04-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-07-2026

ਪ੍ਰਧਾਨ ਮੰਤਰੀ ਜਲੰਧਰ ਤੋਂ ਦੇਸ਼ ਦੇ 75 ਰੇਲਵੇ ਸਟੇਸ਼ਨਾਂ ਦਾ ਕਰਨਗੇ ਵਰਚੂਅਲ ਉਦਘਾਟਨ-ਸਤੀਸ਼ ਕੁਮਾਰ

ਅਜੀਤ ਡੈਸਕ 12-07-2026

ਪਵਨ ਖਰਬੰਦਾ
ਜਲੰਧਰ ਛਾਉਣੀ, 11 ਜੁਲਾਈ-ਰੇਲ ਮੰਤਰਾਲਾ ਦੇ ਚੇਅਰਮੈਨ ਸਤੀਸ਼ ਕੁਮਾਰ ਅੱਜ ਜਲੰਧਰ ਛਾਉਣੀ ਰੇਲਵੇ ਸਟੇਸ਼ਨ ’ਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਦੇਖਣ ਲਈ ਵਿਸ਼ੇਸ਼ ਤੌਰ ’ਤੇ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਰੇਲ ਮੰਤਰਾਲਾ ਦੇ ਜਨਰਲ ਮੈਨੇਜਰ ਰਾਜੇਸ਼ ਕੁਮਾਰ ਪਾਂਡੇ ਅਤੇ ਡੀ.ਆਰ.ਐਮ. ਸੰਜੀਵ ਕੁਮਾਰ ਸਮੇਤ ਵੱਡੀ ਗਿਣਤੀ ’ਚ ਰੇਲਵੇ ਦੇ ਅਧਿਕਾਰੀ ਹਾਜ਼ਰ ਸਨ। ਇਸ ਦੌਰਾਨ ਚੇਅਰਮੈਨ ਸਤੀਸ਼ ਕੁਮਾਰ ਨੇ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦੇ ਸਾਰੇ ਹੀ ਹਿੱਸਿਆਂ ਦਾ ਦੌਰਾ ਕੀਤਾ ਅਤੇ ਰੇਲਵੇ ਸਟੇਸ਼ਨ ’ਤੇ ਮਿਲੀਆਂ ਕਮੀਆਂ ’ਚ ਸੁਧਾਰ ਲਿਆਉਣ ਲਈ ਨਿਰਦੇਸ਼ ਦਿੱਤੇ ਗਏ। ਉਪਰੰਤ ਚੇਅਰਮੈਨ ਸਤੀਸ਼ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ 17 ਜੁਲਾਈ ਨੂੰ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਤੋਂ ਅੰਮ੍ਰਿਤ ਭਾਰਤ ਯੋਜਨਾ ਦੇ ਤਹਿਤ ਦੇਸ਼ ਦੇ 75 ਰੇਲਵੇ ਸਟੇਸ਼ਨਾਂ ਦਾ ਵਰਚੂਅਲ ਉਦਘਾਟਨ ਕਰਨਗੇ ਅਤੇ ਉਨ੍ਹਾਂ ਦੀ ਆਮਦ ਨੂੰ ਲੈ ਕੇ ਜਲੰਧਰ ਛਾਉਣੀ ਰੇਲਵੇ ਸਟੇਸ਼ਨ ’ਤੇ ਜੰਗੀ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਪ੍ਰਧਾਨ ਮੰਤਰੀ ਆਪਣੇ ਦੌਰੇ ਦੌਰਾਨ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਦਾ ਉਦਘਾਟਨ ਨਹੀਂ ਕਰ ਰਹੇ ਹਨ ਅਤੇ ਇਸ ਸੰਬੰਧੀ ਅਜੇ ਕਿਸੇ ਵੀ ਤਰ੍ਹਾਂ ਦਾ ਕੋਈ ਵਿਚਾਰ ਨਹੀਂ ਕੀਤਾ ਗਿਆ ਹੈ।ਪ੍ਰਧਾਨ ਮੰਤਰੀ ਦੀ ਆਮਦ ਨੂੰ ਲੈ ਕੇ ਰੇਲਵੇ ਸਟੇਸ਼ਨ ਦੇ ਬਾਹਰਲੇ ਹਿੱਸੇ ’ਚ ਵਿਸ਼ਾਲ ਪੰਡਾਲ ਵੀ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਆਰੰਭ ਕਰ ਦਿੱਤਾ ਗਿਆ ਹੈ, ਜਿਥੇ ਹਜ਼ਾਰਾਂ ਦੀ ਗਿਣਤੀ ਲੋਕਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਜਾਵੇਗਾ।

ਪਿਛਲੀ ਖ਼ਬਰ ਵੀਅਤਨਾਮ ’ਚ ਕਿਸ਼ਤੀ ਪਲਟਣ ਨਾਲ 15 ਭਾਰਤੀ ਸੈਲਾਨੀਆਂ ਦੀ ਮੌਤ ਅਗਲੀ ਖ਼ਬਰ ਸਾਰਿਆਂ ਦੀ ਰਾਇ ਤੇ ਇਤਰਾਜ਼ ਹਾਈਕਮਾਨ ਅੱਗੇ ਰੱਖੇ ਜਾਣਗੇ-ਬਘੇਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।