07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਰਾਮ ਮੰਦਰ ਚੜ੍ਹਾਵਾ ਚੋਰੀ ਸੰਬੰਧੀ ਮਾਮਲੇ ’ਚ ਐਫ.ਆਈ.ਆਰ. ਦਰਜ

ਅਜੀਤ ਡੈਸਕ 26-06-2026
ਅਯੁੱਧਿਆ, 25 ਜੂਨ (ਏਜੰਸੀ)-ਰਾਮ ਮੰਦਿਰ ’ਚ ਚੜ੍ਹਾਵੇ ਦੀ ਚੋਰੀ ਅਤੇ ਹੇਰਾਫੇਰੀ ਦੇ ਦੋਸ਼ਾਂ ਨੂੰ ਲੈ ਕੇ ਵੀਰਵਾਰ ਨੂੰ ਇਥੇ ਐਫ. ਆਈ. ਆਰ. ਦਰਜ ਕੀਤੀ ਗਈ। ਇਹ ਐਫ. ਆਈ. ਆਰ. ਅਜਿਹੇ ਸਮੇਂ ਦਰਜ ਕੀਤੀ ਗਈ ਹੈ ਜਦੋਂ ਇਸ ਮਾਮਲੇ ਦੀ ਜਾਂਚ ਇਕ ਵਿਸ਼ੇਸ਼ ਜਾਂਚ ਟੀਮ ਕਰ ਰਹੀ ਹੈ, ਜਿਸ ਨੇ ਦੋ ਦਿਨ ਪਹਿਲਾਂ ਉਤਰ ਪ੍ਰਦੇਸ਼ ਸਰਕਾਰ ਨੂੰ ਆਪਣੀ ਸ਼ੁਰੂਆਤੀ ਰਿਪੋਰਟ ਸੌਂਪੀ ਸੀ। ਪੁਲਿਸ ਦੇ ਇਕ ਅਧਿਕਾਰੀ ਨੇ ਵੀਰਵਾਰ ਨੂੰ ਪੁਸ਼ਟੀ ਕੀਤੀ ਕਿ ਐਫ. ਆਈ. ਆਰ. ਦਰਜ ਕਰ ਲਈ ਗਈ ਹੈ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਸਿੱਟ ਨੇ ਕੁਝ ਸਖ਼ਤ ਸਿਫਾਰਿਸ਼ਾਂ ਕੀਤੀਆਂ ਹਨ ਅਤੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਵੀ ਇਸ ਮਾਮਲੇ ਨੂੰ ਲੈ ਕੇ ਬਹੁਤ ਗੰਭੀਰ ਹਨ। ਐਫ. ਆਈ. ਆਰ. ਦਰਜ ਹੋਣ ਤੱਕ ਦੀਆਂ ਘਟਨਾਵਾਂ ਦਾ ਜ਼ਿਕਰ ਕਰਦੇ ਹੋਏ ਅਧਿਕਾਰੀ ਨੇ ਕਿਹਾ ਕਿ ਜੋ ਵੀ ਦੋਸ਼ੀ ਪਾਇਆ ਜਾਵੇਗਾ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਿਛਲੀ ਖ਼ਬਰ 9ਵੀਂ ਕਲਾਸ ਦੇ ਸਿਲੇਬਸ ’ਚ ਐਮਰਜੈਂਸੀ ਦਾ ਸੈਕਸ਼ਨ ਕੀਤਾ ਸ਼ਾਮਿਲ ਅਗਲੀ ਖ਼ਬਰ ਵੈਕਸੀਨ, ਐਂਟੀਬਾਇਓਟਿਕਸ ਤੇ ਕੈਂਸਰ ਦੀਆਂ ਦਵਾਈਆਂ ’ਤੇ ਲਾਜ਼ਮੀ ਹੋਏਗਾ ‘ਕਿਊ.ਆਰ.’ ਕੋਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।