03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-06-2026

ਓਪਨ ਏ.ਆਈ. ਵਲੋਂ ਪ੍ਰਭਜੀਤ ਸਿੰਘ ਭਾਰਤ ਲਈ ਪ੍ਰਬੰਧ ਨਿਰਦੇਸ਼ਕ ਨਿਯੁਕਤ

ਅਜੀਤ ਡੈਸਕ 27-06-2026
ਨਵੀਂ ਦਿੱਲੀ, 26 ਜੂਨ (ਏਜੰਸੀ)-ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ) ਦੇ ਖੇਤਰ ’ਚ ਤੇਜ਼ੀ ਨਾਲ ਵਿਸਤਾਰ ਕਰ ਰਹੀ ਓਪਨ ਏ.ਆਈ. ਨੇ ਭਾਰਤ ਲਈ ਪ੍ਰਭਜੀਤ ਸਿੰਘ ਨੂੰ ਨਵਾਂ ਪ੍ਰਬੰਧ ਨਿਰਦੇਸ਼ਕ ਨਿਯੁਕਤ ਕੀਤਾ ਹੈ। ਕੰਪਨੀ ਨੇ ਐਲਾਨ ਕੀਤਾ ਕਿ ਪ੍ਰਭਜੀਤ ਸਿੰਘ ਸਤੰਬਰ ਤੋਂ ਭਾਰਤ ਦੇ ਨਵੇਂ ਪ੍ਰਬੰਧ ਨਿਰਦੇਸ਼ਕ ਵਜੋਂ ਆਪਣੀ ਨਵੀਂ ਜ਼ਿੰਮੇਵਾਰੀ ਸੰਭਾਲਣਗੇ। ਉਹ ਏਸ਼ੀਆ-ਪ੍ਰਸ਼ਾਂਤ ਖੇਤਰ ਦੇ ਪ੍ਰਬੰਧ ਨਿਰਦੇਸ਼ਕ ਕਿਰਨ ਮਨੀ ਨੂੰ ਰਿਪੋਰਟ ਕਰਨਗੇ। ਇਸ ਤੋਂ ਪਹਿਲਾਂ ਪ੍ਰਭਜੀਤ ਸਿੰਘ ਓਬਰ ਇੰਡੀਆ ਅਤੇ ਦੱਖਣੀ ਏਸ਼ੀਆ ਦੇ ਪ੍ਰਧਾਨ ਵਜੋਂ ਇਕ ਦਹਾਕੇ ਤੋਂ ਵੱਧ ਸਮੇਂ ਤੋਂ ਕੰਮ ਕਰ ਰਹੇ ਸਨ।
ਪਿਛਲੀ ਖ਼ਬਰ ਐਨ.ਸੀ.ਈ.ਆਰ.ਟੀ. ਦੇ ਸਿਲੇਬਸ ’ਚ 1975-77 ਐਮਰਜੈਂਸੀ ਸੈਕਸ਼ਨ ਸ਼ਾਮਿਲ ਅਗਲੀ ਖ਼ਬਰ ਐਸ.ਆਈ.ਆਰ. ਦਾ ਇਕ ਸਾਲ ਪੂਰਾ, ਹੁਣ ਤੱਕ ਲਗਭਗ 6 ਕਰੋੜ ਨਾਂਅ ਹਟਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।