04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਆਰਥਿਕ ਸੰਬੰਧਾਂ ਨੂੰ ਨਵਾਂ ਹੁਲਾਰਾ ਦੇਵੇਗਾ ਮੁਕਤ ਵਪਾਰ ਸਮਝੌਤਾ-ਮੋਦੀ

ਅਜੀਤ ਡੈਸਕ 12-07-2026

ਆਕਲੈਂਡ, 11 ਜੁਲਾਈ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਇਤਿਹਾਸਕ ਮੁਕਤ ਵਪਾਰ ਸਮਝੌਤਾ (ਐਫ.ਟੀ.ਏ.) ਦੋਵਾਂ ਦੇਸ਼ਾਂ ਵਿਚਕਾਰ ਆਰਥਿਕ ਸੰਬੰਧਾਂ ਨੂੰ ਨਵਾਂ ਹੁਲਾਰਾ ਦੇਵੇਗਾ। ਪ੍ਰਧਾਨ ਮੰਤਰੀ ਨੇ ਇਹ ਟਿੱਪਣੀਆਂ ਚੋਣਵੇਂ ਮੁੱਖ ਕਾਰਜਕਾਰੀ ਅਧਿਕਾਰੀਆਂ (ਸੀ.ਈ.ਓਜ਼) ਤੇ ਪ੍ਰਮੁੱਖ ਉਦਯੋਗ ਪ੍ਰਤੀਨਿਧੀਆਂ ਨਾਲ ਗੱਲਬਾਤ ਦੌਰਾਨ ਕੀਤੀਆਂ। ਉਨ੍ਹਾਂ ਕਿਹਾ ਕਿ ਭਾਰਤ ਤੇ ਨਿਊਜ਼ੀਲੈਂਡ ਦੇ ਸਾਂਝੇ ਲੋਕਤੰਤਰੀ ਮੁੱਲ, ਟਿਕਾਊ ਵਿਕਾਸ ਤੇ ਸਮਾਵੇਸ਼ੀ ਵਿਕਾਸ ਪ੍ਰਤੀ ਵਚਨਬੱਧਤਾ ਦੋਵਾਂ ਦੇਸ਼ਾਂ ਵਿਚਕਾਰ ਇਕ ਮਹੱਤਵਪੂਰਨ ਤੇ ਅਗਾਂਹਵਧੂ ਆਰਥਿਕ ਸੰਬੰਧਾਂ ਲਈ ਇਕ ਮਜ਼ਬੂਤ ਨੀਂਹ ਪ੍ਰਦਾਨ ਕਰਦੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਇਹ ਟਿੱਪਣੀਆਂ ਨਿਊਜ਼ੀਲੈਂਡ ਦੇ ਵਿਦੇਸ਼ ਮੰਤਰੀ ਕ੍ਰਿਸਟੋਫਰ ਲਕਸਨ ਨਾਲ ਵੱਖ-ਵੱਖ ਮੁੱਦਿਆਂ ’ਤੇ ਗੱਲਬਾਤ ਕਰਨ ਤੋਂ ਥੋੜ੍ਹੀ ਦੇਰ ਬਾਅਦ ਕੀਤੀਆਂ। ਗੱਲਬਾਤ ਦੇ 18 ਮਹੱਤਵਪੂਰਨ ਨਤੀਜੇ ਨਿਕਲੇ, ਜਿਨ੍ਹਾਂ ’ਚ ਦੋਵਾਂ ਦੇਸ਼ਾਂ ਦੇ ਸੰਬੰਧਾਂ ਲਈ ਇਕ ਸਾਂਝੀ ਰਣਨੀਤੀ ਵੀ ਸ਼ਾਮਲ ਹੈ। ਪ੍ਰਧਾਨ ਮੰਤਰੀ ਮੋਦੀ ਆਪਣੇ ਤਿੰਨ ਦੇਸ਼ਾਂ ਦੇ ਦੌਰੇ ਦੇ ਆਖਰੀ ਪੜਾਅ ’ਚ ਸ਼ੁੱਕਰਵਾਰ ਨੂੰ ਆਕਲੈਂਡ ਪਹੁੰਚੇ। ਦੌਰੇ ਦਾ ਮੁੱਖ ਉਦੇਸ਼ ਦੋਵਾਂ ਦੇਸ਼ਾਂ ਵਿਚਕਾਰ ਆਰਥਿਕ ਤੇ ਸੁਰੱਖਿਆ ਸਹਿਯੋਗ ਦਾ ਵਿਸਤਾਰ ਕਰਨਾ ਹੈ। ਪ੍ਰਧਾਨ ਮੰਤਰੀ ਮੋਦੀ ਦਾ ਇਹ ਦੌਰਾ ਲਗਭਗ 