03-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-07-2026

ਸ਼ਹੀਦੀ ਯਾਦਗਾਰ ਉਸਾਰ ਕੇ ਸ਼ਹੀਦਾਂ ਦੇ ਨਾਂਅ ਉਕਰੇ ਜਾਣਗੇ–ਧਾਮੀ

ਅਜੀਤ ਡੈਸਕ 15-07-2026
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅਮਰ ਸ਼ਹੀਦ ਭਾਈ ਜਸਵੰਤ ਸਿੰਘ ਖਾਲੜਾ ਨੇ ਲਾਵਾਰਿਸ ਕਹਿ ਕੇ ਸਾੜੇ ਗਏ ਨੌਜਵਾਨਾਂ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਕੀਤਾ ਅਤੇ ਅਖੀਰ ਪੁਲਿਸ ਨੇ ਸੱਚ ਦੀ ਆਵਾਜ਼ ਨੂੰ ਦਬਾਉਣ ਲਈ ਭਾਈ ਖਾਲੜਾ ਨੂੰ ਅਗਵਾ ਕਰਕੇ ਤਸ਼ੱਦਦ ਕਰਦਿਆਂ ਸ਼ਹੀਦ ਕਰਕੇ ਉਨ੍ਹਾਂ ਦਾ ਸਰੀਰ ਦਰਿਆ ਵਿਚ ਰੋੜ੍ਹ ਦਿੱਤਾ । ਉਨ੍ਹਾਂ ਕਿਹਾ ਕਿ ਭਾਈ ਜਸਵੰਤ ਸਿੰਘ ਖਾਲੜਾ ਕੌਮੀ ਸ਼ਹੀਦ ਹਨ, ਜਿਨ੍ਹਾਂ ਦਾ ਕੌਮ ਅੰਦਰ ਵੱਡਾ ਸਤਿਕਾਰ ਹੈ । ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹਰੀਕੇ ਪੱਤਣ ’ਤੇ ਸ਼ਹੀਦੀ ਯਾਦਗਾਰ ਉਸਾਰਨ ਦੇ ਆਦੇਸ਼ ਨੂੰ ਸ਼੍ਰੋਮਣੀ ਕਮੇਟੀ ਵਲੋਂ ਪੂਰਾ ਕੀਤਾ ਜਾਵੇਗਾ । ਇਸ ਯਾਦਗਾਰ ਵਿਚ ਸ਼ਹੀਦਾਂ ਦੇ ਨਾਂਅ ਉਕਰੇ ਜਾਣਗੇ । ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸਮੂਹ ਸ਼ਹੀਦਾਂ ਦਾ ਡਾਟਾ ਇਕੱਠਾ ਕਰਕੇ ਇਕ ਦਸਤਾਵੇਜ਼ ਵੀ ਤਿਆਰ ਕੀਤਾ ਜਾਵੇਗਾ । ਉਨ੍ਹਾਂ ਅਪੀਲ ਕੀਤੀ ਕਿ ਸ਼ਹੀਦਾਂ ਦੇ ਵਾਰਿਸ ਅਤੇ ਜਿਨ੍ਹਾਂ ਕੋਲ ਵੀ ਇਸ ਦੌਰ ਨਾਲ ਸੰਬੰਧਿਤ ਜਾਣਕਾਰੀ ਹੈ ਉਹ ਸ਼੍ਰੋਮਣੀ ਕਮੇਟੀ ਕੋਲ ਪੁੱਜਦਾ ਕਰਨ ।
ਪਿਛਲੀ ਖ਼ਬਰ ਅਖਤਰ ਤੇ ਅਫਰੀਦੀ ਕ੍ਰਿਕਟ ਦੀ ਆੜ ’ਚ ਭਾਰਤ ਵਿਚ ਕਰਦੇ ਸਨ ਨਸ਼ੀਲੇ ਪਦਾਰਥਾਂ ਦੀ ਤਸਕਰੀ-ਸਾਬਕਾ ਉਪ ਸਕੱਤਰ ਦਾ ਖੁਲਾਸਾ ਅਗਲੀ ਖ਼ਬਰ ਸੰਯੁਕਤ ਰਾਸ਼ਟਰ ਮੁਖੀ ਗੁਟਰੇਸ ਨਾਲ ਕੀਤੀ ਮੁਲਾਕਾਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।