25-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-06-2026

ਸ਼ੁਭਮ ਸ਼ਰਮਾ ਬਣੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ

ਅਜੀਤ ਡੈਸਕ 24-06-2026


ਧੂਰੀ, 23 ਜੂਨ (ਸੰਜੇ ਲਹਿਰੀ, ਲਖਵੀਰ ਸਿੰਘ ਧਾਂਦਰਾ)-ਧੂਰੀ ਸ਼ਹਿਰ ਦੇ ਨੌਜਵਾਨ ਅਤੇ ਮਿਹਨਤੀ ਤੇ ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਸ਼ੁਭਮ ਸ਼ਰਮਾ ਸ਼ੁਭੀ, ਜਿਨ੍ਹਾਂ ਯੂਥ ਕਾਂਗਰਸ ਦੇ ਪ੍ਰਧਾਨ ਦੀ ਚੋਣ ਲੜੀ ਸੀ, ਨੇ ਆਪਣੇ ਨੇੜਲੇ ਵਿਰੋਧੀ ਉਮੀਦਵਾਰ ਨੂੰ 3883 ਵੋਟਾਂ ਦੇ ਫਰਕ ਨਾਲ ਹਰਾ ਕੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਣ ਗਏ ਹਨ । ਅੱਜ ਇਸ ਨੌਜਵਾਨ ਦੇ ਘਰ ਜਿੱਤ ਦੀ ਖੁਸ਼ੀ ਵਿਚ ਮਨਾਏ ਜਾ ਰਹੇ ਜਸ਼ਨਾਂ ਵਿਚ ਪਹੁੰਚੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ੁਭਮ ਸ਼ਰਮਾ ਨੂੰ ਜਿੱਤ ਦੀ ਵਧਾਈ ਦਿੰਦਿਆਂ ਥਾਪੜਾ ਵੀ ਦਿੱਤਾ । ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਸ਼ੁਭਮ ਸ਼ਰਮਾ ਵਲੋਂ ਕੀਤੀ ਗਈ ਮਿਹਨਤ ਉੱਪਰ ਨੌਜਵਾਨਾਂ ਨੇ ਮੋਹਰ ਲਗਾ ਦਿੱਤੀ ਹੈ । ਉਨ੍ਹਾਂ ਕਿਹਾ ਕਿ ਸ਼ੁਭਮ ਸ਼ਰਮਾ ਦੇ ਯੂਥ ਕਾਂਗਰਸ ਦੇ ਸੂਬਾ ਪ੍ਰਧਾਨ ਬਣਨ ਨਾਲ ਪੰਜਾਬ ਭਰ ਵਿਚ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋ ਕੇ ਉਭਰੇਗੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਲੋਕ ਭਾਰੀ ਬਹੁਮਤ ਨਾਲ ਜਿਤਾ ਕੇ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣ ਦਾ ਮਨ ਬਣਾਈ ਬੈਠੇ ਹਨ । ਸ਼ੁਭਮ ਸ਼ਰਮਾ ਨੇ ਕਿਹਾ ਕਿ ਪੰਜਾਬ ਭਰ ਦੇ ਨੌਜਵਾਨਾਂ ਅਤੇ ਕਾਂਗਰਸ ਪਾਰਟੀ ਦੀ ਲੀਡਰਸ਼ਿਪ ਨੇ ਮੇਰੇ ’ਤੇ ਜੋ ਭਰੋਸਾ ਪ੍ਰਗਟਾਇਆ ਹੈ, ਮੈਂ ਕਦੇ ਵੀ ਉਸ ਭਰੋਸੇ ਨੂੰ ਟੁੱਟਣ ਨਹੀਂ ਦੇਵਾਂਗਾ ਅਤੇ ਪਾਰਟੀ ਲਈ ਹੋਰ ਵੱਧ ਚੜ੍ਹ ਕੇ ਕੰਮ ਕਰਨ ਦਾ ਯਤਨ ਕਰਾਂਗਾ। ਉਨ੍ਹਾਂ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਵਿਜੈਇੰਦਰ ਸਿੰਗਲਾ, ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਉਦੈ ਭਾਨੂੰ ਚਿਬ ਅਤੇ ਆਪਣੇ ਸਮਰਥਕਾਂ ਦਾ ਧੰਨਵਾਦ ਕਰਿਦਆਂ ਕਿਹਾ ਕਿ ਪੰਜਾਬ ਵਿਚੋਂ ਆਮ ਆਦਮੀ ਪਾਰਟੀ ਦੀ ਸਰਕਾਰ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਪਾਰਟੀ ਦੇ ਵਰਕਰਾਂ ਅਤੇ ਸਮੁੱਚੀ ਯੂਥ ਕਾਂਗਰਸ ਦੀ ਟੀਮ ਵਿਚ ਭਾਰੀ ਉਤਸ਼ਾਹ ਹੈ।

ਪਿਛਲੀ ਖ਼ਬਰ ਉੱਤਰਾਖੰਡ ’ਚ ਨਗਰਾਸੂ ਗੁਰਦੁਆਰਾ ਵਿਵਾਦ ਖ਼ਤਮ 3 ਦਿਨਾਂ ਬਾਅਦ ਇਮਾਰਤ ਦੀ ਛੱਤ ਤੋਂ ਉਤਰੇ ਨਿਹੰਗ ਸਿੰਘ ਅਗਲੀ ਖ਼ਬਰ ਵਟਸਐਪ ਦੀ ਕਮਾਨ ਸੰਭਾਲਣਗੇ ਕੁਨਾਲ ਸ਼ਾਹ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।