03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਕਪੂਰਥਲਾ ਨਗਰ ਨਿਗਮ ਦੇ ਮੇਅਰ ਦੀ ਚੋਣ ’ਤੇ ਹਾਈ ਕੋਰਟ ਦੀ ਰੋਕ

ਅਜੀਤ ਡੈਸਕ 15-07-2026
ਚੰਡੀਗੜ੍ਹ, 14 ਜੁਲਾਈ (ਪ੍ਰੋ .ਅਵਤਾਰ ਸਿੰਘ)-ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੀ ਚੋਣ ਪ੍ਰਕਿਰਿਆ ’ਤੇ ਅੰਤਰਿਮ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਹੁਕਮ ਦਿੱਤਾ ਹੈ ਕਿ ਅਗਲੇ ਆਦੇਸ਼ਾਂ ਤੱਕ ਨਗਰ ਨਿਗਮ ਦਾ ਸਮੁੱਚਾ ਪ੍ਰਸ਼ਾਸਨਿਕ ਕੰਮਕਾਜ ਕਪੂਰਥਲਾ ਦੇ ਡਿਪਟੀ ਕਮਿਸ਼ਨਰ (ਡੀ.ਸੀ.) ਵਲੋਂ ਸੰਭਾਲਿਆ ਜਾਵੇਗਾ।ਮਾਮਲੇ ਦੀ ਸੁਣਵਾਈ ਦੌਰਾਨ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਹਾਈ ਕੋਰਟ ਅੱਗੇ ਪੇਸ਼ ਕੀਤੀ ਗਈ। ਵੀਡੀਓ ਦਾ ਅਧਿਐਨ ਕਰਨ ਉਪਰੰਤ ਅਦਾਲਤ ਨੇ ਚੋਣ ਦੀ ਨਿਰਪੱਖਤਾ ਤੇ ਪੂਰੀ ਪ੍ਰਕਿਰਿਆ ਨੂੰ ਲੈ ਕੇ ਗੰਭੀਰ ਸਵਾਲ ਉਠਾਏ। ਅਦਾਲਤ ਨੇ ਕਿਹਾ ਕਿ ਤੱਥਾਂ ਦੀ ਸੁਤੰਤਰ ਤੇ ਵਿਗਿਆਨਕ ਜਾਂਚ ਜ਼ਰੂਰੀ ਹੈ ਤਾਂ ਜੋ ਚੋਣ ਪ੍ਰਕਿਰਿਆ ਦੀ ਭਰੋਸੇਯੋਗਤਾ ਬਾਰੇ ਸਪੱਸ਼ਟਤਾ ਹੋ ਸਕੇ। ਇਸ ਸਬੰਧੀ ਹਾਈ ਕੋਰਟ ਨੇ ਚੋਣ ਦੀ ਵੀਡੀਓਗ੍ਰਾਫੀ ਨੂੰ ਜਾਂਚ ਲਈ ਸੈਂਟਰਲ ਫ਼ੋਰੈਂਸਿਕ ਸਾਇੰਸ ਲੈਬਾਰਟਰੀ (ਸੀ.ਐੱਫ਼.ਐੱਸ.ਐੱਲ.) ਭੇਜਣ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਫ਼ੋਰੈਂਸਿਕ ਜਾਂਚ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਹੀ ਮਾਮਲੇ ਦੀ ਅਗਲੀ ਸੁਣਵਾਈ ਕੀਤੀ ਜਾਵੇਗੀ ਤੇ ਚੋਣ ਦੀ ਕਾਨੂੰਨੀ ਵੈਧਤਾ ਬਾਰੇ ਫ਼ੈਸਲਾ ਲਿਆ ਜਾਵੇਗਾ। ਹਾਈ ਕੋਰਟ ਦੇ ਇਸ ਅੰਤਰਿਮ ਹੁਕਮ ਨਾਲ ਕਪੂਰਥਲਾ ਨਗਰ ਨਿਗਮ ਦੇ ਮੇਅਰ, ਸੀਨੀਅਰ ਡਿਪਟੀ ਮੇਅਰ ਤੇ ਡਿਪਟੀ ਮੇਅਰ ਦੇ ਅਹੁਦਿਆਂ ਲਈ ਚੋਣ ਪ੍ਰਕਿਰਿਆ ਫਿਲਹਾਲ ਰੁਕ ਗਈ ਹੈ। ਜਦੋਂ ਤੱਕ ਸੀ.ਐੱਫ਼.ਐੱਸ.ਐੱਲ. ਦੀ ਰਿਪੋਰਟ ਅਦਾਲਤ ਅੱਗੇ ਪੇਸ਼ ਨਹੀਂ ਹੁੰਦੀ ਤੇ ਅਗਲੇ ਹੁਕਮ ਜਾਰੀ ਨਹੀਂ ਕੀਤੇ ਜਾਂਦੇ, ਉਦੋਂ ਤੱਕ ਨਗਰ ਨਿਗਮ ਦਾ ਪ੍ਰਸ਼ਾਸਨਿਕ ਸੰਚਾਲਨ ਡਿਪਟੀ ਕਮਿਸ਼ਨਰ ਦੀ ਨਿਗਰਾਨੀ ਹੇਠ ਕੀਤਾ ਜਾਵੇਗਾ।
ਪਿਛਲੀ ਖ਼ਬਰ ਦਿੱਲੀ-ਐਨ.ਸੀ.ਆਰ. ਹੁੰਮਸ ਤੋਂ ਪੀੜਤ, ਮੌਨਸੂਨ ਰੁਕਿਆ ਅਗਲੀ ਖ਼ਬਰ ਰਾਹੁਲ ਗਾਂਧੀ ਦੀ ਅਗਵਾਈ ’ਚ ਪੰਜਾਬ ਕਾਂਗਰਸ ਦੇ ਕਲੇਸ਼ ਨੂੰ ਲੈ ਕੇ ਮਹਾਂਮੰਥਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।