06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-06-2026

ਸੰਵਿਧਾਨ ’ਤੇ ਸਿੱਧਾ ਹਮਲਾ ਸੀ ਐਮਰਜੈਂਸੀ-ਮੋਦੀ

ਅਜੀਤ ਡੈਸਕ 26-06-2026
ਨਵੀਂ ਦਿੱਲੀ, 25 ਜੂਨ (ਉਪਮਾ ਡਾਗਾ ਪਾਰਥ)- ਐਮਰਜੈਂਸੀ ਦੀ 51ਵੀਂ ਬਰਸੀ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਨੂੰ ਸੰਵਿਧਾਨ ’ਤੇ ਸਿੱਧਾ ਹਮਲਾ ਦੱਸਦਿਆਂ, ਉਨ੍ਹਾਂ ਸਾਰੇ ਲੋਕਾਂ ਨੂੰ ਸ਼ਰਧਾਂਜਲੀ ਦਿੱਤੀ, ਜਿਨ੍ਹਾਂ ਨੇ ਭਾਰਤ ਦੇ ਇਤਿਹਾਸ ਦੇ ਸਭ ਤੋਂ ਕਾਲੇ ਦੌਰ (ਐਮਰਜੈਂਸੀ) ਦੌਰਾਨ ਲੋਕਤੰਤ੍ਰਿਕ ਕਦਰਾਂ ਦੀ ਮਜ਼ਬੂਤੀ ਨਾਲ ਰਾਖੀ ਕੀਤੀ। ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਸੰਦੇਸ਼ ’ਚ ਕਿਹਾ ਕਿ ਐਮਰਜੈਂਸੀ ਸਾਡੇ ਸੰਵਿਧਾਨ ’ਤੇ ਸਿੱਧਾ ਹਮਲਾ ਸੀ। ਇਸ ਦੌਰਾਨ ਨਾਗਰਿਕਾਂ ਦੀ ਆਜ਼ਾਦੀ ਖੋਹ ਲਈ ਗਈ, ਵਿਚਾਰ ਪ੍ਰਗਟਾਉਣ ਦੀ ਆਜ਼ਾਦੀ ’ਤੇ ਰੋਕ ਲਗਾਈ ਗਈ। ਸਿਆਸੀ ਨੇਤਾਵਾਂ, ਪੱਤਰਕਾਰਾਂ ਅਤੇ ਸਮਾਜ ਸੇਵੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਸੰਸਥਾਵਾਂ ’ਤੇ ਹਮਲਾ ਕੀਤਾ ਗਿਆ, ਜੋ ਸਾਡੇ ਲੋਕਤੰਤਰ ਦੀ ਨੀਂਹ ਹਨ। ਮੋਦੀ ਨੇ ਅੱਗੇ ਕਿਹਾ ਕਿ ਐਮਰਜੈਂਸੀ ਨੇ ਉਨ੍ਹਾਂ ਕਈ ਨਾਗਰਿਕਾਂ ਦੀ ਬੇਮਿਸਾਲ ਬਹਾਦੁਰੀ ਨੂੰ ਵੀ ਉਜਾਗਰ ਕੀਤਾ, ਜਿਨ੍ਹਾਂ ਨੇ ਚੁੱਪ ਰਹਿਣ ਤੋਂ ਇਨਕਾਰ ਕਰ ਦਿੱਤਾ ਅਤੇ ਸਾਡੇ ਸੰਵਿਧਾਨ ਦੇ ਆਦਰਸ਼ਾਂ ਨੂੰ ਬਣਾਏ ਰੱਖਿਆ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਲਈ, ਸਾਡਾ ਸੰਵਿਧਾਨ 140 ਕਰੋੜ ਭਾਰਤੀਆਂ ਦੀਆਂ ਆਸਾਂ, ਅਧਿਕਾਰਾਂ ਅਤੇ ਫ਼ਰਜ਼ਾਂ ਦਾ ਪ੍ਰਤੀਕ ਹੈ। ਅਸੀਂ ਸੰਵਿਧਾਨਕ ਕਦਰਾਂ ਦੀ ਰਾਖੀ ਪ੍ਰਤੀ ਆਪਣੀ ਸਾਮੂਹਿਕ ਵਚਨਬੱਧਤਾ ਨੂੰ ਦੁਹਰਾਉਂਦੇ ਹਾਂ। ਮੋਦੀ ਨੇ ਕਿਹਾ ਕਿ ਆਪਣੇ ਸੰਵਿਧਾਨ ਦੀ ਭਾਵਨਾ ਤੋਂ ਪ੍ਰੇਰਿਤ ਹੋ ਕੇ ਅਸੀਂ ਅਜਿਹਾ ਭਾਰਤ ਬਣਾਵਾਂਗੇ, ਜੋ ਨਿਆਂ, ਸੁਤੰਤਰਤਾ, ਬਰਾਬਰੀ ਅਤੇ ਭਾਈਚਾਰੇ ਪ੍ਰਤੀ ਹਮੇਸ਼ਾ ਵਚਨਬੱਧ ਰਹੇ।
ਪਿਛਲੀ ਖ਼ਬਰ ‘ਫੀਫਾ ਵਿਸ਼ਵ ਕੱਪ’ 2026 ਅਗਲੀ ਖ਼ਬਰ ਐਮਾਜ਼ੋਨ ਵਲੋਂ ਭਾਰਤ ’ਚ 4.1 ਲੱਖ ਕਰੋੜ ਨਿਵੇਸ਼ ਕਰਨ ਦਾ ਐਲਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।