29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-07-2026

ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਰਘਬੀਰ ਸਿੰਘ ਵਲੋਂ ਕੈਬਨਿਟ ਮੰਤਰੀ ਸੌਂਦ ਨਾਲ ਮੀਟਿੰਗ ਨੇ ਵਧਾਈ ਸਿਆਸੀ ਹਲਚਲ

ਅਜੀਤ ਡੈਸਕ 07-07-2026

ਹਰਜਿੰਦਰ ਸਿੰਘ ਲਾਲ
ਖੰਨਾ, 6 ਜੁਲਾਈ-ਬੀਤੇ ਦਿਨ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਅਚਾਨਕ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਦੇ ਘਰ ਖੰਨਾ ਵਿਖੇ ਪਹੁੰਚੇ । ਕੈਬਨਿਟ ਮੰਤਰੀ ਸੌਂਦ ਨਾਲ ਸਾਬਕਾ ਜਥੇਦਾਰਾਂ ਦੀ ਮੀਟਿੰਗ ਨੇ ਨਵੀਂ ਸਿਆਸੀ ਹਲਚਲ ਸ਼ੁਰੂ ਕਰ ਦਿੱਤੀ ਹੈ। ਚਰਚਾ ਚੱਲ ਰਹੀ ਹੈ ਕਿ ਅਜਿਹੇ ਮੌਕੇ ਦੋਵਾਂ ਸਾਬਕਾ ਜਥੇਦਾਰਾਂ ਵਲੋਂ ਕੈਬਨਿਟ ਮੰਤਰੀ ਸੌਂਦ ਨਾਲ ਇਹ ਅਚਨਚੇਤ ਮੀਟਿੰਗ ਕਿਉਂਂ ਕੀਤੀ ਗਈ ਜਦਕਿ ਕਥਿਤ ਵੀਡਿਓ ਵਿਵਾਦ ਨੂੰ ਲੈ ਕੇ ਪੰਜਾਬ ਦਾ ਸਿਆਸੀ ਮਾਹੌਲ ਗਰਮਾਇਆ ਹੋਇਆ ਹੈ। ਦੋਵਾਂ ਜਥੇਦਾਰਾਂ ਵਲੋਂ ਮੰਤਰੀ ਸੌਂਦ ਨਾਲ ਕਿਹੜੀ ਚਰਚਾ ਕੀਤੀ ਗਈ, ਇਸ ਸੰਬੰਧੀ ਹਾਲੇ ਤੱਕ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਸ੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੋਵੇਂ ਹੀ ਸੁਖਬੀਰ ਸਿੰਘ ਬਾਦਲ ਦੇ ਵਿਰੋਧੀ ਮੰਨੇ ਜਾਂਦੇ ਹਨ। ਗਿਆਨੀ ਰਘਬੀਰ ਸਿੰਘ ਨੇ ਬਹਿਬਲ ਕਲਾਂ ਗੋਲੀਕਾਂਡ ਤੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਕਰ ਰਹੀ ਐੱਸ.ਆਈ.ਟੀ. ਸਾਹਮਣੇ ਆਪਣੇ ਬਿਆਨ ਦਰਜ ਕਰਵਾਏ ਸਨ। ਪੰਜਾਬ ਸਰਕਾਰ ਵਲੋਂ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਤੋਂ ਬਾਅਦ ਵਾਪਰੇ ਬਹਿਬਲ ਕਲਾਂ ਗੋਲੀਕਾਂਡ ਨਾਲ ਸੰਬੰਧਿਤ ਡੀ.ਆਈ.ਜੀ. ਹਰਜੀਤ ਸਿੰਘ ਦੀ ਅਗਵਾਈ ’ਚ ਨਵੀਂ ਐੱਸ.ਆਈ.ਟੀ. ਬਣਾਈ ਗਈ ਹੈ, ਜੋ ਤੇਜ਼ੀ ਨਾਲ ਕਾਰਵਾਈ ਕਰ ਰਹੀ ਹੈ। ਲੋਕਾਂ ’ਚ ਚਰਚਾ ਹੈ ਕਿ ਕਿਤੇ ਇਸ ਮਾਮਲੇ ’ਤੇ ਹੀ ਸ੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਪ੍ਰਧਾਨ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਮੰਤਰੀ ਸੌਂਦ ਨਾਲ ਚਰਚਾ ਤਾਂ ਨਹੀਂ ਕੀਤੀ ਗਈ। ਇਸ ਸੰਬੰਧੀ ਕੋਈ ਠੋਸ ਜਾਣਕਾਰੀ ਹਾਲੇ ਤੱਕ ਸਾਹਮਣੇ ਨਹੀਂ ਆਈ, ਪਰ ਇਸ ਨਾਜ਼ੁਕ ਮੌਕੇ ਗਿਆਨੀ ਹਰਪ੍ਰੀਤ ਸਿੰਘ ਤੇ ਗਿਆਨੀ ਰਘਬੀਰ ਸਿੰਘ ਵਲੋਂ ਮੰਤਰੀ ਦੇ ਘਰ ਅਚਨਚੇਤ ਫੇਰੀ ਨੇ ਸਿਆਸੀ ਹਲਚਲ ਵਧਾ ਦਿੱਤੀ ਹੈ। ਇਸ ਸੰਬੰਧੀ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ ਨਾਲ ਗੱਲਬਾਤ ਨਹੀਂ ਹੋ ਸਕੀ।

ਪਿਛਲੀ ਖ਼ਬਰ ਭਾਰਤ ਵਲੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨਾਲ ਨਜਿੱਠਣ ਲਈ ਵਿਸ਼ੇਸ਼ ਬ੍ਰਿਕਸ ਵਰਚੁਅਲ ਕਾਰਜ ਸਮੂਹ ਦਾ ਪ੍ਰਸਤਾਵ ਅਗਲੀ ਖ਼ਬਰ ਨੀਰਵ ਮੋਦੀ ਕਾਨੂੰਨੀ ਲੜਾਈ ਹਾਰਿਆ, ਭਾਰਤ ਵਾਪਸੀ ਦਾ ਰਾਹ ਪੱਧਰਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।