40 ਸਾਲਾਂ ’ਚ ਕਿਸੇ ਭਾਰਤੀ ਪ੍ਰਧਾਨ ਮੰਤਰੀ ਦੁਆਰਾ ਨਿਊਜ਼ੀਲੈਂਡ ਦਾ ਪਹਿਲਾ ਦੌਰਾ ਹੈ। ਇਹ ਦੌਰਾ ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਹਾਲ ਹੀ ਵਿਚ ਇਕ ਮੁਕਤ ਵਪਾਰ ਸਮਝੌਤੇ (ਐਫ.ਟੀ.ਏ.) ’ਤੇ ਦਸਤਖਤ ਕੀਤੇ ਜਾਣ ਤੋਂ ਬਾਅਦ ਹੋਇਆ ਹੈ। ਵਪਾਰਕ ਭਾਈਚਾਰੇ ਨੂੰ ਸੰਬੋਧਨ ਕਰਦੇ ਹੋਏ ਮੋਦੀ ਨੇ ਕਿਹਾ ਕਿ ਨਿਊਜ਼ੀਲੈਂਡ ਨਾਲ ਮਜ਼ਬੂਤ ਆਰਥਿਕ ਸੰਬੰਧਾਂ ਨੇ ਭਾਰਤ ਦੇ ਉਦਯੋਗਾਂ, ਨਵੀਨਤਾਵਾਂ ਤੇ ਸਾਡੇ ਨੌਜਵਾਨਾਂ ਲਈ ਨਵੇਂ ਮੌਕੇ ਪੈਦਾ ਕੀਤੇ ਹਨ। ਉਨ੍ਹਾਂ ਕਿਹਾ ਕਿ ਭਾਰਤ ਤੇ ਨਿਊਜ਼ੀਲੈਂਡ ਵਿਚਕਾਰ ਰਣਨੀਤਕ ਭਾਈਵਾਲੀ ਦੇ ਪੱਧਰ ’ਤੇ ਪਹੁੰਚ ਕੇ ਇਕ ਇਤਿਹਾਸਕ ਫੈਸਲਾ ਲਿਆ ਗਿਆ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਇਸ ਤਹਿਤ ਅਸੀਂ ਸਪੱਸ਼ਟ ਟੀਚਿਆਂ ਤੇ ਠੋਸ ਨਤੀਜਿਆਂ ਨਾਲ ਹਰ ਖੇਤਰ ’ਚ ਅੱਗੇ ਵਧਾਂਗੇ। ਉਨ੍ਹਾਂ ਭਾਰਤ-ਨਿਊਜ਼ੀਲੈਂਡ ਮੁਕਤ ਵਪਾਰ ਸਮਝੌਤੇ ਨੂੰ “ਇਤਿਹਾਸਕ” ਪਹਿਲਕਦਮੀ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਦੋਵਾਂ ਦੇਸ਼ਾਂ ਵਿਚਕਾਰ ਆਰਥਿਕ ਸੰਬੰਧਾਂ ਵਿਚ ਨਵੀਂ ਡੂੰਘਾਈ ਤੇ ਗਤੀਸ਼ੀਲਤਾ ਜੋੜੇਗਾ, ਜਦਕਿ ਬਾਜ਼ਾਰ ਪਹੁੰਚ, ਨਿਵੇਸ਼, ਸੇਵਾਵਾਂ, ਤਕਨਾਲੋਜੀ ਤੇ ਪ੍ਰਤਿਭਾ ਦੇ ਆਦਾਨ-ਪ੍ਰਦਾਨ ਲਈ ਨਵੇਂ ਮੌਕੇ ਖੋਲ੍ਹੇਗਾ।
ਪਿਛਲੀ ਖ਼ਬਰ ਬਘੇਲ ਨਾਲ ਬਾਗ਼ੀ ਧੜੇ ਦੀ ਮੁਲਾਕਾਤ ਨਹੀਂ ਮੁੱਕਿਆ ਪੰਜਾਬ ਕਾਂਗਰਸ ਦਾ ਰੇੜਕਾ ਅਗਲੀ ਖ਼ਬਰ 2030 ਤੱਕ ਸਾਲਾਨਾ ਵਪਾਰ 35,000 ਕਰੋੜ ਰੁਪਏ ਕਰਨ ’ਤੇ ਸਹਿਮਤ ਹੋਏ ਭਾਰਤ ਤੇ ਨਿਊਜ਼ੀਲੈਂਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।