07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-07-2026

ਬੰਗਾਲ ’ਚ 11 ਸਾਲਾ ਲੜਕੀ ਦੀ ਲਾਸ਼ ਬਰਾਮਦ, ਭੀੜ ਨੇ ਜਬਰ ਜਨਾਹ ਤੇ ਕਤਲ ਦੇ ਦੋਸ਼ੀ ਨੂੰ ਕੁੱਟ-ਕੁੱਟ ਕੇ ਮਾਰਿਆ

ਅਜੀਤ ਡੈਸਕ 06-07-2026
ਬਰੂਈਪੁਰ (ਪੱਛਮੀ ਬੰਗਾਲ), 5 ਜੁਲਾਈ (ਪੀ.ਟੀ.ਆਈ.)-ਪੱਛਮੀ ਬੰਗਾਲ ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਦੇ ਬਰੂਈਪੁਰ ਖੇਤਰ ’ਚ ਐਤਵਾਰ ਨੂੰ ਇਕ 11 ਸਾਲਾ ਲੜਕੀ ਦੀ ਲਾਸ਼ ਬਰਾਮਦ ਹੋਈ, ਜਿਸ ਤੋਂ ਬਾਅਦ ਭੀੜ ਨੇ ਜਬਰ ਜਨਾਹ ਤੇ ਕਤਲ ਦੇ ਦੋਸ਼ਾਂ ’ਚ ਇਕ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਪੁਲਿਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਅੱਜ ਸਵੇਰੇ ਸੂਰਜਿਆਪੁਰ ਹਾਟ ਖੇਤਰ ’ਚ ਲੜਕੀ ਦੀ ਲਾਸ਼ ਇਕ ਬੋਰੀ ’ਚੋਂ ਮਿਲੀ, ਜਿਸ ਕਾਰਨ ਸਥਾਨਕ ਲੋਕਾਂ ਨੇ ਵਿਰੋਧ ਪ੍ਰਦਰਸ਼ਨ ਕੀਤਾ ਜਿਨ੍ਹਾਂ ਨੇ ਬਰੂਈਪੁਰ-ਜੋਏਨਗਰ ਸੜਕ ਨੂੰ ਜਾਮ ਕਰ ਦਿੱਤਾ, ਟਾਇਰ ਸਾੜੇ ਅਤੇ ਕੁਝ ਪੁਲਿਸ ਵਾਹਨਾਂ ਨੂੰ ਨੁਕਸਾਨ ਪਹੁੰਚਾਇਆ ਅਤੇ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ। ਪ੍ਰੈਜ਼ੀਡੈਂਸੀ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ, ਕੰਕਰਪ੍ਰਸਾਦ ਬਰੂਈ ਨੇ ਕਿਹਾ ਕਿ ਲੜਕੀ ਦੀ ਮੌਤ ’ਚ ਸ਼ਾਮਿਲ ਹੋਣ ਦੇ ਦੋਸ਼ ’ਚ ਗੁੱਸੇ ’ਚ ਆਏ ਸਥਾਨਕ ਲੋਕਾਂ ਨੇ ਇੱਕ ਵਿਅਕਤੀ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਸੁਵੇਂਦੂ ਅਧਿਕਾਰੀ ਨੇ ਮ੍ਰਿਤਕ ਲੜਕੀ ਦੇ ਪਿਤਾ ਨਾਲ ਫ਼ੋਨ ’ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਦੋਸ਼ੀਆਂ ’ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਕਾਨੂੰਨ ਅਨੁਸਾਰ ਸਜ਼ਾ ਦਿੱਤੀ ਜਾਵੇਗੀ। ਪੁਲਿਸ ਨੇ ਕਿਹਾ ਕਿ ਲੜਕੀ ਦੀ ਮੌਤ ਦੇ ਸੰਬੰਧ ’ਚ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਦਰਸ਼ਨਕਾਰੀਆਂ ਨੂੰ ਸੜਕ ਜਾਮ ਹਟਾਉਣ ਦੀ ਅਪੀਲ ਕਰਦੇ ਹੋਏ, ਆਈ.ਜੀ.ਪੀ. ਬਰੂਈ ਨੇ ਐਲਾਨ ਕੀਤਾ ਕਿ ਅਪਰਾਧ ਨਾਲ ਜੁੜੇ ਹਰ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਤੇ ਮੁਕੱਦਮੇ ਤੋਂ ਬਾਅਦ ਵੱਧ ਤੋਂ ਵੱਧ ਸਜ਼ਾ ਦਿੱਤੀ ਜਾਵੇਗੀ। ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਲੜਕੀ ਸਨਿਚਰਵਾਰ ਦੁਪਹਿਰ ਨੂੰ ਆਪਣੇ ਦੋਸਤ ਦੇ ਜਨਮ ਦਿਨ ਲਈ ਤੋਹਫ਼ਾ ਖਰੀਦਣ ਲਈ ਘਰੋਂ ਨਿਕਲਣ ਤੋਂ ਬਾਅਦ ਲਾਪਤਾ ਹੋ ਗਈ ਸੀ। ਲੜਕੀ ਦੇ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਇਆ ਕਿ ਚਾਰ ਲੋਕ ਉਸ ਨੂੰ ਜ਼ਬਰਦਸਤੀ ਚੁੱਕ ਕੇ ਲੈ ਗਏ ਸਨ।
ਪਿਛਲੀ ਖ਼ਬਰ ਸੁਖਬੀਰ ਵਲੋਂ ਜੀ5 ਤੋਂ ‘ਸਤਲੁਜ’ ਫ਼ਿਲਮ ਹਟਾਏ ਜਾਣ ਦੀ ਨਿਖੇਧੀ ਅਗਲੀ ਖ਼ਬਰ ਕਾਲਕਾ-ਸ਼ਿਮਲਾ ਟੁਆਏ ਟ੍ਰੇਨ ਜ਼ਮੀਨ ਖਿਸਕਣ ਕਾਰਨ ਕੰਡਾਘਾਟ ਨੇੜੇ ਰੁਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।