ਚ ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ 1960 ਦੀ ਸਿੰਧੂ ਜਲ ਸੰਧੀ ਨੂੰ ਮੁਅੱਤਲ ਕਰ ਦਿੱਤਾ ਸੀ। ਭਾਰਤ ਦਾ ਕਹਿਣਾ ਹੈ ਕਿ ਜਦੋਂ ਤੱਕ ਪਾਕਿ ਸਰਹੱਦ ਪਾਰ ਅੱਤਵਾਦ ਵਿਰੁੱਧ ਠੋਸ ਕਾਰਵਾਈ ਨਹੀਂ ਕਰਦਾ, ਉਦੋਂ ਤੱਕ ਸੰਧੀ ਨੂੰ ਬਹਾਲ ਨਹੀਂ ਕੀਤਾ ਜਾਵੇਗਾ।
ਪਿਛਲੀ ਖ਼ਬਰ ਦੇਸ਼ ਦੇ ਇਤਿਹਾਸ ’ਚ ਦੂਸਰਾ ਸਭ ਤੋਂ... ਅਗਲੀ ਖ਼ਬਰ ਕੀਰ ਸਟਾਰਮਰ ਨੇ ਭਾਰਤ ਦੇ ਨਾਲ ਐਫ. ਟੀ. ਏ. ਨੂੰ ਮਨਜ਼ੂਰੀ ਦਿਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।