25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-07-2026

ਈ-20 ਮਾਮਲੇ ’ਚ ਕੇਜਰੀਵਾਲ ਨੇ 29 ਪ੍ਰਮੁੱਖ ਆਟੋ ਮੋਬਾਈਲ ਕੰਪਨੀਆਂ ਨੂੰ ਲਿਖੀ ਚਿੱਠੀ

ਅਜੀਤ ਡੈਸਕ 09-07-2026
ਨਵੀਂ ਦਿੱਲੀ, 8 ਜੁਲਾਈ (ਜਗਤਾਰ ਸਿੰਘ)-ਪੈਟਰੋਲ ਵਿਚ 20 ਫ਼ੀਸਦੀ ਈਥਾਨੌਲ ਰਲਾਏ ਜਾਣ ਦੇ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਲੋਂ ਲਗਾਤਾਰ ਸਵਾਲ ਚੁੱਕੇ ਜਾਣ ਦੇ ਨਾਲ ਹੀ ਈ20 ਪੈਟਰੋਲ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਆਪਣੀ ਮੁਹਿੰਮ ਤੇਜ਼ ਕਰ ਦਿੱਤੀ ਹੈ। ਇਸ ਮਾਮਲੇ ’ਚ ਬੀਤੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂਅ ਇਕ ਖੁੱਲ੍ਹੀ ਚਿੱਠੀ ਲਿਖੇ ਜਾਣ ਬਾਅਦ ਬੁੱਧਵਾਰ ਨੂੰ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪ੍ਰੈੱਸ ਕਾਨਫ਼ਰੰਸ ਦੌਰਾਨ ਇਸ ਮੁੱਦੇ ਨੂੰ ਲੈ ਕੇ ਵੱਡਾ ਰਾਜਨੀਤਕ ਤੇ ਤਕਨੀਕੀ ਦਾਅ ਖੇਡਿਆ ਹੈ। ਉਨ੍ਹਾਂ ਨੇ ਭਾਰਤ ਦੀਆਂ 29 ਪ੍ਰਮੁੱਖ ਆਟੋ ਮੋਬਾਈਲ ਨਿਰਮਾਤਾ ਕੰਪਨੀਆਂ ਨੂੰ ਚਿੱਠੀ ਲਿਖ ਕੇ ਈ20 ਤੇਲ ਦੀ ਸੁਰੱਖਿਆ ਅਤੇ ਵਾਹਨਾਂ ’ਤੇ ਉਸ ਦੇ ਪ੍ਰਭਾਵ ਨੂੰ ਲੈ ਕੇ ਸਪੱਸ਼ਟਤਾ ਮੰਗੀ ਹੈ। ਕੇਜਰੀਵਾਲ ਨੇ ਦੱਸਿਆ ਕਿ ਇਨ੍ਹਾਂ 29 ਕੰਪਨੀਆਂ ’ਚੋਂ 3 ਕੰਪਨੀਆਂ (ਮਾਰੂਤੀ ਸੁਜ਼ੂਕੀ, ਟੋਇਟਾ ਅਤੇ ਹੀਰੋ) ਨੂੰ ਇਕ ਅਲੱਗ ਅਤੇ ਵਿਸਥਾਰ ਨਾਲ ਪੱਤਰ ਲਿਖਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਜਿਹਾ ਇਸ ਲਈ ਕੀਤਾ ਗਿਆ ਹੈ ਕਿਉਂਕਿ 4 ਜੁਲਾਈ ਨੂੰ ਇਨ੍ਹਾਂ ਤਿੰਨਾਂ ਕੰਪਨੀਆਂ ਨੇ ਸਾਂਝੀ ਕਾਨਫ਼ਰੰਸ ਦੌਰਾਨ ਦਾਅਵਾ ਕੀਤਾ ਸੀ ਕਿ ਪੁਰਾਣੀਆਂ ਗੱਡੀਆਂ ’ਚ ਈ20 ਪੈਟਰੋਲ ਦੀ ਵਰਤੋਂ ਪੂਰੀ ਤਰ੍ਹਾਂ ਸੁਰੱਖਿਅਤ ਹੈ।
ਪਿਛਲੀ ਖ਼ਬਰ ਈਰਾਨ ਦੇ ਨਾਲ ਜੰਗਬੰਦੀ ਖ਼ਤਮ-ਟਰੰਪ ਅਗਲੀ ਖ਼ਬਰ ਪ੍ਰਧਾਨ ਮੰਤਰੀ ਮੋਦੀ ਆਪਣੇ ਤਿੰਨ ਦੇਸ਼ਾਂ ਦੇ ਦੌਰੇ ਦੇ ਦੂਜੇ ਪੜਾਅ ’ਤੇ ਆਸਟ੍ਰੇਲੀਆ ਪੁੱਜੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।