24-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਨਵੀਂ ਵੋਟਰ ਸੂਚੀ ’ਚ ਨਾਂਅ ਦਰਜ ਕਰਵਾਉਣ ਲਈ ਐਸ.ਆਈ.ਆਰ. ਫਾਰਮ ਭਰਨਾ ਲਾਜ਼ਮੀ- ਮੁੱਖ ਮੰਤਰੀ

ਅਜੀਤ ਡੈਸਕ 09-07-2026

ਚੰਡੀਗੜ੍ਹ, 8 ਜੁਲਾਈ (ਪ੍ਰੋ. ਅਵਤਾਰ ਸਿੰਘ)-ਪੰਜਾਬ ਦੇ ਯੋਗ ਵੋਟਰਾਂ ਨੂੰ ਨਵੀਂ ਵੋਟਰ ਸੂਚੀ ਵਿਚ ਆਪਣਾ ਨਾਂਅ ਦਰਜ ਕਰਵਾਉਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਐਸ.ਆਈ.ਆਰ. (ਵਿਸ਼ੇਸ਼ ਵਿਆਪਕ ਮੁੜ ਮੁਲਾਂਕਣ) ਫ਼ਾਰਮ ਸਮੇਂ ਸਿਰ ਭਰਨ ਦੀ ਅਪੀਲ ਕੀਤੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ’ਤੇ ਪਾਈ ਪੋਸਟ ਰਾਹੀਂ ਕਿਹਾ ਕਿ ਜੇਕਰ ਕਿਸੇ ਯੋਗ ਨਾਗਰਿਕ ਦਾ ਨਾਂਅ ਵੋਟਰ ਸੂਚੀ ਵਿਚ ਦਰਜ ਨਹੀਂ ਹੋਵੇਗਾ ਤਾਂ ਉਹ ਆਪਣੇ ਸੰਵਿਧਾਨਕ ਅਤੇ ਲੋਕਤੰਤਰੀ ਵੋਟ ਦੇ ਅਧਿਕਾਰ ਦੀ ਵਰਤੋਂ ਨਹੀਂ ਕਰ ਸਕੇਗਾ । ਉਨ੍ਹਾਂ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਯੋਗ ਨਾਗਰਿਕ ਦਾ ਵੋਟਰ ਸੂਚੀ ਵਿਚ ਨਾਂਅ ਦਰਜ ਹੋਣਾ ਬਹੁਤ ਜ਼ਰੂਰੀ ਹੈ । ਇਸ ਲਈ ਜਿਨ੍ਹਾਂ ਵਿਅਕਤੀਆਂ ਦਾ ਨਾਂਅ ਵੋਟਰ ਸੂਚੀ ਵਿਚ ਨਹੀਂ ਹੈ ਜਾਂ ਜਿਨ੍ਹਾਂ ਨੂੰ ਆਪਣੀ ਜਾਣਕਾਰੀ ਵਿਚ ਸੋਧ ਕਰਵਾਉਣ ਦੀ ਲੋੜ ਹੈ, ਉਹ ਬਿਨਾਂ ਦੇਰੀ ਕੀਤੇ ਐੱਸ. ਆਈ. ਆਰ. ਫਾਰਮ ਭਰਨ ਦੀ ਪ੍ਰਕਿਰਿਆ ਪੂਰੀ ਕਰਨ । ਉਨ੍ਹਾਂ ਕਿਹਾ ਕਿ ਵੋਟ ਪਾਉਣ ਦੇ ਸੰਵਿਧਾਨਕ ਅਧਿਕਾਰ ਦੀ ਰਾਖੀ ਕਰਨ ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਮਿਲਣ ਵਾਲੇ 1,000 ਰੁਪਏ ਪ੍ਰਤੀ ਮਹੀਨਾ ਦੇ ਲਾਭ ਸਮੇਤ ਸਰਕਾਰੀ ਭਲਾਈ ਸਕੀਮਾਂ ਦਾ ਲਗਾਤਾਰ ਲਾਭ ਯਕੀਨੀ ਬਣਾਉਣ ਲਈ ਇਸ ਪ੍ਰਕਿਰਿਆ ਵਿਚ ਹਿੱਸਾ ਲੈਣਾ ਬਹੁਤ ਜ਼ਰੂਰੀ ਹੈ। ਮੁੱਖ ਮੰਤਰੀ ਵਲੋਂ ਕੀਤੀ ਗਈ ਅਪੀਲ ਵਿਚ ਇਹ ਵੀ ਕਿਹਾ ਗਿਆ ਹੈ ਕਿ ਵੋਟ ਦਾ ਅਧਿਕਾਰ ਹਰ ਨਾਗਰਿਕ ਦਾ ਕੀਮਤੀ ਲੋਕਤੰਤਰੀ ਹੱਕ ਹੈ ਤੇ ਇਸ ਦੀ ਵਰਤੋਂ ਤਾਂ ਹੀ ਸੰਭਵ ਹੈ, ਜਦੋਂ ਨਾਂਅ ਵੋਟਰ ਸੂਚੀ ਵਿਚ ਦਰਜ ਹੋਵੇ। ਲੋਕਾਂ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਐਸ.ਆਈ.ਆਰ. ਫਾਰਮ ਭਰਨ ਵਿੱਚ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਕਰਨ ਵਾਲੇ ਵਿਅਕਤੀ ਨੂੰ ਆਮ ਆਦਮੀ ਪਾਰਟੀ ਦੇ ਸਥਾਨਕ ਵਲੰਟੀਅਰਾਂ ਤੋਂ ਮਦਦ ਲੈਣੀ ਚਾਹੀਦੀ ਹੈ। ਉੱਧਰ ਸੰਬੰਧਿਤ ਅਧਿਕਾਰੀਆਂ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੇ ਪਰਿਵਾਰ ਤੇ ਆਲੇ-ਦੁਆਲੇ ਦੇ ਯੋਗ ਵੋਟਰਾਂ ਨੂੰ ਵੀ ਇਸ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਅਤੇ ਨਿਰਧਾਰਤ ਸਮੇਂ ਅੰਦਰ ਐੱਸ.ਆਈ.ਆਰ. ਫਾਰਮ ਭਰਵਾਉਣ ਵਿਚ ਸਹਿਯੋਗ ਦੇਣ।

ਪਿਛਲੀ ਖ਼ਬਰ ਅਣਪਛਾਤਿਆਂ ਵਲੋਂ ਥਾਣਾ ਸਦਰ ਮੋਗਾ ’ਚ ਹੈਂਡ ਗ੍ਰਨੇਡ ਨਾਲ ਹਮਲਾ ਅਗਲੀ ਖ਼ਬਰ ਹਾਈਕਮਾਨ ਦੇ ਸਖ਼ਤ ਰੁਖ਼ ਮਗਰੋਂ ਨਰਮ ਪਏ ਚੰਨੀ ਦੇ ਤੇਵਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।