07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-07-2026

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵਲੋਂ ਯੂ.ਪੀ. ਦੇ ਗ੍ਰਹਿ ਸਕੱਤਰ ਤੇ ਡੀ.ਜੀ.ਪੀ. ਨੂੰ ਨੋਟਿਸ

ਅਜੀਤ ਡੈਸਕ 11-07-2026

ਨਵੀਂ ਦਿੱਲੀ, 10 ਜੁਲਾਈ (ਪੀ.ਟੀ.ਆਈ.)-ਕੌਮੀ ਮਨੁੱਖੀ ਅਧਿਕਾਰ ਕਮਿਸ਼ਨ (ਐੱਨ.ਐੱਚ.ਆਰ.ਸੀ.) ਨੇ ਉੱਤਰ ਪ੍ਰਦੇਸ਼ ਦੇ ਡੀ.ਜੀ.ਪੀ. ਅਤੇ ਸੂਬੇ ਦੇ ਗ੍ਰਹਿ ਸਕੱਤਰ ਨੂੰ ਇੱਕ ਸ਼ਿਕਾਇਤ, ਜਿਸ ’ਚ ਦੋਸ਼ ਲਗਾਇਆ ਗਿਆ ਹੈ ਕਿ ਪੁਲਿਸ ਨੇ ਮੇਰਠ ਵਿੱਚ ਇੱਕ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਬੇਰਹਿਮ ਲਾਠੀਚਾਰਜ ਕੀਤਾ, ਜਿਸ ਵਿਚ ਕਈ ਪ੍ਰਦਰਸ਼ਨਕਾਰੀ ਗੰਭੀਰ ਜ਼ਖ਼ਮੀ ਹੋ ਗਏ, ਦੇ ਆਧਾਰ ’ਤੇ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਕਿਹਾ ਕਿ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਪਹਿਲੀ ਨਜ਼ਰੇ ਪੀੜਤਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਜਾਪਦੇ ਹਨ। ਕਮਿਸ਼ਨ ਨੇ 15 ਦਿਨਾਂ ਦੇ ਅੰਦਰ ਕਾਰਵਾਈ ਰਿਪੋਰਟ ਮੰਗੀ ਹੈ। ਕਮਿਸ਼ਨ ਦੇ ਮੈਂਬਰ ਪ੍ਰਿਯਾਂਕ ਕਾਨੂੰਨਗੋ ਦੀ ਅਗਵਾਈ ਵਾਲੇ ਐੱਨ.ਐੱਚ.ਆਰ.ਸੀ. ਦੇ ਬੈਂਚ ਨੇ ਮਨੁੱਖੀ ਅਧਿਕਾਰ ਸੁਰੱਖਿਆ ਐਕਟ, 1993 ਦੀ ਧਾਰਾ 12 ਦੇ ਤਹਿਤ ਮਾਮਲੇ ਦਾ ਨੋਟਿਸ ਲਿਆ। ਸ਼ਿਕਾਇਤਕਰਤਾ, ਭੋਪਾਲ ਦੇ ਸੁਨੀਲ ਅਹੀਰਵਾਰ ਨੇ ਦੋਸ਼ ਲਗਾਇਆ ਕਿ “ਲਲਿਤਾ ਗੌਤਮ ਕਤਲ ਮਾਮਲੇ ਵਿਚ ਇਨਸਾਫ਼ ਦੀ ਮੰਗ ਕਰਦੇ ਹੋਏ ਮੇਰਠ ਵਿੱਚ ਇੱਕ ਸ਼ਾਂਤਮਈ ਪ੍ਰਦਰਸ਼ਨ ਦੌਰਾਨ, ਪੁਲਿਸ ਨੇ ਬੇਰਹਿਮੀ ਨਾਲ ਲਾਠੀਚਾਰਜ ਕੀਤਾ, ਜਿਸ ਨਾਲ ਕਈ ਪ੍ਰਦਰਸ਼ਨਕਾਰੀਆਂ ਨੂੰ ਗੰਭੀਰ ਸੱਟਾਂ ਲੱਗੀਆਂ। ਸ਼ਿਕਾਇਤਕਰਤਾ ਨੇ ਕਮਿਸ਼ਨ ਨੂੰ ਮਾਮਲੇ ’ਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ।
ਪਿਛਲੀ ਖ਼ਬਰ ਈ.ਡੀ.ਵਲੋਂ ਮੁੰਬਈ ਫ਼ਿਲਮ ਨਿਰਮਾਤਾ ਵਿਰੁੱਧ ਫੇਮਾ ਜਾਂਚ ਸ਼ੁਰੂ ਅਗਲੀ ਖ਼ਬਰ ਹਿਮਾਚਲ ’ਚ ਤਾਜ਼ਾ ਹੜ੍ਹ ਤੇ ਢਿਗਾਂ ਡਿਗਣ ਦੀ ਚਿਤਾਵਨੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।