05-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-07-2026

ਫ਼ੀਸ ਰੈਗੂਲੇਸ਼ਨ ਆਰਡੀਨੈਂਸ ਲਾਗੂ ਕਰਨ ਦਾ ਮਾਲਵਿੰਦਰ ਸਿੰਘ ਕੰਗ ਵਲੋਂ ਸਵਾਗਤ

ਅਜੀਤ ਡੈਸਕ 14-07-2026

ਚੰਡੀਗੜ੍ਹ, 13 ਜੁਲਾਈ (ਸੁਖਵਿੰਦਰ ਸਿੰਘ ਸ਼ਾਨ)-ਸ੍ਰੀ ਅਨੰਦਪੁਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ‘ਦਿ ਪੰਜਾਬ ਰੈਗੂਲੇਸ਼ਨ ਆਫ਼ ਫ਼ੀਸ ਆਫ਼ ਅਨਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ (ਅਮੈਂਡਮੈਂਟ) ਆਰਡੀਨੈਂਸ, 2026’ ਦਾ ਨੋਟੀਫ਼ਿਕੇਸ਼ਨ ਜਾਰੀ ਕਰਨ ਦਾ ਸਵਾਗਤ ਕੀਤਾ ਹੈ । ਉਨ੍ਹਾਂ ਨੇ ਇਸ ਨੂੰ ਇਕ ਇਤਿਹਾਸਕ ਤੇ ਲੋਕ-ਪੱਖੀ ਫ਼ੈਸਲਾ ਦੱਸਦਿਆਂ ਪੰਜਾਬ ਦੇ ਮਾਪਿਆਂ ਤੇ ਵਿਦਿਆਰਥੀਆਂ ਦੀ ਵੱਡੀ ਜਿੱਤ ਕਰਾਰ ਦਿੱਤਾ ਹੈ । ਮੁੱਖ ਮੰਤਰੀ ਭਗਵੰਤ ਮਾਨ ਦਾ ਧੰਨਵਾਦ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਰਿਵਾਰਾਂ ਨੂੰ ਪ੍ਰਾਈਵੇਟ ਸਕੂਲਾਂ ਵਲੋਂ ਵਧਾਈਆਂ ਜਾਂਦੀਆਂ ਮਨਮਰਜ਼ੀ ਦੀਆਂ ਤੇ ਨਾਜਾਇਜ਼ ਫ਼ੀਸਾਂ ਤੋਂ ਬਚਾਉਣ ਦਾ ਆਪਣਾ ਵਾਅਦਾ ਪੂਰਾ ਕੀਤਾ ਹੈ।

ਪਿਛਲੀ ਖ਼ਬਰ ਲਾਰਡਜ਼ (ਇੰਗਲੈਂਡ) ਵਿਖੇ ਖੇਡੇ ਗਏ ਪਹਿਲੇ ਅਗਲੀ ਖ਼ਬਰ ਚੜ੍ਹਾਵੇ ’ਚ ਹੇਰਾਫੇਰੀ ਦਾ ਮਾਮਲਾ--ਸ੍ਰੀ ਬਦਰੀਨਾਥ-ਕੇਦਾਰਨਾਥ ਮੰਦਰ ਕਮੇਟੀ ਦਾ ਮੁਅੱਤਲ ਮੁਲਾਜ਼ਮ ਗ੍ਰਿਫ਼ਤਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।