13-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-07-2026

ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਦੀ ਜ਼ਮਾਨਤ ਅਰਜ਼ੀ ਰੱਦ

ਅਜੀਤ ਡੈਸਕ 16-07-2026
ਅੰਮ੍ਰਿਤਸਰ, 15 ਜੁਲਾਈ (ਰੇਸ਼ਮ ਸਿੰਘ)-ਵੇਅਰਹਾਊਸ ਨਿਗਮ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵਲੋਂ ਖੁਦਕੁਸ਼ੀ ਕਰਨ ਦੇ ਚਰਚਿਤ ਮਾਮਲੇ ’ਚ ਪੁਲਿਸ ਵਲੋਂ ਗ੍ਰਿਫ਼ਤਾਰ ਕੀਤੇ ਸਾਬਕਾ ਮੰਤਰੀ ਤੇ ‘ਆਪ’ ਦੇ ਵਿਧਾਇਕ ਲਾਲਜੀਤ ਸਿੰਘ ਭੁੱਲਰ ਵਲੋਂ ਲਾਈ ਜ਼ਮਾਨਤੀ ਅਰਜ਼ੀ ਅੱਜ ਇਥੇ ਵਧੀਕ ਜ਼ਿਲ੍ਹਾ ਸ਼ੈਸਨ ਜੱਜ ਸੰਜੀਵ ਕੁੰਦੀ ਦੀ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ। ਉਹ ਪਿਛਲੇ ਪੰਜ ਮਹੀਨਿਆਂ ਤੋਂ ਜੇਲ੍ਹ ’ਚ ਬੰਦ ਹਨ । ਸਵ: ਰੰਧਾਵਾ ਵਲੋਂ 21 ਮਾਰਚ ਨੂੰ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਨੂੰ ਬੀਤੇ 23 ਮਾਰਚ ਨੂੰ ਫਤਹਿਗੜ੍ਹ ਸਾਹਿਬ ਦੇ ਖੇਤਰ ਮੰਡੀ ਗੋਬਿੰਦਗੜ੍ਹ ਤੋਂ ਪੁਲਿਸ ਨੇ ਕਾਬੂ ਕੀਤਾ ਸੀ, ਜਿਸ ਉਪਰੰਤ ਅੰਮ੍ਰਿਤਸਰ ਪੁਲਿਸ ਵਲੋਂ ਅਦਾਲਤ ’ਚ ਪੇਸ਼ ਕਰਕੇ 5 ਦਿਨ ਦਾ ਰਿਮਾਂਡ ਲਿਆ ਤੇ ਮੁੜ ਤਿੰਨ ਦਿਨ ਦਾ ਰਿਮਾਂਡ ਲਿਆ ਗਿਆ ਸੀ । ਇਸ ਵੇਲੇ ਉਹ ਕੇਂਦਰੀ ਜੇਲ੍ਹ ਅੰਦਰ ਬੰਦ ਹਨ, ਜਿਨ੍ਹਾਂ ਨੇ ਆਪਣੇ ਵਕੀਲ ਰਾਹੀਂ ਖੁਦ ਨੂੰ ਬੇਕਸੂਰ ਦੱਸਦਿਆਂ ਜਮਾਨਤੀ ਅਰਜੀ ਲਾਈ ਸੀ । ਸ: ਰੰਧਾਵਾ ਵਲੋਂ ਪੇਸ਼ ਹੋਏ ਵਕੀਲ ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਜ਼ਮਾਨਤੀ ਅਰਜ਼ੀ ਦਾ ਉਨ੍ਹਾਂ ਵਲੋਂ ਵਿਰੋਧ ਕੀਤਾ ਗਿਆ ਤੇ ਉਨ੍ਹਾਂ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਅਦਾਲਤ ਨੇ ਜ਼ਮਾਨਤੀ ਅਰਜ਼ੀ ਖਾਰਜ ਕਰ ਦਿੱਤੀ ਹੈ।
ਪਿਛਲੀ ਖ਼ਬਰ ਯੂਰੀਆ ਦੇ 7 ਹੋਰ ਨਵੇਂ ਪਲਾਂਟ ਲੱਗਣਗੇ, ਘਰੇਲੂ ਉਤਪਾਦਨ ’ਚ 90 ਤੋਂ 100 ਲੱਖ ਟਨ ਵਾਧੇ ਦਾ ਟੀਚਾ ਅਗਲੀ ਖ਼ਬਰ ਭਾਰਤ-ਬਰਤਾਨੀਆ ਇਤਿਹਾਸਕ ਮੁਕਤ ਵਪਾਰ ਸਮਝੌਤਾ ਲਾਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।