07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-07-2026

6 ਤੋਂ ਇੰਡੋਨੇਸ਼ੀਆ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦੇ ਦੌਰੇ ’ਤੇ ਜਾਣਗੇ ਮੋਦੀ

ਅਜੀਤ ਡੈਸਕ 04-07-2026

40 ਸਾਲ ਬਾਅਦ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਪਹਿਲਾ ਦੌਰਾ
ਨਵੀਂ ਦਿੱਲੀ, 3 ਜੁਲਾਈ (ਪੀ.ਟੀ.ਆਈ., ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 6 ਤੋਂ 11 ਜੁਲਾਈ ਤੱਕ ਇੰਡੋਨੇਸ਼ੀਆ, ਆਸਟ੍ਰੇਲੀਆ ਤੇ ਨਿਊਜ਼ੀਲੈਂਡ ਦਾ ਦੌਰਾ ਕਰਨਗੇ, ਜਿਸ ਦੌਰਾਨ ਉਹ ਰੱਖਿਆ, ਵਪਾਰ, ਸਮੁੰਦਰੀ ਸੁਰੱਖਿਆ ਤੇ ਹੋਰ ਮੁੱਖ ਖੇਤਰਾਂ ’ਚ ਸਹਿਯੋਗ ਵਧਾਉਣ ਦੇ ਉਦੇਸ਼ ਨਾਲ ਗੱਲਬਾਤ ਕਰਨਗੇ। ਇਸ ਸੰਬੰਧੀ ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਮੋਦੀ ਪਹਿਲਾਂ 6 ਤੋਂ 8 ਜੁਲਾਈ ਤੱਕ ਇੰਡੋਨੇਸ਼ੀਆ ਦਾ ਦੌਰਾ ਕਰਨਗੇ, ਉਸ ਤੋਂ ਬਾਅਦ ਆਸਟ੍ਰੇਲੀਆ ਦਾ ਦੌਰਾ ਕਰਨਗੇ, ਜਿੱਥੇ ਉਨ੍ਹਾਂ ਦੇ ਮੁੱਖ ਪ੍ਰੋਗਰਾਮ ਮੈਲਬੌਰਨ ’ਚ ਹੋਣਗੇ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਉਹ ਨਿਊਜ਼ੀਲੈਂਡ ਦੀ ਯਾਤਰਾ ਨਾਲ ਇਸ ਦੌਰੇ ਦੀ ਸਮਾਪਤੀ ਕਰਨਗੇ। ਪਿਛਲੇ 40 ਸਾਲਾਂ ’ਚ ਇਹ ਕਿਸੇ ਭਾਰਤੀ ਪ੍ਰਧਾਨ ਮੰਤਰੀ ਦਾ ਨਿਊਜ਼ੀਲੈਂਡ ਦਾ ਪਹਿਲਾ ਦੌਰਾ ਹੈ। ਪ੍ਰਧਾਨ ਮੰਤਰੀ 10 ਜੁਲਾਈ ਨੂੰ ਆਕਲੈਂਡ ਪਹੁੰਚਣਗੇ ਅਤੇ 11 ਜੁਲਾਈ ਨੂੰ ਉਥੋਂ ਰਵਾਨਾ ਹੋਣਗੇ। ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਦੌਰੇ ਦੀ ਪੁਸ਼ਟੀ ਕਰਦਿਆਂ ਪ੍ਰਧਾਨ ਮੰਤਰੀ ਦਾ ਸਵਾਗਤ ਕੀਤਾ। ਜ਼ਿਕਰਯੋਗ ਹੈ ਕਿ ਭਾਰਤ ਅਤੇ ਨਿਊਜ਼ੀਲੈਂਡ ਨੇ ਇਸ ਸਾਲ 27 ਅਪ੍ਰੈਲ ਨੂੰ ਨਵੀਂ ਦਿੱਲੀ ’ਚ ਮੁਕਤ ਵਪਾਰ ਸਮਝੌਤੇ ’ਤੇ ਦਸਤਖ਼ਤ ਕੀਤੇ ਸਨ। ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਨੇ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ ਪਾਏ ਸੰਦੇਸ਼ ’ਚ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦਿਆਂ ਖ਼ੁਸ਼ੀ ਹੋ ਰਹੀ ਹੈ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਗਲੇ ਹਫ਼ਤੇ ਨਿਊਜ਼ੀਲੈਂਡ ਦੇ ਆਪਣੇ ਪਹਿਲੇ ਅਧਿਕਾਰਕ ਦੌਰੇ ’ਤੇ ਆਉਣਗੇ। ਉਨ੍ਹਾਂ ਦੋਵਾਂ ਦੇਸ਼ਾਂ ਦੇ ਸੰਬੰਧਾਂ ਨੂੰ ਅਹਿਮ ਦੱਸਦਿਆਂ ਕਿਹਾ ਕਿ­ ਅਸੀਂ ਅਪ੍ਰੈਲ ’ਚ ਹੋਏ ਨਿਊਜ਼ੀਲੈਂਡ-ਭਾਰਤ ਮੁਕਤ ਵਪਾਰ ਸਮਝੌਤੇ ਰਾਹੀਂ ਦੋਵਾਂ ਦੇਸ਼ਾਂ ਦੇ ਸੰਬੰਧਾਂ ਨੂੰ ਨਵੇਂ ਪੱਧਰ ’ਤੇ ਲੈ ਕੇ ਜਾ ਰਹੇ ਹਾਂ।

ਪਿਛਲੀ ਖ਼ਬਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੰਨੀ ਧੜੇ ਦੀ ‘ਬਗ਼ਾਵਤ’ ਕਾਂਗਰਸ ਨੂੰ ਪੈ ਸਕਦੀ ਹੈ ‘ਭਾਰੀ’ ਅਗਲੀ ਖ਼ਬਰ ਚੋਣ ਲੋਕਤੰਤਰ ਨੂੰ ਮੋਦੀ ਤੇ ਸ਼ਾਹ ਤੋਂ ਖ਼ਤਰਾ 23 ਵਿਰੋਧੀ ਧਿਰਾਂ ਨੇ ਚੀਫ਼ ਜਸਟਿਸ ਨੂੰ ਲਿਖੀ ਚਿੱਠੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।